ਦਿੱਲੀ ਤੋਂ ਲੈ ਕੇ ਪੰਜਾਬ ਤੱਕ ਸੀਬੀਆਈ ਦਾ ਐਕਸ਼ਨ ਨਜ਼ਰ ਆ ਰਹੀ ਹੈ। ਐਫਸੀਆਈ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ 50 ਥਾਵਾਂ ’ਤੇ ਸੀਬੀਆਈ ਦੇ ਛਾਪੇ ਮਾਰੇ ਜਾ ਰਹੇ ਹਨ।
ਭਾਰਤੀ ਖੁਰਾਕ ਨਿਗਮ (ਐੱਫਸੀਆਈ) ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਸੀਬੀਆਈ ਨੇ ਪੰਜਾਬ ਸਣੇ 50 ਥਾਵਾਂ 'ਤੇ ਛਾਪੇ ਮਾਰੇ ਤੇ ਇੱਕ ਡੀਜੀਐੱਮ ਨੂੰ ਗ੍ਰਿਫਤਾਰ ਕਰ ਲਿਆ। ਸੀਬੀਆਈ ਨੇ ਅੱਜ ਭਾਰਤੀ ਖੁਰਾਕ ਨਿਗਮ ਵਿੱਚ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਤੇ ਡੀਜੀਐਮ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 50 ਥਾਵਾਂ 'ਤੇ ਤਲਾਸ਼ੀ ਲਈ।
ਦਰਅਸਲ ਸੀਬੀਆਈ ਨੇ ਫੂਡ ਕਾਰਪੋਰੇਸ਼ਨ ਆਫ ਇੰਡੀਆ ਵਿੱਚ ਹੋਏ ਕਥਿਤ ਘਪਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਸੀ। ਇੰਨਾ ਹੀ ਨਹੀਂ ਇਸ ਮਾਮਲੇ ਵਿੱਚ ਐਫਸੀਆਈ ਦੇ ਇੱਕ ਅਧਿਕਾਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।
ਸੀਬੀਆਈ ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਰਾਜ ਸਰਕਾਰਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਘਟੀਆ ਦਰਜੇ ਦੇ ਅਨਾਜ ਨੂੰ ਚੰਗੀ ਕੁਆਲਿਟੀ ਕਰਾਰ ਦੇ ਕੇ ਭ੍ਰਿਸ਼ਟਾਚਾਰ ਹੋ ਰਿਹਾ ਸੀ।
ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਅਧਿਕਾਰੀ ਨੇ ਕਿਹਾ ਕਿ ਐਫਸੀਆਈ ਵਿੱਚ ਕਾਰਜਕਾਰੀ ਨਿਰਦੇਸ਼ਕਾਂ ਤੋਂ ਲੈ ਕੇ ਤਕਨੀਕੀ ਸਹਾਇਕਾਂ ਦੀ ਭੂਮਿਕਾ ਏਜੰਸੀ ਦੀ ਜਾਂਚ ਦੇ ਘੇਰੇ ਵਿੱਚ ਹੈ।
ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਐਫਸੀਆਈ ਦੇ ਡਿਪਟੀ ਜਨਰਲ ਮੈਨੇਜਰ (ਡੀਜੀਐਮ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਦੇ ਨਾਲ-ਨਾਲ ਦਿੱਲੀ ਵਿੱਚ ਵੀ ਦੋ ਥਾਵਾਂ ’ਤੇ ਛਾਪੇ ਮਾਰੇ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: CBI, Crime news