• Home
  • »
  • News
  • »
  • national
  • »
  • CHANDIGARH CITY HARYANA CHIEF MINISTER MANOHAR LAL KHATTAR JUSTIFIED THE INCREASE IN FUEL PRICES

ਮਨੋਹਰ ਲਾਲ ਖੱਟਰ ਨੇ ਤੇਲ ਕੀਮਤਾਂ ਵਿਚ ਵਾਧੇ ਨੂੰ ਦੱਸਿਆ ਜਾਇਜ਼ 

ਮਨੋਹਰ ਲਾਲ ਖੱਟਰ ਨੇ ਤੇਲ ਕੀਮਤਾਂ ਵਿਚ ਵਾਧੇ ਨੂੰ ਦੱਸਿਆ ਜਾਇਜ਼ 

ਮਨੋਹਰ ਲਾਲ ਖੱਟਰ ਨੇ ਤੇਲ ਕੀਮਤਾਂ ਵਿਚ ਵਾਧੇ ਨੂੰ ਦੱਸਿਆ ਜਾਇਜ਼ 

  • Share this:
    ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਆਮ ਜਨਤਾ ਦੁਖੀ ਹੈ। ਕੁਝ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਐਲਪੀਜੀ ਦੀ ਕੀਮਤ ਵੀ ਵਧੀ ਹੈ। ਲੋਕ ਤੇਲ ਦੀਆਂ ਵਧਦੀਆਂ ਕੀਮਤਾਂ ਦੀ ਅਲੋਚਨਾ ਕਰ ਰਹੇ ਹਨ। ਇਸ ਦੌਰਾਨ ਨਿਊਜ਼ ਏਜੰਸੀ ਏਐਨਆਈ ਨੇ ਇਸ ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਬਿਆਨ ਨੂੰ ਟਵੀਟ ਕੀਤਾ।

    ਇਸ ਬਿਆਨ ਵਿਚ ਖੱਟਰ ਨੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਦਾ ਬਚਾਅ ਕੀਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿਛਲੇ 4-5 ਸਾਲਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਸਿਰਫ 10-15 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ, ਜੋ ਕਿ ਬਹੁਤ ਜ਼ਿਆਦਾ ਨਹੀਂ ਹੈ, ਹਾਲਾਂਕਿ, ਸਰਕਾਰ ਇਸ ਵਾਧੇ 'ਤੇ ਵੀ ਨਜ਼ਰ ਰੱਖ ਰਹੀ ਹੈ।

    ਏਐਨਆਈ ਨੂੰ ਦਿੱਤੇ ਬਿਆਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪਿਛਲੇ 4-5 ਸਾਲਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ 10 ਤੋਂ 15 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਕੁਲ ਮਿਲਾ ਕੇ ਇਹ ਬਹੁਤ ਵੱਡਾ ਵਾਧਾ ਨਹੀਂ ਹੈ, ਪਰ ਸਰਕਾਰ ਇਸ ਨੂੰ ਦੇਖ ਰਹੀ ਹੈ। ਸਰਕਾਰ ਦੁਆਰਾ ਜੋ ਵੀ ਮਾਲੀਆ ਇਕੱਤਰ ਕੀਤਾ ਜਾਂਦਾ ਹੈ, ਉਹ ਲੋਕਾਂ ਲਈ ਵਰਤਿਆ ਜਾਂਦਾ ਹੈ, ਸਾਡਾ ਵੈਟ ਦੂਜੇ ਰਾਜਾਂ ਦੇ ਮੁਕਾਬਲੇ ਤੁਲਨਾਤਮਕ ਤੌਰ ਉਤੇ ਘੱਟ ਹੈ।

    ਮਨੋਹਰ ਲਾਲ ਖੱਟਰ ਨੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਅੰਦੋਲਨ ‘ਤੇ ਵੀ ਆਪਣੀ ਰਾਏ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਉਹ ਅੰਦੋਲਨਕਾਰੀ ਕਿਸਾਨਾਂ ਨੂੰ ਭਰੋਸਾ ਦੇਣਾ ਚਾਹੁੰਦੇ ਹਨ ਕਿ ਇਹ ਕਾਨੂੰਨ ਉਨ੍ਹਾਂ ਦੇ ਫਾਇਦੇ ਲਈ ਹਨ।

    ਉਨ੍ਹਾਂ ਇਸ ਸਬੰਧ ਵਿੱਚ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਬਾਅਦ ਜੇਕਰ ਇਸ ਨਾਲ ਕੋਈ ਨੁਕਸਾਨ ਹੁੰਦਾ ਹੈ ਤਾਂ ਅਸੀਂ ਉਨ੍ਹਾਂ ਚੀਜ਼ਾਂ ਨੂੰ ਵਾਪਸ ਲੈਣ ਲਈ ਤਿਆਰ ਹਾਂ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਜੇ ਕੁਝ ਗਲਤ ਹੈ ਤਾਂ ਅਸੀਂ ਇਸ ਨੂੰ ਠੀਕ ਕਰਨ ਲਈ ਤਿਆਰ ਹਾਂ।
    Published by:Gurwinder Singh
    First published: