ਦਿੱਲੀ ਦੇ ਸਭ ਤੋਂ ਭੀੜ ਭੜਕੇ ਵਾਲੇ ਰਾਜੀਵ ਮੈਟਰੋ ਸਟੇਸ਼ਨ ਉਤੇ ਭੜਕਾਊ ਨਾਅਰੇ ਲਗਾਉਣ ਦੇ ਦੋਸ਼ ਵਿਚ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਦੱਸਣਯੋਗ ਹੈ ਕਿ ਸਨਿਰਚਰਵਾਰ ਸਵੇਰੇ ਇਕ ਵੀਡੀਓ ਤੇਜੀ ਨਾਲ ਵਾਇਰਲ ਹੋਇਆ, ਜਿਸ ਵਿਚ ਕੁਝ ਲੋਕ ਰਾਜੀਵ ਚੌਕ ਮੈਟਰੋ ਸਟੇਸ਼ਨ ਉਤੇ ‘ਦੇਸ਼ ਕੇ ਗੱਦਾਰੋਂ ਕੋ, ਗੋਲੀ ਮਾਰੋ…’ ਜਿਹੇ ਨਾਅਰੇ ਸੁਣੇ ਗਏ। ਇਨ੍ਹਾਂ ਲੋਕਾਂ ਨੇ ਚਿੱਟੀ ਕਮੀਜ ਅਤੇ ਸਿਰ ਉਤੇ ਭਗਵਾ ਕਪੜਾ ਬੰਨ੍ਹਿਆ ਹੋਇਆ ਸੀ।
ਇਹ ਘਟਨਾ ਸਵੇਰੇ 10:52 ਦੀ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਲਿਮਟਿਡ (ਡੀ.ਐੱਮ.ਆਰ.ਸੀ.) ਨੇ 'ਮੁਸਾਫਰਾਂ' ਦੇ ਨਾਅਰਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਟੇਸ਼ਨ 'ਤੇ ਤਾਇਨਾਤ ਮੈਟਰੋ ਕਰਮਚਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਨੇ' ਉਨ੍ਹਾਂ ਨੂੰ ਫੜ ਲਿਆ ਅਤੇ ਅਗਲੀ ਲੋੜੀਂਦੀ ਕਾਰਵਾਈ ਲਈ ਤੁਰੰਤ ਉਨ੍ਹਾਂ ਨੂੰ ਮੈਟਰੋ ਰੇਲ ਪੁਲਿਸ ਦੇ ਹਵਾਲੇ ਕਰ ਦਿੱਤਾ।' ਦਿੱਲੀ ਮੈਟਰੋ ਕੈਂਪਸ ਵਿੱਚ ਕਿਸੇ ਵੀ ਤਰਾਂ ਦੇ ਪ੍ਰਦਰਸ਼ਨ ਉਤੇ ਪਾਬੰਦੀ ਹੈ।
ਦੱਸਣਯੋਗ ਹੈ ਕਿ ਦਿੱਲੀ ਦੇ ਉਤਰੀ-ਪੂਰਬੀ ਪ੍ਰਭਾਵਿਤ ਇਲਾਕਿਆਂ ਵਿਚ ਸੋਮਵਾਰ ਨੂੰ ਨੀਮ ਫੌਜੀ ਬਲਾਂ ਦੇ 7000 ਜਵਾਨ ਤਾਇਨਾਤ ਹੈ। ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਲਾਗਤਾਰ ਪ੍ਰਭਾਵਿਤ ਇਲਾਕਿਆਂ ਵਿਚ ਗਸ਼ਤ ਕਰ ਰਹੇ ਹਨ। ਇਸ ਤੋਂ ਇਲਾਵਾ ਤਣਾਅ ਭਰੇ ਮਾਹੌਲ ਨੂੰ ਸ਼ਾਂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸ਼ੁਕਰਵਾਰ ਨੂੰ ਹਿੰਸਾ ਦੌਰਾਨ ਹੋਈ ਮੌਤਾਂ ਦੀ ਗਿਣਤੀ 42 ਤੱਕ ਪੁੱਜ ਗਈ। ਇਹ ਜਾਣਕਾਰੀ ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਦਿੱਤੀ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੁਪਹਿਰ ਤੱਕ ਗੁਰੂ ਤੇਗ ਬਹਾਦੁਰ ਹਸਪਤਾਲ (ਜੀਟੀਬੀ ਹਸਪਤਾਲ) ਵਿੱਚ 38, ਲੋਕ ਨਾਟਕ ਜੈ ਪ੍ਰਕਾਸ਼ ਹਸਪਤਾਲ (ਐਲਐਨਜੇਪੀ ਹਸਪਤਾਲ) ਵਿੱਚ ਤਿੰਨ ਅਤੇ ਇੱਕ ਜਗਵੇਸ਼ ਚੰਦਰ ਹਸਪਤਾਲ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਹੁਣ ਤੱਕ ਹਿੰਸਾ ਅਤੇ ਗੜਬੜ ਵਿਚ 275 ਤੋਂ ਵੱਧ ਲੋਕ ਜ਼ਖਮੀ ਹੋ ਚੁੱਕੇ ਹਨ, ਜਿਨ੍ਹਾਂ ਦਾ ਵੱਖ ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Delhi, Delhi Metro, Delhi Violence