ਸੀਬੀਐਸਈ 2 ਫਰਵਰੀ ਨੂੰ ਜਾਰੀ ਕਰੇਗੀ 10ਵੀਂ ਤੇ 12ਵੀਂ ਦੀ ਡੇਟਸ਼ੀਟ, ਸਿਖਿਆ ਮੰਤਰੀ ਨੇ ਕੀਤਾ ਐਲਾਨ

News18 Punjabi | News18 Punjab
Updated: January 28, 2021, 4:54 PM IST
share image
ਸੀਬੀਐਸਈ 2 ਫਰਵਰੀ ਨੂੰ ਜਾਰੀ ਕਰੇਗੀ 10ਵੀਂ ਤੇ 12ਵੀਂ ਦੀ ਡੇਟਸ਼ੀਟ, ਸਿਖਿਆ ਮੰਤਰੀ ਨੇ ਕੀਤਾ ਐਲਾਨ
ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ (file photo)

ਸਿੱਖਿਆ ਮੰਤਰੀ ਨੇ ਸੀਬੀਐਸਸੀ ਕਰੀਕੂਲਮ 2021-22 ਵਿੱਚ ਤਬਦੀਲੀ ਬਾਰੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ, ਸਹੋਦਿਆ ਸਕੂਲ ਕੰਪਲੈਕਸ ਦੇ ਪ੍ਰਧਾਨ ਅਤੇ ਸਕੱਤਰਾਂ ਨਾਲ ਗੱਲਬਾਤ ਕੀਤੀ।

  • Share this:
  • Facebook share img
  • Twitter share img
  • Linkedin share img
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ, ਸੀਬੀਐਸਈ 2 ਫਰਵਰੀ ਨੂੰ ਦਸਵੀਂ, 12 ਵੀਂ ਜਮਾਤ ਦੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰੇਗੀ। ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਇਸ ਬਾਰੇ ਜਾਣਕਾਰੀ ਦਿੱਤੀ। ਕੋਰੋਨਾ ਕਾਲ ਦੇ ਚਲਦਿਆਂ ਵਿਦਿਆਰਥੀਆਂ ਦੀ ਸਿੱਖਿਆ ਤੋਂ ਲੈਕੇ ਪ੍ਰੀਖਿਆ ਤੱਕ ਪ੍ਰਭਾਵਿਤ ਰਹੀਆਂ। ਪਰ 31 ਦਸੰਬਰ ਨੂੰ ਇਸ ਨੂੰ ਖਤਮ ਕਰਦਿਆਂ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਐਲਾਨ ਕੀਤਾ ਸੀ ਕਿ ਸਾਲ 2021 ਸੀਬੀਐਸਈ ਬੋਰਡ ਦੀ ਪ੍ਰੀਖਿਆ ਹੋਵੇਗੀ। ਇਹ ਐਲਾਨ ਸਿੱਖਿਆ ਮੰਤਰੀ ਨੇ ਸੀਬੀਐਸਈ ਸਕੂਲ ਦੇ ਪ੍ਰਿੰਸੀਪਲਾਂ ਤੋਂ ਲਾਈਵ ਸੈਸ਼ਨ ਦੌਰਾਨ ਕੀਤਾ।

ਇਕ ਵੈਬੀਨਾਰ ਵਿਚ ਦੁਪਹਿਰ 2 ਵਜੇ ਸਿੱਖਿਆ ਮੰਤਰੀ ਨੇ ਸੀਬੀਐਸਸੀ ਕਰੀਕੂਲਮ 2021-22 ਵਿੱਚ ਤਬਦੀਲੀ ਬਾਰੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ, ਸਹੋਦਿਆ ਸਕੂਲ ਕੰਪਲੈਕਸ ਦੇ ਪ੍ਰਧਾਨ ਅਤੇ ਸਕੱਤਰਾਂ ਨਾਲ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ ਕਿਹਾ ਸੀ ਕਿ 10 ਵੀਂ ਅਤੇ 12 ਵੀਂ ਬੋਰਡ ਦੀਆਂ ਪ੍ਰੀਖਿਆਵਾਂ 4 ਮਈ ਤੋਂ 10 ਜੂਨ ਦਰਮਿਆਨ ਹੋਣਗੀਆਂ। ਇਸ ਦੇ ਨਾਲ ਹੀ, 12 ਵੀਂ ਜਮਾਤ ਦੀ ਪ੍ਰੈਕਟੀਕਲ ਪ੍ਰੀਖਿਆ ਅਤੇ 10 ਵੀਂ ਜਮਾਤ ਦੀ ਅੰਦਰੂਨੀ ਪ੍ਰੀਖਿਆ 1 ਮਾਰਚ ਤੋਂ ਆਯੋਜਿਤ ਕੀਤੀ ਜਾਣੀ ਸੀ. ਨਾਲ ਹੀ ਨਤੀਜਾ 15 ਜੁਲਾਈ ਨੂੰ ਐਲਾਨਿਆ ਜਾਵੇਗਾ।
Published by: Ashish Sharma
First published: January 28, 2021, 4:54 PM IST
ਹੋਰ ਪੜ੍ਹੋ
ਅਗਲੀ ਖ਼ਬਰ