Home /News /national /

ਕਿਸਾਨ ਅੰਦੋਲਨ ਦੇ ਹੱਕ ਵਿਚ ਨਿੱਤਰੇ ਸਪਨਾ ਚੌਧਰੀ ਦੇ ਪਤੀ ਵੀਰ ਸਾਹੂ, ਦਿੱਲੀ ਕੂਚ ਦੀ ਕੀਤੀ ਅਪੀਲ

ਕਿਸਾਨ ਅੰਦੋਲਨ ਦੇ ਹੱਕ ਵਿਚ ਨਿੱਤਰੇ ਸਪਨਾ ਚੌਧਰੀ ਦੇ ਪਤੀ ਵੀਰ ਸਾਹੂ, ਦਿੱਲੀ ਕੂਚ ਦੀ ਕੀਤੀ ਅਪੀਲ

ਕਿਸਾਨ ਅੰਦੋਲਨ ਦੇ ਹੱਕ ਵਿਚ ਨਿੱਤਰੇ ਸਪਨਾ ਚੌਧਰੀ ਦੇ ਪਤੀ ਵੀਰ ਸਾਹੂ, ਦਿੱਲੀ ਕੂਚ ਦੀ ਕੀਤੀ ਅਪੀਲ (Pic Courtesy-https://www.facebook.com/ItssapnaChoudhary)

ਕਿਸਾਨ ਅੰਦੋਲਨ ਦੇ ਹੱਕ ਵਿਚ ਨਿੱਤਰੇ ਸਪਨਾ ਚੌਧਰੀ ਦੇ ਪਤੀ ਵੀਰ ਸਾਹੂ, ਦਿੱਲੀ ਕੂਚ ਦੀ ਕੀਤੀ ਅਪੀਲ (Pic Courtesy-https://www.facebook.com/ItssapnaChoudhary)

  • Share this:

    ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਬਾਲੀਵੁੱਡ ਦੇ ਮਸ਼ਹੂਰ ਚਿਹਰਿਆਂ ਤੋਂ ਇਲਾਵਾ ਪੰਜਾਬੀ ਫਿਲਮ ਅਤੇ ਸੰਗੀਤ ਇੰਡਸਟਰੀ ਦੇ ਵੱਡੇ ਨਾਵਾਂ ਦਾ ਸਮਰਥਨ ਮਿਲਿਆ ਹੈ। ਇਕ ਹੋਰ ਨਾਮ ਹਰਿਆਣਾ ਦੀ ਮਸ਼ਹੂਰ ਡਾਂਸਰ ਅਤੇ ਅਭਿਨੇਤਰੀ ਸਪਨਾ ਚੌਧਰੀ ਦੇ ਪਤੀ ਵੀਰ ਸਾਹੂ ਦਾ ਵੀ ਜੁੜ ਗਿਆ ਹੈ। ਵੀਰ ਸਾਹੂ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ ਹੈ।

    ਇਸ ਦੇ ਨਾਲ ਹੀ ਵੀਰ ਸਾਹੂ ਨੇ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰਨ ਦੀ ਅਪੀਲ ਕੀਤੀ ਹੈ। ਦਰਅਸਲ, ਵੀਰ ਸਾਹੂ ਨੇ ਆਪਣੀ ਫੇਸਬੁੱਕ ਪੋਸਟ ਵਿਚ 26 ਜਨਵਰੀ ਨੂੰ ਦਿੱਲੀ ਕੂਚ ਕਰਨ ਦੀ ਅਪੀਲ ਕੀਤੀ ਹੈ।

    ਇਸ ਤੋਂ ਪਹਿਲਾਂ ਸਪਨਾ ਚੌਧਰੀ ਨੇ ਵੀ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ। ਵੀਰ ਸਾਹੂ ਨੇ ਪੋਸਟ ਵਿੱਚ ਲਿਖਿਆ, ‘ਉਹ ਘੜੀ ਆ ਗਈ ਹੈ ਜਦੋਂ ਘਰੋਂ ਵਿਚੋਂ ਨਿਕਲ ਕੇ ਆਪਣੇ ਕਿਸਾਨ ਭਰਾਵਾਂ ਨਾਲ ਮੈਦਾਨ ਵਿਚ ਡਟਣ ਦਾ ਸਭ ਤੋਂ ਜ਼ਰੂਰੀ ਮੌਕਾ ਆ ਗਿਆ ਹੈ।  ਤੁਸੀਂ ਸਾਰਿਆਂ ਨੇ ਵੱਖ ਵੱਖ ਤਰੀਕਿਆਂ ਨਾਲ ਕਿਸਾਨ ਅੰਦੋਲਨ ਵਿਚ ਯੋਗਦਾਨ ਪਾਇਆ ਹੈ, ਪਰ ਹੁਣ ਤੁਹਾਡੀ ਅਤੇ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਬਣ ਗਈ ਹੈ ਕਿ ਅਸੀਂ 26 ਜਨਵਰੀ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਵਿਚ ਸ਼ਾਮਲ ਹੋਣ ਲਈ ਘਰੋਂ ਬਾਹਰ ਨਿਕਲੀਏ।

    ਇਸ ਲਈ ਸਾਰੇ ਸਾਥੀਆਂ ਨੂੰ ਚਾਹੀਦਾ ਹੈ ਕਿ ਉਹ ਦਿੱਲੀ ਕੂਚ ਦੀ ਤਿਆਰੀ ਕਰਨ ਅਤੇ ਕਿਸਾਨੀ-ਮਜ਼ਦੂਰ ਦੇ ਹਿੱਤਾਂ ਲਈ ਮਿਲ ਕੇ ਅੱਗੇ ਵਧਣ '।

    Published by:Gurwinder Singh
    First published:

    Tags: Agricultural law, Kisan andolan, Sapna chaudhary