Home /News /national /

ਕੇਂਦਰ ਸਰਕਾਰ ਦੀ ਨਵੀ ਹਿਦਾਇਤ, ਪਾਕਿ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਸਕਦਾ ਹੈ ਬਲੈਕਲਿਸਟ

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਕਈ ਸ਼ਰਧਾਲੂ ਜਾਂਦੇ ਹਨ ਅਤੇ ਇਸ ਦੌਰਾਨ ਭਾਰਤ-ਪਾਕਿ ਦੀ ਵੰਡ ਦੌਰਾਨ ਵਿਛੜੇ ਪਰਿਵਾਰਕ ਮੈਂਬਰਾਂ ਦਾ ਮੇਲ ਵੀ ਹੋਇਆ ਹੈ। ਇੰਨਾ ਹੀ ਨਹੀਂ ਪਾਕਿਸਤਾਨ ਪਹੁਚੰਣ ਵਾਲੇ ਸ਼ਰਧਾਲੂਆਂ ਦੀ ਪਾਕਿ ਨਾਗਰਿਕਾਂ ਵੱਲੋਂ ਕਾਫੀ ਆਓ ਭਗਤ ਵੀ ਕੀਤੀ ਜਾਂਦੀ ਹੈ।

ਹੋਰ ਪੜ੍ਹੋ ...
  • Share this:
ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਕਈ ਸ਼ਰਧਾਲੂ ਜਾਂਦੇ ਹਨ ਅਤੇ ਇਸ ਦੌਰਾਨ ਭਾਰਤ-ਪਾਕਿ ਦੀ ਵੰਡ ਦੌਰਾਨ ਵਿਛੜੇ ਪਰਿਵਾਰਕ ਮੈਂਬਰਾਂ ਦਾ ਮੇਲ ਵੀ ਹੋਇਆ ਹੈ। ਇੰਨਾ ਹੀ ਨਹੀਂ ਪਾਕਿਸਤਾਨ ਪਹੁਚੰਣ ਵਾਲੇ ਸ਼ਰਧਾਲੂਆਂ ਦੀ ਪਾਕਿ ਨਾਗਰਿਕਾਂ ਵੱਲੋਂ ਕਾਫੀ ਆਓ ਭਗਤ ਵੀ ਕੀਤੀ ਜਾਂਦੀ ਹੈ।

ਪਰ ਹੁਣ ਸ਼ਰਧਾਲੂਆਂ ਨੂੰ ਇਨ੍ਹਾਂ ਸਭ ਤੋਂ ਦੂਰ ਰਹਿਣਾ ਪਵੇਗਾ। ਦਰਅਸਲ ਕੇਂਦਰ ਸਰਕਾਰ ਨੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਜਥਿਆਂ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰ ਦੀ ਤਰਫੋਂ ਜੱਥੇ ਵਿੱਚ ਸ਼ਾਮਲ ਸ਼ਰਧਾਲੂਆਂ ਨੂੰ ਪਾਕਿਸਤਾਨੀਆਂ ਦੀ ਮਹਿਮਾਨ ਨਿਵਾਜ਼ੀ ਤੋਂ ਦੂਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਨਾਲ ਹੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਪਾਕਿਸਤਾਨੀਆਂ ਦੀ ਪਰਾਹੁਣਚਾਰੀ ਕਰਦਾ ਹੈ ਤਾਂ ਸਰਕਾਰ ਉਸ ਨੂੰ ਬਲੈਕਲਿਸਟ ਕਰ ਦੇਵੇਗੀ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਜੂਨ ਮਹੀਨੇ ਦੌਰਾਨ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਵਿੱਚ ਸ਼ਾਮਲ ਸ਼ਰਧਾਲੂ ਉਥੇ ਪਾਕਿਸਤਾਨੀਆਂ ਦੀ ਵਿਸ਼ੇਸ਼ ਮਹਿਮਾਨ ਨਿਵਾਜ਼ੀ ਤੋਂ ਦੂਰ ਰਹਿਣ।

ਜੇਕਰ ਬੈਚ ਦਾ ਕੋਈ ਵੀ ਵਿਅਕਤੀ ਪਾਕਿਸਤਾਨੀਆਂ ਦੀ ਮਹਿਮਾਨ ਨਿਵਾਜ਼ੀ ਨੂੰ ਸਵੀਕਾਰ ਕਰਦਾ ਹੈ ਤਾਂ ਉਸ ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ। ਇਸ ਤਰ੍ਹਾਂ ਉਸ ਵਿਅਕਤੀ ਨੂੰ ਮੁੜ ਪਾਕਿਸਤਾਨ ਨਹੀਂ ਜਾਣ ਦਿੱਤਾ ਜਾਵੇਗਾ। ਮੰਤਰਾਲੇ ਨੇ ਪੱਤਰ ਵਿੱਚ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਬੈਚ ਵਿੱਚ ਸ਼ਾਮਲ ਲੋਕਾਂ ਨੂੰ ਪਾਕਿਸਤਾਨ ਇੰਟੈਲੀਜੈਂਸ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਤੋਂ ਬਚਣਾ ਚਾਹੀਦਾ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਦੇ ਇਸ ਪੱਤਰ ਦੀਆਂ ਕਾਪੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੂੰ ਭੇਜ ਦਿੱਤੀਆਂ ਹਨ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 300 ਸ਼ਰਧਾਲੂਆਂ ਦਾ ਜੱਥਾ 21 ਜੂਨ ਨੂੰ ਅੰਮ੍ਰਿਤਸਰ ਤੋਂ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ।

ਇਹ ਜਥਾ 30 ਜੂਨ ਤੱਕ ਪਾਕਿਸਤਾਨ ਵਿੱਚ ਰਹੇਗਾ ਅਤੇ ਇਸ ਦੌਰਾਨ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰੇਗਾ। ਸ਼ਡਿਊਲ ਅਨੁਸਾਰ ਇਹ ਜੱਥਾ 22 ਜੂਨ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ ਅਤੇ 24 ਜੂਨ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਹੁੰਚੇਗਾ। ਇਹ ਜੱਥਾ 27 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਹੁੰਚੇਗਾ ਅਤੇ 30 ਜੂਨ ਨੂੰ ਲਾਹੌਰ ਤੋਂ ਵਾਪਸ ਭਾਰਤ ਪਰਤੇਗਾ।
Published by:rupinderkaursab
First published:

Tags: Central government, Indian government, Pakistan, Pakistan government

ਅਗਲੀ ਖਬਰ