
ਹਰਿਆਣਾ ਸਰਕਾਰ ਨੇ ਬਿਜਲੀ ਖਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ
ਕੋਰੋਨਾ ਸੰਕਰਮਣ (COVID-19) ਦੀ ਮਾਰ ਝੱਲ ਰਹੇ ਹਰਿਆਣਾ ਵਾਸੀਆਂ ਲਈ ਵੱਡੀ ਖਬਰ ਹੈ। ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ ਇੱਕ ਅਹਿਮ ਫੈਸਲਾ ਲਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰਾਜ ਵਿੱਚ ਬਿਜਲੀ ਦੀ ਦਰ 37 ਪੈਸੇ ਪ੍ਰਤੀ ਯੂਨਿਟ ਸਸਤੀ ਕਰਨ ਦਾ ਐਲਾਨ ਕੀਤਾ ਹੈ।
ਹਰਿਆਣਾ ਸਰਕਾਰ ਨੇ ਹੁਣ ਤੋਂ ਖਪਤਕਾਰਾਂ ਤੋਂ ਵਸੂਲੇ ਜਾ ਰਹੇ 37 ਪੈਸੇ ਦੇ ਐਫਐਸਏ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਬਿਜਲੀ ਖਪਤਕਾਰਾਂ ਨੂੰ ਪ੍ਰਤੀ ਮਹੀਨਾ 100 ਕਰੋੜ ਰੁਪਏ ਦੀ ਰਾਹਤ ਮਿਲੇਗੀ।ਹਰਿਆਣਾ ਦੇ ਸੀਐਮਓ ਨੇ ਬਿਜਲੀ ਦਰਾਂ ਵਿੱਚ ਕਟੌਤੀ ਦੇ ਸੰਬੰਧ ਵਿੱਚ ਇੱਕ ਟਵੀਟ ਕੀਤਾ ਹੈ।
ਸੀਐਮਓ ਨੇ ਆਪਣੇ ਟਵੀਟ ਵਿੱਚ ਲਿਖਿਆ, ਹਰਿਆਣਾ ਦੇ ਬਿਜਲੀ ਖਪਤਕਾਰਾਂ ਨੂੰ ਰਾਹਤ ਦਿੰਦਿਆਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰਾਜ ਵਿੱਚ ਬਿਜਲੀ ਦੀ ਦਰ 37 ਪੈਸੇ ਪ੍ਰਤੀ ਯੂਨਿਟ ਸਸਤੀ ਕਰਨ ਦਾ ਐਲਾਨ ਕੀਤਾ ਹੈ।
ਖ਼ਾਸਕਰ ਕੋਰੋਨਾ ਮਹਾਂਮਾਰੀ ਦੇ ਇਸ ਸਮੇਂ ਵਿੱਚ ਸਰਕਾਰ ਨੇ ਹੁਣ ਤੋਂ ਖਪਤਕਾਰਾਂ ਤੋਂ ਵਸੂਲੇ ਜਾ ਰਹੇ 37 ਪੈਸੇ ਦੇ ਐਫਐਸਏ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।