ਹੁੱਡਾ ਨੂੰ ਹਰਿਆਣਾ 'ਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ

ਕਾਂਗਰਸ ਨੇ ਹੁੱਡਾ ਨੂੰ ਹਰਿਆਣਾ 'ਚ ਵਿਧਾਇਕ ਦਲ ਦਾ ਨੇਤਾ ਚੁਣਿਆ

ਕਾਂਗਰਸ ਨੇ ਹੁੱਡਾ ਨੂੰ ਹਰਿਆਣਾ 'ਚ ਵਿਧਾਇਕ ਦਲ ਦਾ ਨੇਤਾ ਚੁਣਿਆ

  • Share this:
    ਕਾਂਗਰਸ ਨੇ ਹਰਿਆਣਾ 'ਚ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਹੈ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਭੁਪਿੰਦਰ ਸਿੰਘ ਹੁੱਡਾ ਦੇ ਨਾਂ 'ਤੇ ਮੋਹਰ ਲਗਾਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ।

    ਇਸ ਸਬੰਧੀ ਕਾਂਗਰਸ ਜਨਰਲ ਸਕੱਤਰ ਗੁਲਾਮ ਨਬੀ ਆਜ਼ਾਦ ਨੇ ਦੱਸਿਆ ਹੈ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਭੁਪਿੰਦਰ ਸਿੰਘ ਹੁੱਡਾ ਨੂੰ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਸਥਿਤ ਸੂਬਾ ਕਾਂਗਰਸ ਦਫਤਰ 'ਚ ਹੋਈ ਇਸ ਬੈਠਕ 'ਚ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਹਰਿਆਣਾ 'ਚ ਪਾਰਟੀ ਮਾਮਲਿਆਂ ਦੇ ਮੁਖੀ ਗੁਲਾਮ ਨਬੀ ਆਜ਼ਾਦ, ਸੰਸਦ ਮੈਂਬਰ, ਅਖਿਲ ਭਾਰਤੀ ਕਾਂਗਰਸ ਕਮੇਟੀ ਦੁਆਰਾ ਨਿਯੁਕਤ ਕੀਤੇ ਗਏ ਸੁਪਰਵਾਇਜ਼ਰ ਅਤੇ ਸੰਸਦ ਮੈਂਬਰ ਮਧੂ ਸੂਦਨ ਮਿਸਤਰੀ ਵਿਸ਼ੇਸ਼ ਰੂਪ 'ਚ ਸ਼ਾਮਲ ਹੋਏ।
    First published: