CBSE ਬੋਰਡ ਦੀ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦਾ ਐਲਾਨ, ਕੇਂਦਰੀ ਸਿੱਖਿਆ ਮੰਤਰੀ ਨੇ ਜਾਰੀ ਕੀਤੀ ਡੇਟਸ਼ੀਟ

News18 Punjabi | News18 Punjab
Updated: December 31, 2020, 6:39 PM IST
share image
CBSE ਬੋਰਡ ਦੀ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦਾ ਐਲਾਨ, ਕੇਂਦਰੀ ਸਿੱਖਿਆ ਮੰਤਰੀ ਨੇ ਜਾਰੀ ਕੀਤੀ ਡੇਟਸ਼ੀਟ
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਬੋਰਡ ਦੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ

CBSE Exam Date Announcement: ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਬੋਰਡ ਦੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ 4 ਮਈ 2021 ਤੋਂ ਸ਼ੁਰੂ ਹੋਣਗੀਆਂ।

  • Share this:
  • Facebook share img
  • Twitter share img
  • Linkedin share img
ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋਣਗੀਆਂ। ਇਹ ਪ੍ਰੀਖਿਆਵਾਂ 10 ਜੂਨ ਤੱਕ ਚੱਲਣਗੀਆਂ ਅਤੇ ਨਤੀਜੇ 15 ਜੁਲਾਈ ਤੱਕ ਐਲਾਨੇ ਜਾਣਗੇ। ਪ੍ਰੈਕਟੀਕਲ ਪ੍ਰੀਖਿਆਵਾਂ ਮਾਰਚ ਵਿੱਚ ਹੋਣਗੀਆਂ।ਸੀਬੀਐਸਈ ਬੋਰਡ 10 ਵੀਂ 12 ਵੀਂ ਦੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਬੋਰਡ ਦੀ ਪ੍ਰੀਖਿਆ ਦੀ ਤਰੀਕ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਹੀ ਲਿਖਤੀ ਰੂਪ ਵਿਚ ਹੀ ਹੋਣਗੀਆਂ।



ਇਸ ਤੋਂ ਪਹਿਲਾਂ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਉਹ ਵੀਰਵਾਰ ਨੂੰ ਸੀਬੀਐਸਈ ਬੋਰਡ ਦੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਸਕਦੇ ਹਨ। ਦਸਣਯੋਗ ਹੈ ਕਿ ਸੀਬੀਐਸਈ ਨੇ 10 ਵੀਂ ਅਤੇ 12 ਵੀਂ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਸੀ। ਹਾਲ ਹੀ ਵਿੱਚ, ਕੇਂਦਰੀ ਸਿੱਖਿਆ ਮੰਤਰੀ ਨੇ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ ਬੋਰਡ ਦੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ 31 ਦਸੰਬਰ ਨੂੰ ਕੀਤਾ ਜਾਵੇਗਾ।
Published by: Ashish Sharma
First published: December 31, 2020, 6:34 PM IST
ਹੋਰ ਪੜ੍ਹੋ
ਅਗਲੀ ਖ਼ਬਰ