ਦਿੱਲੀ ਦੀ ਇੱਕ ਅਦਾਲਤ ਨੇ ਜੂਨੀਅਰ ਪਹਿਲਵਾਨ ਸਾਗਰ ਧਨਖੜ ਕਤਲ ਕੇਸ ਵਿੱਚ ਓਲੰਪੀਅਨ ਸੁਸ਼ੀਲ ਕੁਮਾਰ ਅਤੇ 17 ਹੋਰਾਂ ਖ਼ਿਲਾਫ਼ ਕਈ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੁਸ਼ੀਲ ਸਮੇਤ 18 ਵਿਅਕਤੀਆਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਦੰਗਾ ਭੜਕਾਉਣ, ਗ਼ੈਰਕਾਨੂੰਨੀ ਇਕੱਠ ਕਰਨ ਅਤੇ ਹੋਰ ਧਾਰਾਵਾਂ ਤਹਿਤ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਆਇਦ ਕੀਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਨੇ ਦੋ ਫ਼ਰਾਰ ਮੁਲਜ਼ਮਾਂ ਖ਼ਿਲਾਫ਼ ਵੀ ਦੋਸ਼ ਆਇਦ ਕਰ ਦਿੱਤੇ ਹਨ।
A Delhi Court frames charges u/s of murder, attempt to murder, rioting, unlawful assembly & other sections incl criminal conspiracy against Olympian Sushil Kumar & 17 others in junior wrestler Sagar Dhankar murder case. Court has also framed charges against 2 absconding accused. pic.twitter.com/xhOuiaIWJ8
— ANI (@ANI) October 12, 2022
ਦੱਸ ਦਈਏ ਕਿ 4 ਮਈ 2021 ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ 'ਚ ਸੋਨੀਪਤ ਦੇ ਰਹਿਣ ਵਾਲੇ ਸਾਗਰ ਧਨਖੜ ਨਾਂ ਦੇ ਪਹਿਲਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਪੂਰੇ ਮਾਮਲੇ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਸਖ਼ਤ ਮਿਹਨਤ ਤੋਂ ਬਾਅਦ ਪਹਿਲਵਾਨ ਸੁਸ਼ੀਲ ਕੁਮਾਰ ਅਤੇ ਉਸ ਦੇ ਕੁਝ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਪੁਲੀਸ ਨੇ ਕੇਸ ਦਰਜ ਕਰਕੇ ਸੁਸ਼ੀਲ ਕੁਮਾਰ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਫਿਲਹਾਲ ਦਿੱਲੀ ਦੀ ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Delhi High Court, Sushil, Wrestler