ਦਿੱਲੀ ਹਿੰਸਾ : ਕੇਜਰੀਵਾਲ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

ਬੁੱਧਵਾਰ ਨੂੰ ਪ੍ਰੈਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਵੇਗੀ। ਇਸ ਤੋ ਇਲਾਵਾ ਸਰਕਾਰ ਨੇ ਗੰਭੀਰ ਰੂਪ ਜ਼ਖਮੀ ਹੋਏ ਲੋਕਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ।

ਕੋਰੋਨਾ; ਇਲਾਜ ਕਰਦੇ ਕਿਸੇ ਸਿਹਤ ਕਰਮੀ ਦੀ ਜਾਨ ਗਈ ਤਾਂ ਇਕ ਕਰੋੜ ਦੇਵਾਂਗੇ: ਕੇਜਰੀਵਾਲ

  • Share this:
    ਦਿੱਲੀ ਹਿੰਸਾ ਦੇ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਿੰਸਾ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਅਤੇ ਗੰਭੀਰ ਰੂਪ ਵਿਚ ਜ਼ਖਮੀ ਹੋਏ ਵਿਅਕਤੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

    ਕੇਜਰੀਵਾਲ ਨੇ  ਮੁਆਵਜ਼ੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਅਪੰਗ ਹੋਏ ਲੋਕਾਂ ਨੂੰ 5 ਲੱਖ ਰੁਪਏ ਦਿੱਤੇ ਜਾਣਗੇ।ਉਨ੍ਹਾਂ ਨੇ ਕਿਹਾ ਕਿ ਰਿਕਸ਼ਾ ਨੁਕਸਾਨ ਹੋਣ ਤੇ 25 ਹਜ਼ਾਰ ਅਤੇ ਹਿੰਸਾ ਵਿਚ ਅਨਾਥ ਹੋਏ ਬੱਚਿਆਂ ਨੂੰ 3 ਲੱਖ ਰੁਪਏ ਦਿੱਤੇ ਜਾਣਗੇ। ਦਿੱਲੀ ਵਿਚ ਹੋਈ ਹਿੰਸਾ ਲਈ ਰਾਜਨੀਤੀ ਨੂੰ ਜ਼ਿੰਮੇਵਾਰ ਦੱਸਿਆ ਹੈ। ਇਸ ਤੋ ਇਲਾਵਾ ਕੇਜਰੀਵਾਲ ਨੇ ਦੋਸ਼ੀਆਂ ਨੂੰ ਸਖ਼ਤ ਸਜਾ ਦਿਵਾਉਣ ਦੀ ਗੱਲ ਕੀਤੀ।ਚਾਹੇ ਦੋਸ਼ੀ ਕਿਸੇ ਵੀ ਰਾਜਨੀਤੀ ਪਾਰਟੀ ਦਾ ਕਿਉਂ ਨਾ ਹੋਵੇ।



    ਦਿੱਲੀ ਹਿੰਸਾ 'ਚ ਹੁਣ ਤੱਕ 34 ਲੋਕਾਂ ਦੀ ਹੋਈ ਮੌਤ

    ਨਿਊਜ਼ ਏਜੰਸੀ ਏ ਐਨ ਆਈ ਦੇ ਮੁਤਾਬਿਕ, ਉੱਤਰ-ਪੂਰਬੀ ਦਿੱਲੀ ਵਿਚ ਹਿੰਸਾ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 34 ਤੱਕ ਪਹੁੰਚ ਗਈ ਹੈ।ਉੱਥੇ ਹੀ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਜਨਤਾ ਨੂੰ ਸ਼ਾਂਤੀ ਤੇ ਭਾਈਚਾਰਾ ਰੱਖਣ ਦੀ ਅਪੀਲ ਕੀਤੀ।ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਬੁੱਧਵਾਰ ਨੂੰ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ।ਦਿੱਲੀ ਪੁਲਿਸ ਨੇ ਕਿਹਾ ਕਿ ਹਿੰਸਾ ਮਾਮਲੇ ਵਿਚ ਹੁਣ ਤੱਕ 106 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 18 ਐਫ ਆਈ ਆਰ ਦਰਜ ਕੀਤੀ ਗਈ ਹੈ।

    ਦਿੱਲੀ ਹਿੰਸਾ ਮਾਮਲੇ ਚ ਹਾਈਕੋਰਟ ਚ 13 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

    ਦਿੱਲੀ ਹਿੰਸਾ ਮਾਮਲੇ ਚ ਬੁੱਧਵਾਰ ਨੂੰ ਦਿੱਲੀ ਹਾਈਕੋਰਟ ਚ ਸੁਣਵਾਈ ਹੋਈ। ਹਾਈ ਕੋਰਟ ਨੇ ਦਿੱਲੀ ਪੁਲਿਸ ਅਤੇ ਕੇਂਦਰ ਸਰਕਾਰ ਨੂੰ ਭੜਕਾਊ ਭਾਸ਼ਣ ਨੂੰ ਲੈ ਕੇ ਦਾਖਿਲ ਪਟੀਸ਼ਨ ਤੇ ਵਿਸਥਾਰ ਨਾਲ ਜਵਾਬ ਦਾਖਲ ਕਰਨ ਨੂੰ ਕਿਹਾ ਗਿਆ। ਇਸ ਤੋਂ ਇਲਾਵਾ 4 ਹਫ਼ਤਿਆਂ ਵਿਚ ਗ੍ਰਹਿ ਮੰਤਰਾਲੇ ਨੂੰ ਜਵਾਬ ਦੇਣ ਲਈ ਕਿਹਾ ਗਿਆ ।ਇਸ ਮਾਮਲੇ ਦੀ ਅਗਲੀ ਸੁਣਵਾਈ 13 ਅਪ੍ਰੈਲ ਨੂੰ ਹੋਵੇਗੀ।
    Published by:Ashish Sharma
    First published:
    Advertisement
    Advertisement