• Home
  • »
  • News
  • »
  • national
  • »
  • CHIEF JUSTICE SAID THE RISK OF HUMAN RIGHTS ABUSES IS HIGHEST IN POLICE STATIONS

ਪੁਲਿਸ ਥਾਣਿਆਂ ’ਚ ਮਨੁੱਖੀ ਹੱਕਾਂ ਨੂੰ ਸਭ ਤੋਂ ਵੱਧ ਖਤਰਾ: ਚੀਫ ਜਸਟਿਸ

ਪੁਲਿਸ ਥਾਣਿਆਂ ’ਚ ਮਨੁੱਖੀ ਹੱਕਾਂ ਨੂੰ ਸਭ ਤੋਂ ਵੱਧ ਖਤਰਾ: ਚੀਫ ਜਸਟਿਸ (ਫਾਇਲ ਫੋਟੋ)

  • Share this:
    ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਾਮੰਨਾ ਨੇ ਕਿਹਾ ਹੈ ਕਿ ਪੁਲਿਸ ਥਾਣਿਆਂ ਵਿਚ ਨਾ ਤਾਂ ਮਨੁੱਖੀ ਹੱਕ ਸੁਰੱਖਿਅਤ ਹਨ ਤੇ ਨਾ ਹੀ ਸਰੀਰਕ ਤੌਰ ’ਤੇ ਵਿਅਕਤੀ ਸੁਰੱਖਿਅਤ ਰਹਿ ਸਕਦਾ ਹੈ। ਇਨ੍ਹਾਂ ਦੋਵਾਂ ਨੂੰ ਥਾਣਿਆਂ ਵਿਚ ਖ਼ਤਰਾ ਸਭ ਤੋਂ ਵੱਧ ਹੈ।

    ਉਨ੍ਹਾਂ ਨੇ ਦੇਸ਼ ਵਿਚ ਪੁਲਿਸ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਬਣਾਉਣ ਦੀ ਪੈਰਵੀ ਵੀ ਕੀਤੀ। ਉਨ੍ਹਾਂ ਕਿਹਾ ਕਿ ਕਾਨੂੰਨੀ ਸਹਾਇਤਾ ਦੇ ਸੰਵਿਧਾਨਕ ਅਧਿਕਾਰ ਅਤੇ ਮੁਫਤ ਕਾਨੂੰਨੀ ਸਹਾਇਤਾ ਸੇਵਾਵਾਂ ਦੀ ਉਪਲਬਧਤਾ ਬਾਰੇ ਜਾਣਕਾਰੀ ਦਾ ਪ੍ਰਸਾਰ ਪੁਲਿਸ ਦੀਆਂ ਵਧੀਕੀਆਂ ਨੂੰ ਰੋਕਣ ਲਈ ਜ਼ਰੂਰੀ ਹੈ।

    ਉਨ੍ਹਾਂ ਕਿਹਾ, “ਹਰੇਕ ਪੁਲਿਸ ਸਟੇਸ਼ਨ, ਜੇਲ੍ਹ ਵਿੱਚ ਡਿਸਪਲੇਅ ਬੋਰਡ ਅਤੇ ਹੋਰਡਿੰਗਸ ਲਗਾਉਣਾ ਇਸ ਦਿਸ਼ਾ ਵਿੱਚ ਇੱਕ ਕਦਮ ਹੈ।”

    ਚੀਫ਼ ਜਸਟਿਸ ਨੇ ਕਿਹਾ ਕਿ ਕਈ ਵਾਰ ਤਾਂ ਵਿਸ਼ੇਸ਼ਅਧਿਕਾਰ ਲੋਕਾਂ ਨੂੰ ਵੀ ਨਹੀਂ ਬਖ਼ਸ਼ਿਆ ਜਾਂਦਾ ਤੇ ਥਰਡ-ਡਿਗਰੀ ਵਿਹਾਰ ਕੀਤਾ ਜਾਂਦਾ ਹੈ। ਜਸਟਿਸ ਰਾਮੰਨਾ ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਇਕ ਸਮਾਗਮ ਵਿਚ ਮੁੱਖ ਭਾਸ਼ਣ ਦੇ ਰਹੇ ਸਨ। ਇਸ ਮੌਕੇ ‘ਵਿਜ਼ਨ ਐਂਡ ਮਿਸ਼ਨ ਸਟੇਟਮੈਂਟ’ ਤੇ ਅਥਾਰਿਟੀ ਦੀ ਮੋਬਾਈਲ ਐਪ ਲਾਂਚ ਕੀਤੀ ਗਈ।
    Published by:Gurwinder Singh
    First published:
    Advertisement
    Advertisement