ਜਨਤਾ ਨੂੰ ਨਹੀਂ ਕਰਨਾ ਪਵੇਗਾ 2024 ਦਾ ਇੰਤਜਾਰ, ਪਹਿਲਾਂ ਹੀ ਡਿੱਗ ਜਾਵੇਗੀ ਸਰਕਾਰ: ਚੌਟਾਲਾ

News18 Punjabi | News18 Punjab
Updated: July 18, 2021, 12:21 PM IST
share image
ਜਨਤਾ ਨੂੰ ਨਹੀਂ ਕਰਨਾ ਪਵੇਗਾ 2024 ਦਾ ਇੰਤਜਾਰ, ਪਹਿਲਾਂ ਹੀ ਡਿੱਗ ਜਾਵੇਗੀ ਸਰਕਾਰ: ਚੌਟਾਲਾ
ਜਨਤਾ ਨੂੰ ਨਹੀਂ ਕਰਨਾ ਪਵੇਗਾ 2024 ਦਾ ਇੰਤਜਾਰ, ਪਹਿਲਾਂ ਹੀ ਡਿੱਗ ਜਾਵੇਗੀ ਸਰਕਾਰ: ਚੌਟਾਲਾ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ (Om Prakash Chautala) ਨੇ ਕਿਹਾ ਕਿ ਮੌਜੂਦਾ ਭਾਜਪਾ ਸਰਕਾਰ 2024 ਤੱਕ ਸੱਤਾ ਵਿੱਚ ਨਹੀਂ ਟਿਕ ਸਕੇਗੀ। ਦੇਸ਼ ਵਿੱਚ ਛੇਤੀ ਹੀ ਮੱਧਕਾਲੀ ਚੋਣਾਂ ਹੋਣਗੀਆਂ।

ਭਾਜਪਾ ਸਰਕਾਰ ਪੂਰੀ ਤਰ੍ਹਾਂ ਕਮਜ਼ੋਰ ਹੋ ਗਈ ਹੈ ਅਤੇ ਉਨ੍ਹਾਂ ਦਾ ਵਿਧਾਇਕਾਂ ਉਤੇ ਕੰਟਰੋਲ ਨਹੀਂ ਹੈ, ਇਸ ਲਈ ਸਾਰੇ ਵਰਕਰਾਂ ਨੂੰ ਇਕੱਠਿਆਂ ਹੋ ਕੇ ਸੰਗਠਨ ਨੂੰ ਮਜ਼ਬੂਤ ​​ਕਰਨ ਦੀ ਲੋੜ ਹੈ।

ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਕਿ ਭਾਜਪਾ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਹਰ ਨਾਗਰਿਕ ਦੁਖੀ ਹੈ। ਮੈਨੂੰ ਜਾਪਦਾ ਹੈ ਕਿ ਲੋਕਾਂ ਨੂੰ 2024 ਦਾ ਇੰਤਜ਼ਾਰ ਨਹੀਂ ਕਰਨਾ ਪਏਗਾ। ਦੇਸ਼ ਵਿਚ ਕਿਸੇ ਵੀ ਸਮੇਂ ਮੱਧਕਾਲੀ ਚੋਣਾਂ ਹੋ ਸਕਦੀਆਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬਾ ਸਰਕਾਰ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਭਾਜਪਾ-ਜੇਜੇਪੀ ਸਰਕਾਰ 2024 ਤੱਕ ਸੱਤਾ 'ਚ ਨਹੀਂ ਟਿਕ ਸਕੇਗੀ। ਗੱਠਜੋੜ ਦੀ ਸਰਕਾਰ ਪੂਰੀ ਤਰ੍ਹਾਂ ਕਮਜ਼ੋਰ ਹੈ ਅਤੇ ਉਨ੍ਹਾਂ ਦਾ ਵਿਧਾਇਕਾਂ 'ਤੇ ਕੋਈ ਕੰਟਰੋਲ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨੈਲੋ ਛੱਡਣ ਵਾਲੇ ਲੋਕ ਹੁਣ ਆਪਣੇ ਫੈਸਲੇ 'ਤੇ ਪਛਤਾ ਰਹੇ ਹਨ। ਹੁਣ ਉਹ ਲੋਕ ਦੁਬਾਰਾ ਇਨੈਲੋ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ।

ਚੌਟਾਲਾ ਨੇ ਕਿਹਾ ਕਿ ਇਨੈਲੋ ਦਾ ਅਧਾਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਲੋਕ ਸੰਪਰਕ ਮੁਹਿੰਮ ਚਲਾ ਕੇ ਪਾਰਟੀ ਨੂੰ ਮਜਬੂਤ ਕਰਨ ਅਤੇ ਕਿਸਾਨਾਂ ਦੇ ਅੰਦੋਲਨ ਨੂੰ ਮਜਬੂਤ ਕਰਨ ਲਈ ਆਪਣਾ ਪੂਰਾ ਸਹਿਯੋਗ ਦੇਣ। ਚੌਟਾਲਾ ਨੇ ਕਿਹਾ ਕਿ ਸਰਕਾਰ ਨੇ ਜਬਰਦਸਤੀ ਕਾਨੂੰਨ ਲਗਾ ਕੇ ਉਨ੍ਹਾਂ ਨੂੰ ਆਪਣੇ ਖੇਤਾਂ ਵਿੱਚ ਮਜ਼ਦੂਰ ਬਣਾਇਆ ਹੈ। ਕਿਸਾਨ ਅੰਦੋਲਨ ਨੇ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ।
Published by: Gurwinder Singh
First published: July 18, 2021, 11:54 AM IST
ਹੋਰ ਪੜ੍ਹੋ
ਅਗਲੀ ਖ਼ਬਰ