Home /News /national /

ਹਰਿਆਣਾ ਵਿਚ ਪੁਲਿਸ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਚ ਝੜਪ, ਇਕ ਮੌਤ, ਕਈ ਜ਼ਖਮੀ

ਹਰਿਆਣਾ ਵਿਚ ਪੁਲਿਸ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਚ ਝੜਪ, ਇਕ ਮੌਤ, ਕਈ ਜ਼ਖਮੀ

 • Share this:
  ਹਰਿਆਣਾ ਦੇ ਹਿਸਾਰ ਦੇ ਖੇਦੜ ਥਰਮਲ ਪਲਾਂਟ ਦੀ ਸਵਾਹ ਨੂੰ ਲੈ ਕੇ ਕਿਸਾਨਾਂ ਅਤੇ ਪਲਾਂਟ ਮੈਨੇਜਮੈਂਟ ਵਿਚਾਲੇ ਵਿਵਾਦ ਹਿੰਸਕ ਹੋ ਗਿਆ। ਕਿਸਾਨਾਂ ਨੇ ਸ਼ੁੱਕਰਵਾਰ ਨੂੰ ਰੇਲਵੇ ਟਰੈਕ ਜਾਮ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪਲਾਂਟ ਵੱਲ ਵਧਣ ਲੱਗੇ। ਇਸ ਦੌਰਾਨ ਕਿਸਾਨਾਂ ਨੇ ਟਰੈਕਟਰਾਂ ਨਾਲ ਬੈਰੀਕੇਡ ਤੋੜ ਦਿੱਤੇ।

  ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਵੀ ਕੀਤੀ ਪਰ ਕਿਸਾਨ ਨਹੀਂ ਰੁਕੇ। ਕਿਸਾਨਾਂ ਨੇ ਬੈਰੀਕੇਡ ਪਾਰ ਕਰ ਲਏ। ਇਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ। ਬੈਰੀਕੇਡ ਤੋੜਦੇ ਹੋਏ ਇੱਕ ਟਰੈਕਟਰ ਨੇ ਕਿਸਾਨ ਨੂੰ ਕੁਚਲ ਦਿੱਤਾ। ਇਸ ਦੇ ਨਾਲ ਹੀ 3 ਪੁਲਿਸ ਮੁਲਾਜ਼ਮ ਵੀ ਟਰੈਕਟਰ ਦੀ ਲਪੇਟ ਵਿੱਚ ਆ ਗਏ। ਮ੍ਰਿਤਕ ਕਿਸਾਨ ਦੀ ਪਛਾਣ ਖੇਦੜ ਵਾਸੀ ਧਰਮਪਾਲ ਵਜੋਂ ਹੋਈ ਹੈ।

  ਕਿਸਾਨ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਕਿਸਾਨ ਹਿਸਾਰ ਦੇ ਸਿਵਲ ਹਸਪਤਾਲ ਵਿਖੇ ਇਕੱਠੇ ਹੋ ਗਏ। ਘਟਨਾ ਤੋਂ ਬਾਅਦ ਕਿਸਾਨਾਂ ਨੇ ਧਰਨੇ ਵਾਲੀ ਥਾਂ ’ਤੇ ਹੀ ਮੀਟਿੰਗ ਕੀਤੀ।

  ਪੁਲਿਸ ਚੌਕਸ, ਫੋਰਸ ਤਾਇਨਾਤ
  ਹੰਗਾਮੇ ਨੂੰ ਦੇਖਦੇ ਹੋਏ ਹਿਸਾਰ ਜ਼ਿਲ੍ਹੇ ਦੀ ਪੂਰੀ ਫੋਰਸ ਮੌਕੇ 'ਤੇ ਤਾਇਨਾਤ ਕਰ ਦਿੱਤੀ ਗਈ ਹੈ। ਐਸਪੀ ਲੋਕੇਂਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਵਿੱਚ ਤਿੰਨ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਇੱਕ ਕਿਸਾਨ ਵੀ ਗੰਭੀਰ ਜ਼ਖ਼ਮੀ ਹੋ ਗਿਆ।

  ਐਸਪੀ ਨੇ ਕਿਹਾ ਕਿ ਅਸੀਂ ਕਿਸਾਨ ਆਗੂਆਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਾਂ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਡੀਸੀ ਨੂੰ ਮੰਗ ਪੱਤਰ ਦੇ ਕੇ ਵਾਪਸ ਚਲੇ ਜਾਣਗੇ। ਡੀਸੀ ਆਉਣ ਦਾ ਇੰਤਜ਼ਾਰ ਕਰ ਰਹੇ ਸਨ ਕਿ ਇਸੇ ਦੌਰਾਨ ਅਚਾਨਕ ਇੱਕ ਟਰੈਕਟਰ ਨੇ ਬੈਰੀਕੇਡ ਤੋੜ ਕੇ ਕੁਚਲਣਾ ਸ਼ੁਰੂ ਕਰ ਦਿੱਤਾ। ਸਥਿਤੀ ਬੇਕਾਬੂ ਹੋਣ ’ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਫਿਲਹਾਲ ਸਥਿਤੀ ਕਾਬੂ ਹੇਠ ਹੈ।

  ਇਸ ਦੇ ਨਾਲ ਹੀ ਕਿਸਾਨ ਆਗੂ ਸੁਰੇਸ਼ ਕੋਥ ਨੇ ਦੱਸਿਆ ਕਿ ਜਦੋਂ ਪ੍ਰਦਰਸ਼ਨਕਾਰੀ ਅੱਗੇ ਵਧ ਰਹੇ ਸਨ ਤਾਂ ਪੁਲਿਸ ਨੇ ਜਾਣਬੁੱਝ ਕੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਲਾਠੀਚਾਰਜ ਕੀਤਾ, ਜਿਸ 'ਚ ਉਨ੍ਹਾਂ ਦਾ ਇੱਕ ਕਿਸਾਨ ਸ਼ਹੀਦ ਹੋ ਗਿਆ।
  Published by:Gurwinder Singh
  First published:

  Tags: Farmers Protest, Kisan andolan

  ਅਗਲੀ ਖਬਰ