ਅਦਾਕਾਰਾ ਜਾਨ੍ਹਵੀ ਕਪੂਰ ਦੀ ਸ਼ੂਟਿੰਗ ਵਿਚ ਜਾ ਪੁੱਜੇ ਪ੍ਰਦਰਸ਼ਨਕਾਰੀ ਕਿਸਾਨ,ਖੇਤੀ ਕਾਨੂੰਨਾਂ ਉਤੇ ਮੰਗੀ ਰਾਏ

News18 Punjabi | News18 Punjab
Updated: January 13, 2021, 2:04 PM IST
share image
ਅਦਾਕਾਰਾ ਜਾਨ੍ਹਵੀ ਕਪੂਰ ਦੀ ਸ਼ੂਟਿੰਗ ਵਿਚ ਜਾ ਪੁੱਜੇ ਪ੍ਰਦਰਸ਼ਨਕਾਰੀ ਕਿਸਾਨ,ਖੇਤੀ ਕਾਨੂੰਨਾਂ ਉਤੇ ਮੰਗੀ ਰਾਏ
ਅਦਾਕਾਰਾ ਜਾਨ੍ਹਵੀ ਕਪੂਰ ਦੀ ਸ਼ੂਟਿੰਗ ਵਿਚ ਜਾ ਪੁੱਜੇ ਪ੍ਰਦਰਸ਼ਨਕਾਰੀ ਕਿਸਾਨ,ਖੇਤੀ ਕਾਨੂੰਨਾਂ ਉਤੇ ਮੰਗੀ ਰਾਏ (ਫੋਟੋ: ANI/Twitter)

  • Share this:
  • Facebook share img
  • Twitter share img
  • Linkedin share img
ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਅਦਾਕਾਰਾ ਜਾਨ੍ਹਵੀ ਕਪੂਰ (Janhvi Kapoor) ਨੂੰ ਨਿਸ਼ਾਨੇ ਉਤੇ ਲਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਉਸ ਦੀ ਫਿਲਮ ਦੀ ਸ਼ੂਟਿੰਗ ਦੌਰਾਨ ਸੈੱਟ 'ਤੇ ਪਹੁੰਚ ਕੇ ਇਸ ਮਾਮਲੇ 'ਤੇ ਆਪਣੀ ਪ੍ਰਤੀਕ੍ਰਿਆ ਦੇਣ ਲਈ ਕਿਹਾ। ਹਾਲਾਂਕਿ, ਪ੍ਰਦਰਸ਼ਨਾਂ ਬਾਰੇ ਅਭਿਨੇਤਰੀ ਵੱਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਉਸੇ ਸਮੇਂ, ਸੈੱਟ ਪਹੁੰਚੇ ਵੱਡੀ ਗਿਣਤੀ ਕਿਸਾਨ, ਨਿਰਦੇਸ਼ਕ ਦੇ ਭਰੋਸੇ ਤੋਂ ਬਾਅਦ ਹੀ ਉਥੋਂ ਹਟੇ।

ਇਸ ਤੋਂ ਪਹਿਲਾਂ 11 ਜਨਵਰੀ ਨੂੰ ਅਦਾਕਾਰਾ ਜਾਨ੍ਹਵੀ ਕਪੂਰ ਦੀ ਫਿਲਮ ਦੀ ਸ਼ੂਟਿੰਗ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਸ਼ਹਿਰ ਵਿੱਚ ਚੱਲ ਰਹੀ ਸੀ। ਉਸੇ ਸਮੇਂ ਕੁਝ ਕਿਸਾਨ ਸਮੂਹ ਉਥੇ ਪਹੁੰਚੇ ਅਤੇ ਅਭਿਨੇਤਰੀ ਤੋਂ ਮੰਗ ਕੀਤੀ ਕਿ ਉਹ ਕਿਸਾਨ ਅੰਦੋਲਨ ਅਤੇ ਖੇਤੀਬਾੜੀ ਕਾਨੂੰਨ ਦੇ ਮੁੱਦੇ 'ਤੇ ਆਪਣੀ ਰਾਏ ਦੇਣ। ਇਸ ਦੌਰਾਨ ਫਿਲਮ ਦੇ ਨਿਰਦੇਸ਼ਕ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਅਭਿਨੇਤਰੀ ਜਲਦੀ ਹੀ ਨਵੇਂ ਕਾਨੂੰਨਾਂ ਵਿਰੁੱਧ ਅੰਦੋਲਨ ‘ਤੇ ਪ੍ਰਤੀਕ੍ਰਿਆ ਕਰੇਗੀ। ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਸ਼ੂਟਿੰਗ ਜਾਰੀ ਹੈ।


ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਸਿੰਘ ਨੇ ਕਿਹਾ ਕਿ ਪ੍ਰਦਰਸ਼ਨਕਾਰੀ, ਨਿਰਦੇਸ਼ਕਾਂ ਨੂੰ ਇਹ ਕਹਿਣ ਆਏ ਸਨ ਕਿ ਬਾਲੀਵੁੱਡ ਅਦਾਕਾਰਾਂ ਨੇ ਅਜੇ ਤੱਕ ਜਵਾਬ ਵਿੱਚ ਕੁਝ ਨਹੀਂ ਕਿਹਾ ਅਤੇ ਨਾ ਹੀ ਕੋਈ ਪ੍ਰਤੀਕਿਰਿਆ ਦਿੱਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕਈ ਵੱਡੀਆਂ ਫਿਲਮੀ ਸ਼ਖਸੀਅਤਾਂ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਨੂੰ ਆਪਣਾ ਸਮਰਥਨ ਦਿੱਤਾ ਹੈ।

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ, ਦਿਲਜੀਤ ਦੁਸਾਂਝ ਵਰਗੇ ਕਈ ਅਦਾਕਾਰਾਂ ਨੇ ਕਿਸਾਨਾਂ ਦੇ ਸਮਰਥਨ ਵਿਚ ਪ੍ਰਤੀਕ੍ਰਿਆ ਦਿੱਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਕਈ ਅਭਿਨੇਤਰੀਆਂ ਦਾ ਸਮਰਥਨ ਵੀ ਮਿਲਿਆ ਹੈ। ਪ੍ਰੀਤੀ ਜ਼ਿੰਟਾ, ਪ੍ਰਿਯੰਕਾ ਚੋਪੜਾ, ਗੁਲ ਪਨਾਗ, ਸੋਨਮ ਕਪੂਰ, ਰਿਚਾ ਚੱਢਾ, ਸਵਰਾ ਭਾਸਕਰ ਸਮੇਤ ਕਈ ਬਾਲੀਵੁੱਡ ਅਭਿਨੇਤਰੀਆਂ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਵਿਚ ਆਪਣਾ ਸਮਰਥਨ ਜ਼ਾਹਰ ਕੀਤਾ ਹੈ।
Published by: Gurwinder Singh
First published: January 13, 2021, 1:59 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading