ਕੇਂਦਰ ਸਰਕਾਰ (Central Government) ਨੇ ਜਾਣਕਾਰੀ ਦਿੱਤੀ ਹੈ ਕਿ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) 1967 ਦੇ ਤਹਿਤ ਸਾਲ 2022 ਅਤੇ 2023 ਦੌਰਾਨ ਹੁਣ ਤੱਕ 23 ਵਿਅਕਤੀਆਂ ਨੂੰ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਨਾਮ ਇਸ ਐਕਟ ਦੀ ਚੌਥੀ ਅਨੁਸੂਚੀ ਵਿੱਚ ਸ਼ਾਮਲ ਕੀਤੇ ਗਏ ਹਨ।
ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਭਾਗੀਰਥ ਚੌਧਰੀ ਦੇ ਸਵਾਲ ਦੇ ਲਿਖਤੀ ਜਵਾਬ 'ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਸਰਕਾਰ ਨੇ ਪਿਛਲੇ ਇੱਕ ਸਾਲ ਦੌਰਾਨ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੇ ਤਹਿਤ ਕਿਸੇ ਵਿਅਕਤੀ ਨੂੰ ਅੱਤਵਾਦੀ ਘੋਸ਼ਿਤ ਕੀਤਾ ਹੈ?
ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) 1967 ਦੇ ਤਹਿਤ ਸਾਲ 2022 ਅਤੇ 2023 ਦੌਰਾਨ ਹੁਣ ਤੱਕ 23 ਵਿਅਕਤੀਆਂ ਨੂੰ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਨਾਮ ਇਸ ਐਕਟ ਦੀ ਚੌਥੀ ਅਨੁਸੂਚੀ ਵਿੱਚ ਸ਼ਾਮਲ ਕੀਤੇ ਗਏ ਹਨ।
ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੀ ਸੱਤਵੀਂ ਅਨੁਸੂਚੀ ਦੇ ਅਨੁਸਾਰ ਪੁਲਿਸ ਅਤੇ ਜਨਤਕ ਵਿਵਸਥਾ ਰਾਜ ਦਾ ਵਿਸ਼ਾ ਹੈ ਅਤੇ ਸਾਈਬਰ ਅਪਰਾਧ ਸਮੇਤ ਵੱਖ-ਵੱਖ ਅਪਰਾਧਿਕ ਮਾਮਲਿਆਂ ਦੀ ਰੋਕਥਾਮ, ਪਤਾ ਲਗਾਉਣ, ਜਾਂਚ ਅਤੇ ਮੁਕੱਦਮਾ ਚਲਾਉਣਾ ਮੁੱਖ ਤੌਰ ਉਤੇ ਰਾਜ ਦੀ ਜ਼ਿੰਮੇਵਾਰੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Terrorist, Terrorists