Home /News /national /

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਕੱਸੇ ਤਿੱਖੇ ਤੰਜ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਕੱਸੇ ਤਿੱਖੇ ਤੰਜ

ਘੁਟਾਲਿਆਂ ਨੂੰ ਲੈ ਕੇ ਅਮਿਤ ਸ਼ਾਹ ਨੇ ਕਾਂਗਰਸ ਨੂੰ ਲਿਆ ਲੰਮੇ ਹੱਥੀਂ

ਘੁਟਾਲਿਆਂ ਨੂੰ ਲੈ ਕੇ ਅਮਿਤ ਸ਼ਾਹ ਨੇ ਕਾਂਗਰਸ ਨੂੰ ਲਿਆ ਲੰਮੇ ਹੱਥੀਂ

ਕੇਂਦਰੀ ਗ੍ਰਹਿ ਮੰਤਰੀ ਨੇ ਵਿਰੋਧੀਆਂ ਨੂੰ ਨਿਸ਼ਾਨੇ ਉੱਤੇ ਲੈਂਦਿਆਂ ਕਿਹਾ ਕਿ ਅਸੀਂ ਰਿਕਾਰਡ ਤੋੜਨ ਦੀ ਰਾਜਨੀਤੀ ਨਹੀਂ ਕਰਦੇ। ਉਨ੍ਹਾਂ ਕਿਹਾ, ‘ਅਸੀਂ ਹਮੇਸ਼ਾ ਗੁਜਰਾਤ ਦੇ ਲੋਕਾਂ ਦੀਆਂ ਉਮੀਦਾਂ ’ਤੇ ਪੂਰਾ ਉਤਰੇ ਹਾਂ।’ ਅਮਿਤ ਸ਼ਾਹ ਨੇ ਇਹ ਵੀ ਦਾਅਵਾ ਕੀਤਾ ਕਿ ਇੱਥੇ ਅਮਨ-ਕਾਨੂੰਨ ਦੀ ਇੱਕ ਅਦੁੱਤੀ ਕੰਧ ਖੜ੍ਹੀ ਕੀਤੀ ਗਈ ਹੈ। ਉਨ੍ਹਾਂ ਕਿਹਾ, 'ਅਸੀਂ ਅਜਿਹੀ ਸੁਰੱਖਿਆ ਦਿੱਤੀ ਹੈ ਕਿ ਗੁਜਰਾਤ 'ਚ 20 ਸਾਲ ਦੇ ਨੌਜਵਾਨ ਨੂੰ ਵੀ ਨਹੀਂ ਪਤਾ ਕਿ ਕਰਫਿਊ ਕੀ ਹੁੰਦਾ ਹੈ।'

ਹੋਰ ਪੜ੍ਹੋ ...
  • Share this:

ਨਿਊਜ਼ 18 ਇੰਡੀਆ ਦੇ ਵਿਸ਼ੇਸ਼ ਪ੍ਰੋਗਰਾਮ 'ਗੁਜਰਾਤ ਅਭਿਆਨ' 'ਤੇ ਨੈੱਟਵਰਕ 18 ਦੇ ਐੱਮਡੀ ਅਤੇ ਗਰੁੱਪ ਐਡੀਟਰ-ਇਨ-ਚੀਫ ਰਾਹੁਲ ਜੋਸ਼ੀ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਵਿਸ਼ੇਸ਼ ਇੰਟਰਵਿਊ ਕੀਤਾ ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਗੁਜਰਾਤ 'ਚ ਹੋਣ ਵਾਲੀਆਂ ਵਿਧਾਨਸਭਾ ਵਿੱਚ ਭਾਜਪਾ ਨੂੰ ਵੱਡੀ ਜਿੱਤ ਹਾਸਲ ਹੋਵੇਗੀ । ਇਸ ਦੌਰਾਨ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਇਨ੍ਹਾ ਚੋਣਾਂ ਵਿੱਚ ਭਾਜਪਾ ਸਾਰੇ ਚੋਣ ਰਿਕਾਰਡ ਤੋੜ ਕੇ ਭਾਰੀ ਬਹੁਮਤ ਨਾਲ ਸਰਕਾਰ ਬਣਾਵੇਗੀ।

ਹਮੇਸ਼ਾ ਗੁਜਰਾਤ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰੇ ਹਾਂ: ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਨੇ ਵਿਰੋਧੀਆਂ ਨੂੰ ਨਿਸ਼ਾਨੇ ਉੱਤੇ ਲੈਂਦਿਆਂ ਕਿਹਾ ਕਿ ਅਸੀਂ ਰਿਕਾਰਡ ਤੋੜਨ ਦੀ ਰਾਜਨੀਤੀ ਨਹੀਂ ਕਰਦੇ। ਉਨ੍ਹਾਂ ਕਿਹਾ, ‘ਅਸੀਂ ਹਮੇਸ਼ਾ ਗੁਜਰਾਤ ਦੇ ਲੋਕਾਂ ਦੀਆਂ ਉਮੀਦਾਂ ’ਤੇ ਪੂਰਾ ਉਤਰੇ ਹਾਂ।’ ਅਮਿਤ ਸ਼ਾਹ ਨੇ ਇਹ ਵੀ ਦਾਅਵਾ ਕੀਤਾ ਕਿ ਇੱਥੇ ਅਮਨ-ਕਾਨੂੰਨ ਦੀ ਇੱਕ ਅਦੁੱਤੀ ਕੰਧ ਖੜ੍ਹੀ ਕੀਤੀ ਗਈ ਹੈ। ਉਨ੍ਹਾਂ ਕਿਹਾ, 'ਅਸੀਂ ਅਜਿਹੀ ਸੁਰੱਖਿਆ ਦਿੱਤੀ ਹੈ ਕਿ ਗੁਜਰਾਤ 'ਚ 20 ਸਾਲ ਦੇ ਨੌਜਵਾਨ ਨੂੰ ਵੀ ਨਹੀਂ ਪਤਾ ਕਿ ਕਰਫਿਊ ਕੀ ਹੁੰਦਾ ਹੈ।'

ਗੁਜਰਾਤ ਨੇ ਕਦੇ ਵੀ ਕਿਸੇ ਤੀਜੀ ਧਿਰ ਨੂੰ ਸਵੀਕਾਰ ਨਹੀਂ ਕੀਤਾ: ਅਮਿਤ ਸ਼ਾਹ

ਗੁਜਰਾਤ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਚੋਣ ਮੈਦਾਨ ਵਿੱਚ ਉੱਤਰਨ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਗੁਜਰਾਤ ਨੇ ਕਦੇ ਵੀ ਕਿਸੇ ਤੀਜੀ ਧਿਰ ਦੇ ਸੰਕਲਪ ਨੂੰ ਸਵੀਕਾਰ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਾਫ ਕਿਹਾ ਕੀਤਾ ਕਿ ਗੁਜਰਾਤ ਭਾਜਪਾ ਪੂਰੀ ਤਰ੍ਹਾਂ ਨਾਲ ਇਕਜੁੱਟ ਹੈ ਅਤੇ ਕਿਸੇ ਵਿਚਾਲੇ ਕਿਸੇ ਤਰ੍ਹਾਂ ਦਾ ਕੋਈ ਵੀ ਮਤਭੇਦ ਨਹੀਂ ਹੈ।

'ਵੋਟਾਂ ਲਈ ਰਿਉੜੀਆਂ ਵੰਡਣਾ ਅਤੇ ਕਿਸੇ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਮਦਦ ਕਰਨਾ ਵੱਖਰੀ ਗੱਲ ਹੈ'

ਗੱਲਬਾਤ ਦੇ ਦੌਰਾਨ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਘਰ,ਬਿਜਲੀ,ਟਾਇਲਟ ਅਤੇ ਘਰੇਲੂ ਗੈਸ ਦੇਣਾ ਰਿਉੜੀਆਂ ਵੰਡਣਾ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਦਾ ਜੀਵਨ ਪੱਧਰ ਉੱਚਾ ਚੁੱਕਣਾ ਕੋਈ ਰਿਉੜੀ ਨਹੀਂ ਹੈ। ਚੋਣ ਵਾਅਦਿਆਂ 'ਤੇ ਆਪਣੀ ਗੱਲ ਰੱਖਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, "ਵੋਟਾਂ ਲਈ ਰਿਉੜੀ ਵੰਡਣਾ ਅਤੇ ਕਿਸੇ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਇੱਕ ਵਾਰ ਸਹਾਇਤਾ ਦੇਣਾ ਵੱਖਰੀ ਗੱਲ ਹੈ।"

ਕਾਂਗਰਸ ਨੂੰ ਸਰਦਾਰ ਪਟੇਲ ਦਾ ਨਾਂ ਲੈਣ ਦਾ ਕੋਈ ਅਧਿਕਾਰ ਨਹੀਂ- ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਨੇ ਇੰਟਰਵਿਊ ਦੌਰਾਨ ਕਿਹਾ ਕਿ ਕਾਂਗਰਸ ਨੂੰ ਸਰਦਾਰ ਪਟੇਲ ਦਾ ਨਾਂ ਲੈਣ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਕਾਂਗਰਸ ਨੇ ਹਮੇਸ਼ਾ ਸਰਦਾਰ ਪਟੇਲ ਦੇ ਨਾਲ ਬੇਇਨਸਾਫੀ ਕੀਤੀ ਹੈ। ਅਮਿਤ ਸ਼ਾਹ ਨੇ ਕਿਹਾ ਕਿ ਪਟੇਲ ਦੇ ਯੋਗਦਾਨ 'ਤੇ ਕਾਂਗਰਸ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ।

ਗੁਜਰਾਤ 'ਭਾਰੀ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਣੇਗੀ

ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਉਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਬਾਰੇ ਬੋਲਦਿਆਂ ਕਿਹਾ ਕਿ ਇਸ ਵਾਰ ਸਾਡਾ ਵੋਟ ਸ਼ੇਅਰ ਵਧੇਗਾ।ਚੋਣਾਂ ਦੌਰਾਨ ਸੀਟਾਂ ਵੀ ਵਧਣਗੀਆਂ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਵਾਰ ਭਾਰੀ ਬਹੁਮਤ ਗੁਜਰਾਤ ਵਿੱਚ ਭਾਜਪਾ ਦੀ ਸਰਕਾਰ ਬਣੇਗੀ।

ਕਾਂਗਰਸ ਦੇ ਰਾਜ ਵਿੱਚ ਘੁਟਾਲਿਆਂ ਦੀ ਗਿਣਤੀ ਕਰਨੀ ਔਖੀ-ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਨੇ ਘੁਟਾਲਿਆਂ ਅਤੇ ਭ੍ਰਿਸ਼ਟਾਚਾਰ ਦੇ ਸਵਾਲ 'ਤੇ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ 12 ਲੱਖ ਕਰੋੜ ਦੇ ਘੁਟਾਲੇ ਹੋਏ ਸਨ। ਉਨ੍ਹਾਂ ਨੇ ਕਿਹਾ 'ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੇ ਸ਼ਾਸਨ 'ਚ ਘੁਟਾਲਿਆਂ ਦੀ ਗਿਣਤੀ ਕਰਨੀ ਔਖੀ ਸੀ, ਪਰ ਸਾਡੇ ਸ਼ਾਸਨ 'ਚ ਘੁਟਾਲੇ ਲੱਭਣੇ ਔਖੇ ਹਨ।'

ਤੁਹਾਨੂੰ ਦਸ ਦਈਏ ਕਿ ਗੁਜਰਾਤ ਦੀਆਂ ਕੁੱਲ 182 ਵਿਧਾਨ ਸਭਾ ਸੀਟਾਂ ਦੇ ਲਈ ਪਹਿਲੇ ਪੜਾਅ ਵਿੱਚ 89 ਅਤੇ ਦੂਜੇ ਪੜਾਅ ਵਿੱਚ 93 ਸੀਟਾਂ 'ਤੇ ਵੋਟਿੰਗ ਹੋਵੇਗੀ। ਹਾਲਾਂਕਿ ਹਿਮਾਚਲ ਪ੍ਰਦੇਸ਼ 'ਚ ਵੋਟਾਂ ਦੀ ਗਿਣਤੀ ਦੇ ਨਾਲ-ਨਾਲ 8 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।ਤੁਹਾਨੂੰ ਇਹ ਵੀ ਦੱਸ ਦਈਏ ਕਿ ਗੁਜਰਾਤ ਵਿੱਚ ਪਿਛਲੀਆਂ ਛੇ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਲਗਾਤਾਰ ਜਿੱਤ ਦਰਜ ਕੀਤੀ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ 99 ਸੀਟਾਂ ਜਿੱਤੀਆਂ ਸਨ, ਜਦਕਿ ਕਾਂਗਰਸ ਨੂੰ 77 ਸੀਟਾਂ ਮਿਲੀਆਂ ਸਨ। ਫੀਸਦੀ ਦੇ ਹਿਸਾਬ ਨਾਲ ਉਸ ਚੋਣ 'ਚ ਭਾਜਪਾ ਨੂੰ 49.05 ਫੀਸਦੀ ਵੋਟਾਂ ਮਿਲੀਆਂ ਸਨ, ਜਦਕਿ ਕਾਂਗਰਸ ਨੂੰ 42.97 ਫੀਸਦੀ ਵੋਟਾਂ ਮਿਲੀਆਂ ਸਨ।

Published by:Shiv Kumar
First published:

Tags: Amit Shah, BJP, Gujarat