Home /News /national /

ਵਿਅਕਤੀ ਨੇ ਖੁਦਕੁਸ਼ੀ ਤੋਂ ਪਹਿਲਾਂ ਪਤਨੀ ਤੇ 2 ਛੋਟੇ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਿਆ

ਵਿਅਕਤੀ ਨੇ ਖੁਦਕੁਸ਼ੀ ਤੋਂ ਪਹਿਲਾਂ ਪਤਨੀ ਤੇ 2 ਛੋਟੇ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਿਆ

ਵਿਅਕਤੀ ਨੇ ਖੁਦਕੁਸ਼ੀ ਤੋਂ ਪਹਿਲਾਂ ਪਤਨੀ ਤੇ 2 ਛੋਟੇ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਿਆ (ਸੰਕੇਤਕ ਫੋਟੋ)

ਵਿਅਕਤੀ ਨੇ ਖੁਦਕੁਸ਼ੀ ਤੋਂ ਪਹਿਲਾਂ ਪਤਨੀ ਤੇ 2 ਛੋਟੇ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਿਆ (ਸੰਕੇਤਕ ਫੋਟੋ)

 • Share this:
  ਚੇਨਈ ਵਿੱਚ ਇੱਕ 41 ਸਾਲਾ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ ਦੋ ਛੋਟੇ ਬੱਚਿਆਂ ਨੂੰ ਲੱਕੜ ਕੱਟਣ ਵਾਲੀ ਮਸ਼ੀਨ ਨਾਲ ਮਾਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

  ਘਟਨਾ ਪੱਲਵਰਮ ਦੇ ਪੋਜ਼ੀਚਲੂਰ ਦੀ ਹੈ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਗੁਆਂਢੀਆਂ ਨੇ ਸ਼ੱਕ ਹੋਣ ਉਤੇ ਉਨ੍ਹਾਂ ਦੇ ਘਰ ਜਾ ਕੇ ਦੇਖਿਆ ਤਾਂ ਚਾਰਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਪਈਆਂ ਸਨ। ਸੂਚਨਾ ਮਿਲਦੇ ਹੀ ਥਾਣਾ ਸ਼ੰਕਰਨਗਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ।

  ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, “ਅਜਿਹਾ ਲੱਗਦਾ ਹੈ ਕਿ ਵਿਅਕਤੀ ਨੇ ਆਰਥਿਕ ਤੰਗੀ ਕਾਰਨ ਇਹ ਅਪਰਾਧ ਕੀਤਾ ਹੈ। ਮ੍ਰਿਤਕਾਂ ਦੀ ਪਛਾਣ ਪ੍ਰਕਾਸ਼ (41), ਉਸ ਦੀ ਪਤਨੀ ਗਾਇਤਰੀ ਅਤੇ ਉਨ੍ਹਾਂ ਦੇ ਦੋ ਬੱਚਿਆਂ, ਜਿਨ੍ਹਾਂ ਦੀ ਉਮਰ ਕ੍ਰਮਵਾਰ 13 ਅਤੇ 9 ਸਾਲ ਹੈ, ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ।

  ਪ੍ਰਕਾਸ਼, ਜੋ ਕਿ ਆਯੁਰਵੈਦਿਕ ਦਵਾਈਆਂ ਦੀ ਦੁਕਾਨ ਚਲਾ ਰਿਹਾ ਸੀ, ਆਰਥਿਕ ਤੰਗੀ ਵਿਚੋਂ ਲੰਘ ਰਿਹਾ ਸੀ ਜਿਸ ਕਾਰਨ ਉਹ ਇਹ ਕਦਮ ਚੁੱਕਣ ਲਈ ਮਜਬੂਰ ਹੋਇਆ। ਸਥਾਨਕ ਲੋਕਾਂ ਨੇ ਦੱਸਿਆ ਕਿ ਵਿਅਕਤੀ ਨੇ ਕਥਿਤ ਤੌਰ 'ਤੇ ਆਪਣਾ ਗਲਾ ਵੱਢਣ ਲਈ ਪੋਰਟੇਬਲ ਕਟਰ ਦੀ ਵਰਤੋਂ ਕੀਤੀ ਸੀ।

  ਪੁਲਿਸ ਮੁਤਾਬਕ ਪ੍ਰਕਾਸ਼ ਵੱਲੋਂ ਗਾਇਤਰੀ (35), ਪੁੱਤਰ ਹਰੀਕ੍ਰਿਸ਼ਨਨ (13) ਅਤੇ ਬੇਟੀ ਨਿਤਯਸ਼੍ਰੀ (9) ਦੀ ਪਹਿਲਾਂ ਹੱਤਿਆ ਕੀਤੀ ਤੇ ਬਾਅਦ ਵਿਚ ਖੁਦਕੁਸ਼ੀ ਕਰ ਲਈ। ਸ਼ੰਕਰ ਨਗਰ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਕਿਲਪੌਕ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ।
  Published by:Gurwinder Singh
  First published:

  Tags: Crime news, Murder, Suicide

  ਅਗਲੀ ਖਬਰ