• Home
 • »
 • News
 • »
 • national
 • »
 • CONFRONTATION BETWEEN CENTER AND AAP GOVERNMENT ON NATIONAL CAPITAL TERRITORY AMENDMENT BILL

ਦਿੱਲੀ ਦੇ ਉਪ ਰਾਜਪਾਲ ਦੀਆਂ ਤਾਕਤਾਂ ਵਧਾਉਣ ਉਤੇ ਭੜਕੀ ਕੇਜਰੀਵਾਲ ਸਰਕਾਰ

ਦਿੱਲੀ ਦੇ ਉਪ ਰਾਜਪਾਲ ਦੀਆਂ ਤਾਕਤਾਂ ਵਧਾਉਣ ਉਤੇ ਭੜਕੀ ਕੇਜਰੀਵਾਲ ਸਰਕਾਰ (ਫਾਇਲ ਫੋਟੋ)

 • Share this:
  ਕੇਂਦਰ ਸਰਕਾਰ ਨੇ  ਲੋਕ ਸਭਾ ਵਿਚ ਦਿੱਲੀ ਦੇ ਉਪ ਰਾਜਪਾਲ ਦੀਆਂ ਤਾਕਤਾਂ ਤੇ ਭੂਮਿਕਾ ਪਰਿਭਾਸ਼ਤ ਕਰਨ ਵਾਲਾ ਬਿੱਲ ਪੇਸ਼ ਕਰ ਦਿੱਤਾ ਹੈ। ਇਸ ਪਿੱਛੋਂ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਫਾ ਨਜ਼ਰ ਆ ਰਹੀ ਹੈ। ਦਿੱਲੀ ਸਰਕਾਰ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਉਪ ਰਾਜਪਾਲ ਨੂੰ ਸਾਰੀਆਂ ਸ਼ਕਤੀਆਂ ਦੇ ਰਹੀ ਹੈ, ਫਿਰ ਲੋਕਾਂ ਵੱਲੋਂ ਚੁਣੀ ਸਰਕਾਰ ਦੀ ਕੋਈ ਤੁਕ ਨਹੀਂ ਰਹੇ ਜਾਂਦੀ। ਦਿੱਲੀ ਸਰਕਾਰ ਦਾ ਦੋਸ਼ ਹੈ ਕਿ ਇਹ ਕਾਨੂੰਨ ਪਾਸ ਹੋਣ ਤੋਂ ਬਾਅਦ ਦਿੱਲੀ ਵਿਚ ਸਰਕਾਰ ਦਾ ਕੋਈ ਮਤਲਬ ਨਹੀਂ ਰਹੇ ਜਾਂਦਾ।

  ਇਸ ਮੁੱਦੇ ਉਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੰਵਿਧਾਨ ਵਿਚ ਲਿਖਿਆ ਹੈ ਕਿ ਇਥੇ ਦਿੱਲੀ ਦੀ ਅਸੈਂਬਲੀ ਹੋਵੇਗੀ, ਇਕ ਚੁਣੀ ਹੋਈ ਸਰਕਾਰ ਬਣੇਗੀ। ਇਸ ਸਰਕਾਰ ਨੂੰ ਸਾਰੇ ਮੁੱਦਿਆਂ 'ਤੇ ਕਾਨੂੰਨ ਬਣਾਉਣ ਦਾ ਅਧਿਕਾਰ ਹੋਵੇਗਾ। ਸੰਵਿਧਾਨ ਵਿਚ ਸਾਰੇ ਰਾਜਾਂ ਦਾ ਇਹ ਅਧਿਕਾਰ ਹੈ। ਸੰਵਿਧਾਨ ਵਿੱਚ ਲਿਖਿਆ ਗਿਆ ਹੈ ਕਿ ਜੇ ਉਪ ਰਾਜਪਾਲ ਅਤੇ ਚੁਣੀ ਹੋਈ ਸਰਕਾਰ ਵਿੱਚ ਕੋਈ ਮਤਭੇਦ ਹੈ ਤਾਂ ਇਹ ਮਾਮਲਾ ਰਾਸ਼ਟਰਪਤੀ ਕੋਲ ਜਾਵੇਗਾ ਅਤੇ ਉਹ ਫੈਸਲਾ ਲੈਣਗੇ।

  ਦੱਸ ਦਈਏ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ ਨੇ ਹੇਠਲੇ ਸਦਨ ਵਿਚ ਕੌਮੀ ਰਾਜਧਾਨੀ ਖੇਤਰ ਦਿੱਲੀ ਸਰਕਾਰ (ਸੋਧ) ਬਿੱਲ, 2021 ਪੇਸ਼ ਕੀਤਾ ਹੈ। ਤਜਵੀਜ਼ਤ ਸੋਧਾਂ ਮੁਤਾਬਕ ਵਿਧਾਨ ਸਭਾ ਵਿਚ ਪਾਸ ਕਿਸੇ ਵੀ ਕਾਨੂੰਨ ਨੂੰ ਮਨਜ਼ੂਰੀ ਦੇਣ ਦੀ ਤਾਕਤ ਉਪ ਰਾਜਪਾਲ ਕੋਲ ਹੋਵੇਗੀ। ਬਿੱਲ ਵਿਚ ਇਹ ਵੀ ਤਜਵੀਜ਼ ਹੈ ਕਿ ਦਿੱਲੀ ਸਰਕਾਰ ਨੂੰ ਸ਼ਹਿਰ ਸਬੰਧੀ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਉਪ ਰਾਜਪਾਲ ਤੋਂ ਸਲਾਹ ਲੈਣੀ ਪਵੇਗੀ।

  ਇਸ ਤੋਂ ਇਲਾਵਾ ਬਿੱਲ ਵਿਚ ਕਿਹਾ ਗਿਆ ਹੈ ਕਿ ਦਿੱਲੀ ਸਰਕਾਰ ਆਪਣੇ ਵੱਲੋਂ ਕੋਈ ਕਾਨੂੰਨ ਖ਼ੁਦ ਨਹੀਂ ਬਣਾ ਸਕੇਗੀ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਚਾਰ ਜੁਲਾਈ, 2018 ਨੂੰ ਦਿੱਤੇ ਆਪਣੇ ਇਕ ਫ਼ੈਸਲੇ ਵਿਚ ਕਿਹਾ ਸੀ ਕਿ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿਚ ਉਪ ਰਾਜਪਾਲ ਵੱਲੋਂ ਦਖ਼ਲ ਨਹੀਂ ਦਿੱਤਾ ਜਾ ਸਕਦਾ। ਸਿਖ਼ਰਲੀ ਅਦਾਲਤ ਨੇ ਕਿਹਾ ਸੀ ਕਿ ਉਪ ਰਾਜਪਾਲ ਸਰਕਾਰ ਦੇ ਸਹਾਇਕ ਦੇ ਰੂਪ ਵਿਚ ਕੰਮ ਕਰ ਸਕਦੇ ਹਨ ਤੇ ਕੈਬਨਿਟ ਨੂੰ ਸਲਾਹ ਦੇਣ ਦੇ ਰੂਪ ਵਿਚ ਆਪਣੀ ਭੂਮਿਕਾ ਅਦਾ ਕਰ ਸਕਦੇ ਹਨ।
  Published by:Gurwinder Singh
  First published:
  Advertisement
  Advertisement