CBSE ਬੋਰਡ ਦੇ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਗਿਆ ਹੈ।ਡੇਟਸ਼ੀਟ ਦੇ ਮੁਤਾਬਕ ਇਹ ਪ੍ਰੀਖਿਆਵਾਂ 15 ਫਰਵਰੀ 2023 ਤੋਂ ਸ਼ੁਰੂ ਹੋ ਜਾਣਗੀਆਂ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਵਿਦਿਆਰਥੀਆਂ ਦੀਆਂ ਚਿੰਤਾਵਾਂ ਦੂਰ ਕਰ ਦਿੱਤਾ ਗਿਆ ਹੈ।ਦਰਅਸਲ ਵਿਦਿਆਰਥੀਆਂ ਦੇ ਵੱਲੋਂ ਪ੍ਰੀਖਿਆਵਾਂ ਦੀਆਂ ਤਰੀਕਾਂ ਦੇ ਐਲਾਨ ਨੂੰ ਲੈ ਕੇ ਕਾਫੀ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਮੰਗ ਕੀਤੀ ਜਾ ਰਹੀ ਸੀ।
ਤੁਹਾਨੂੰ ਦੱਸ ਦੇਈਏ ਕਿ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਨੂੰ ਸਵੇਰੇ 10:30 ਵਜੇ ਤੋਂ ਸ਼ੁਰੂ ਹੋ ਜਾਣਗੀਆਂ। ਤੁਹਾਨੂੰ ਦੱਸ ਦੇਈਏ ਕਿ CBSE ਬੋਰਡ ਵੱਲੋਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਮਿਤੀ 27 ਦਸੰਬਰ 2022 ਨੂੰ ਹੀ ਜਾਰੀ ਕੀਤੀ ਗਈ ਸੀ।
CBSE ਨੇ 27 ਦਸੰਬਰ 2022 ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਸੀ। CBSE ਪ੍ਰੈਕਟੀਕਲ ਪ੍ਰੀਖਿਆਵਾਂ 2 ਜਨਵਰੀ 2023 ਤੋਂ ਸ਼ੁਰੂ ਹੋਣਗੀਆਂ ਅਤੇ ਆਖਰੀ ਪ੍ਰੈਕਟੀਕਲ ਪ੍ਰੀਖਿਆ 14 ਫਰਵਰੀ 2023 ਨੂੰ ਲਈ ਜਾਾਵੇਗੀ।
CBSE Class 10 & 12 exams to start from February 15, 2023 pic.twitter.com/KuFmdVfnHi
— ANI (@ANI) December 29, 2022
CBSE ਬੋਰਡ 10ਵੀਂ ਅਤੇ 12ਵੀਂ ਪ੍ਰੀਖਿਆ 2023 ਦੀ ਡੇਟ ਸ਼ੀਟ ਡਾਊਨਲੋਡ ਕਰਨ ਲਈ, ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ cbse.gov.in 'ਤੇ ਜਾਓ। ਇੱਥੇ ਹੋਮਪੇਜ 'ਤੇ, 10ਵੀਂ ਅਤੇ 12ਵੀਂ ਜਮਾਤ ਲਈ ਵੱਖਰੇ ਲਿੰਕ ਦਿੱਤੇ ਜਾਣਗੇ। ਉਸ ਕਲਾਸ 'ਤੇ ਕਲਿੱਕ ਕਰੋ ਜਿਸ ਲਈ ਤੁਸੀਂ ਡੇਟ ਸ਼ੀਟ ਦੇਖਣਾ ਚਾਹੁੰਦੇ ਹੋ। ਕਲਿਕ ਕਰਦੇ ਹੀ PDF ਫਾਈਲ ਖੁੱਲ ਜਾਵੇਗੀ। ਇੱਥੋਂ ਇਮਤਿਹਾਨ ਦੀਆਂ ਤਾਰੀਖਾਂ ਦੀ ਜਾਂਚ ਕਰੋ ਅਤੇ ਪੰਨਾ ਡਾਊਨਲੋਡ ਕੀਤਾ ਜਾ ਸਕਦਾ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Board exams, CBSE, Examination