ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿਚ ਵਾਧਾ

News18 Punjabi | News18 Punjab
Updated: July 14, 2021, 4:19 PM IST
share image
ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿਚ ਵਾਧਾ
ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ

  • Share this:
  • Facebook share img
  • Twitter share img
  • Linkedin share img
ਕੋਰੋਨਾ ਸੰਕਟ ਦੇ ਵਿਚਕਾਰ ਮੋਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਤੇ ਲੱਗੀ ਰੋਕ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ।

ਮੰਤਰੀ ਮੰਡਲ ਨੇ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਅਰਥਾਤ ਡੀਏ(Dearness Allowance) ਨੂੰ 17 ਪ੍ਰਤੀਸ਼ਤ ਤੋਂ ਵਧਾ ਕੇ 28 ਪ੍ਰਤੀਸ਼ਤ ਕਰ ਦਿੱਤਾ ਹੈ। ਇਸ ਤਰ੍ਹਾਂ, ਡੀਏ ਵਿਚ ਕੁੱਲ 11 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਇਹ ਫੈਸਲਾ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਬੈਠਕ ਵਿੱਚ ਲਿਆ ਗਿਆ ਹੈ।

ਪ੍ਰੈਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੰਤਰੀ ਮੰਡਲ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।  ਇਹ ਫੈਸਲਾ 1 ਜੁਲਾਈ ਤੋਂ ਲਾਗੂ ਹੋ ਜਾਵੇਗਾ।


ਕੇਂਦਰੀ ਮੰਤਰੀ ਮੰਡਲ ਨੇ ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕਰ ਦਿੱਤਾ ਹੈ। ਇਹ ਹੁਣ 17 ਫੀਸਦ ਤੋਂ ਵਧਾ ਕੇ 28 ਫੀਸਦ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਅਨੁਰਾਜ ਠਾਕੁਰ ਨੇ ਕਿਹਾ ਕਿ ਇਹ ਵਾਧਾ ਪਹਿਲੀ ਜੁਲਾਈ 2021 ਤੋਂ ਲਾਗੂ ਹੋਵੇਗਾ।
Published by: Gurwinder Singh
First published: July 14, 2021, 4:16 PM IST
ਹੋਰ ਪੜ੍ਹੋ
ਅਗਲੀ ਖ਼ਬਰ