ਹਰਿਆਣਾ ਵਿੱਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦੇਸੀ ਗਾਂ ਦੀ ਖਰੀਦ ਉਤੇ 25,000 ਰੁਪਏ ਤੱਕ ਦੀ ਸਬਸਿਡੀ ਅਤੇ ਜੀਵ ਅਮ੍ਰਿਤ ਘੋਲ ਤਿਆਰ ਕਰਨ ਲਈ ਚਾਰ ਵੱਡੇ ਡਰੰਮ ਕਿਸਾਨਾਂ ਨੂੰ ਮੁਫਤ ਦਿੱਤੇ ਜਾਣਗੇ।
ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਤਵਾਰ ਨੂੰ ਕਰਨਾਲ ਦੇ ਡਾ: ਮੰਗਲਸੇਨ ਆਡੀਟੋਰੀਅਮ 'ਚ ਆਯੋਜਿਤ ਕੁਦਰਤੀ ਖੇਤੀ 'ਤੇ ਸੂਬਾ ਪੱਧਰੀ ਸਮੀਖਿਆ ਬੈਠਕ 'ਚ ਇਹ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੀ ਦੇਸੀ ਗਾਵਾਂ ਉਤੇ ਛੋਟ ਦੇ ਕੇ ਵੱਡਾ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ, ਮੈਨੂੰ ਖੁਸ਼ੀ ਹੈ ਕਿ ਕਿਸਾਨ ਹੁਣ ਜੈਵਿਕ ਖੇਤੀ ਦਾ ਮਤਲਬ ਸਮਝ ਰਹੇ ਹਨ। ਹੁਣ ਤੱਕ 1,253 ਕਿਸਾਨ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਜਿਹੀ ਪਹਿਲ ਕੀਤੀ ਗਈ ਹੈ। ਕੁਦਰਤੀ ਖੇਤੀ ਦਾ ਮੂਲ ਮਕਸਦ ਖਾਣ-ਪਾਣ ਨੂੰ ਬਦਲਣਾ ਹੈ।
ਇਸ ਤਹਿਤ ਮੌਜੂਦਾ ਸਮੇਂ ਵਿੱਚ 50 ਹਜ਼ਾਰ ਏਕੜ ਰਕਬੇ ਵਿੱਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰ 'ਤੇ ਪ੍ਰਦਰਸ਼ਨੀ ਪਲਾਂਟ ਲਗਾਏ ਜਾਣਗੇ।
ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ਲਈ ਪ੍ਰਦਰਸ਼ਨੀ ਪਲਾਂਟ ਲਗਾਉਣ ਵਾਲੇ ਕਿਸਾਨਾਂ ਲਈ ਪੋਰਟਲ ਬਣਾਇਆ ਜਾਵੇਗਾ। ਇਸ 'ਤੇ ਜ਼ਮੀਨ ਬਾਰੇ ਪੂਰੀ ਜਾਣਕਾਰੀ ਦੇਣ ਦੇ ਨਾਲ-ਨਾਲ ਕਿਸਾਨ ਆਪਣੀ ਮਰਜ਼ੀ ਨਾਲ ਉਸ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਜਾਗਰੂਕ ਕਰਨਗੇ। ਇਸ ਤਰ੍ਹਾਂ ਜੇਕਰ ਵਿਭਾਗ ਕੋਲ ਪੂਰੀ ਜਾਣਕਾਰੀ ਹੋਵੇਗੀ ਤਾਂ ਆਸਾਨੀ ਨਾਲ ਨਿਗਰਾਨੀ ਰੱਖੀ ਜਾ ਸਕੇਗੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Manoharlal Khattar