ਛੱਤਰਪਤੀ ਕਤਲ ਕੇਸ: CBI ਨੇ ਦੋਸ਼ੀ ਡੇਰਾ ਮੁਖੀ ਨੂੰ ਫਾਂਸੀ ਦੇਣ ਦੀ ਕੀਤੀ ਮੰਗ...

 • Share this:
  ਪੱਤਰਕਾਰ ਛੱਤਰਪਤੀ ਕਤਲ ਕੇਸ 'ਚ ਦੋਸ਼ੀ ਡੇਰਾ ਮੁਖੀ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ। ਇਹ ਮੰਗ ਅਦਾਲਤ ਵਿੱਚ ਚੱਲ ਰਹੀ ਬਹਿਮ ਦੌਰਾਨ ਸੀਬੀਆਈ ਨੇ ਕੀਤੀ ਹੈ। ਇਸਦੇ ਉਲਟ ਰਾਮ ਰਹੀਮ ਦੇ ਵਕੀਲ ਨੇ ਘੱਟ ਸਜ਼ਾ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਰਾਮਚੰਦਰ ਛੱਤਰਪਤੀ ਦੀ ਬੇਟੀ ਨੇ ਵੀਡੀਓ ਜਾਰੀ ਕਰਕੇ ਡੇਰਾ ਮੁਖੀ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਸੀ।

  ਅਦਾਲਤ ਵਿੱਚ ਡੇਰਾ ਮੁਖੀ ਨੂੰ ਦਿੱਤੀ ਗਈ ਸੁਰੱਖਿਆ 'ਤੇ ਹੋਏ ਖਰਚੇ ਦੀ ਭਰਪਾਈ ਡੇਰਾ ਸਿਰਸਾ ਵੱਲੋਂ ਕੀਤੇ ਜਾਣ ਦੀ ਮੰਗ ਕੀਤੀ।  ਛੱਤਰਪਤੀ ਦੇ ਪਰਿਵਾਰ ਦੇ ਲਈ ਮੁਆਵਜ਼ੇ ਦੀ ਮੰਗ ਹੋਈ।

  ਜ਼ਿਕਰਯੋਗ ਹੈ ਕਿ ਪੱਤਰਕਾਰ ਛੱਤਰਪਤੀ ਕਤਲ ਕੇਸ ਵਿੱਚ ਬੀਤੀ 11 ਜਨਵਰੀ ਨੂੰ ਦੋਸ਼ੀ ਠਹਿਰਾਏ ਗਏ ਡੇਰਾ ਮੁਖੀ ਨੂੰ ਸੀਬੀਆਈ ਦੀ ਅਦਾਲਤ ਅੱਜ ਸਜ਼ਾ ਸੁਣਾਏਗੀ। ਇਸ ਸਬੰਧ ਪੰਚਕੂਲਾ ਦੀ ਸੀਬੀਆਈ ਦੀ ਅਦਾਲਤ ਵਿੱਚ ਦੋਹਾਂ ਧਿਰਾਂ ਦੇ ਵਕੀਲ ਬਹਿਸ ਕਰ ਰਹੇ ਹਨ। ਬਹਿਸ ਦੌਰਾਨ ਹੀ ਸੀਬੀਆਈ ਦੇ ਵਕੀਲ ਨੇ ਅਦਾਲਤ ਤੋਂ ਇਸ ਕੇਸ ਵਿੱਚ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ।

  ਬੀਤੀ 11 ਜਨਵਰੀ ਨੂੰ ਰਾਮਚੰਦਰ ਛਤਰਪਤੀ ਕਤਲ ਕੇਸ 'ਚ ਪੰਚਕੂਲਾ ਦੀ ਸੀਬੀਆਈ ਅਦਾਲਤ  ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ  ਦੋਸ਼ੀ ਕਰਾਰ ਦਿੱਤਾ ਗਿਆ ਹੈ।  ਅਦਾਲਤ ਨੇ ਇਸ ਮਾਮਲੇ ਵਿੱਚ ਰਾਮ ਰਾਮ ਰਹੀਮ ਤੋਂ ਇਲਾਵਾ ਕੁਲਦੀਪ ਸਿੰਘ ਨਿਰਮਲ ਸਿੰਘ ਤੇ ਕ੍ਰਿਸ਼ਨ ਲਾਲ ਨੰ ਵੀ ਦੋਸ਼ੀ ਠਹਿਰਾਇਆ ਸੀ।  ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫ੍ਰੈਂਸਿੰਗ ਜ਼ਰੀਏ  ਰਾਮ ਰਹੀਮ ਦੀ ਪੇਸ਼ੀ ਹੋਈ ਸੀ।

  ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ ਸੀ। ਜਗਦੀਪ ਸਿੰਘ ਉਹੀ ਜੱਜ ਹਨ, ਜਿਨ੍ਹਾਂ ਨੇ ਰਾਮ ਰਹੀਮ ਨੂੰ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਰਾਮ ਰਹੀਮ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿਚ ਸਜ਼ਾ ਕੱਟ ਰਹੇ ਹਨ।
  First published: