ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਹਾਂਸੀ ਵਿਚ ਨੈਸ਼ਨਲ ਹਾਈਵੇਅ-9 ਉਤੇ ਸਥਿਤ ਗੜ੍ਹੀ ਪਿੰਡ ਨੇੜੇ ਵਾਪਰੇ ਸੜਕ ਹਾਦਸੇ ਵਿਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਨੌਜਵਾਨ ਪਿੰਡ ਸੋਰਖੀ ਵਿਚ ਇੱਕ ਦੋਸਤ ਨੂੰ ਮਿਲਣ ਜਾ ਰਹੇ ਸਨ।
ਸੜਕ ਹਾਦਸੇ ਦੀ ਸੂਚਨਾ ਮਿਲਣ 'ਤੇ ਥਾਣਾ ਬਸੀ ਪਠਾਣਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਨੌਜਵਾਨਾਂ ਨੂੰ ਗੱਡੀ ਵਿਚੋਂ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਡਾਕਟਰ ਸਤੀਸ਼ ਅਤੇ ਰਾਕੇਸ਼ ਕੁਮਾਰ ਵਾਸੀ ਉਮਰਾ ਵਜੋਂ ਹੋਈ ਹੈ।
ਮ੍ਰਿਤਕ ਦੇ ਭਰਾ ਪਰਮਜੀਤ ਦੇ ਬਿਆਨਾਂ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ। ਜਾਂਚ ਅਧਿਕਾਰੀ ਏਐਸਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ 33 ਸਾਲਾ ਰਾਕੇਸ਼ ਕੁਮਾਰ ਅਤੇ 25 ਸਾਲਾ ਸਤੀਸ਼ ਕੁਮਾਰ ਵਾਸੀ ਉਮਰਾ ਐਤਵਾਰ ਰਾਤ ਨੂੰ ਆਪਣੀ ਕਾਰ ਵਿੱਚ ਆਪਣੇ ਦੋਸਤ ਵਿਪਨ ਨੂੰ ਮਿਲਣ ਲਈ ਪਿੰਡ ਸੋਰਖੀ ਜਾ ਰਹੇ ਸਨ।
ਜਿਵੇਂ ਹੀ ਉਨ੍ਹਾਂ ਦੀ ਕਾਰ ਗੜ੍ਹੀ ਪਿੰਡ ਤੋਂ ਥੋੜ੍ਹੀ ਅੱਗੇ ਗਈ ਤਾਂ ਅਚਾਨਕ ਉਨ੍ਹਾਂ ਦੀ ਕਾਰ ਦੇ ਅੱਗੇ ਇਕ ਅਵਾਰਾ ਪਸ਼ੂ ਆ ਗਿਆ। ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਕਾਰ ਚਾਲਕ ਨੇ ਜਿਵੇਂ ਹੀ ਬ੍ਰੇਕ ਲਗਾਈ ਤਾਂ ਕਾਰ ਦਾ ਟਾਇਰ ਫਟ ਗਿਆ ਅਤੇ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ 20 ਫੁੱਟ ਡੂੰਘੇ ਨਾਲੇ ਵਿੱਚ ਜਾ ਡਿੱਗੀ। ਪਾਣੀ ਨਾਲ ਭਰ ਜਾਣ ਕਾਰਨ ਰਾਕੇਸ਼ ਅਤੇ ਸਤੀਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Road accident