ਹੁਣ ਕਾਂਗਰਸ ਛੱਡ ਕੇ TMC ਵਿਚ ਜਾ ਸਕਦੇ ਹਨ ਸ਼ਤਰੂਘਨ ਸਿਨਹਾ, ਚੱਲ ਰਹੀ ਹੈ ਗੱਲਬਾਤ

News18 Punjabi | News18 Punjab
Updated: July 12, 2021, 2:44 PM IST
share image
ਹੁਣ ਕਾਂਗਰਸ ਛੱਡ ਕੇ TMC ਵਿਚ ਜਾ ਸਕਦੇ ਹਨ ਸ਼ਤਰੂਘਨ ਸਿਨਹਾ, ਚੱਲ ਰਹੀ ਹੈ ਗੱਲਬਾਤ
ਹੁਣ ਕਾਂਗਰਸ ਛੱਡ ਕੇ TMC ਵਿਚ ਜਾ ਸਕਦੇ ਹਨ ਸ਼ਤਰੂਘਨ ਸਿਨਹਾ, ਚੱਲ ਰਹੀ ਹੈ ਗੱਲਬਾਤ (File pic)

  • Share this:
  • Facebook share img
  • Twitter share img
  • Linkedin share img
ਸੀਨੀਅਰ ਕਾਂਗਰਸੀ ਨੇਤਾ ਸ਼ਤਰੂਘਨ ਸਿਨਹਾ (Shatrughan Sinha) ਛੇਤੀ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਵਿਚ ਸ਼ਾਮਲ ਹੋ ਸਕਦੇ ਹਨ। ਸਿਨਹਾ ਦੇ ਨਜ਼ਦੀਕੀ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਸਿਨਹਾ 21 ਜੁਲਾਈ ਨੂੰ ਸ਼ਹੀਦੀ ਦਿਵਸ ਸਮਾਗਮ ਵਿੱਚ ਤ੍ਰਿਣਮੂਲ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਸਿਨਹਾ ਨੇ ਹਾਲ ਹੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਨ ਵਿੱਚ ਹਿੰਦੀ ਵਿੱਚ ਇੱਕ ਟਵੀਟ ਕੀਤਾ ਸੀ, ਜਿਸ ਤੋਂ ਬਾਅਦ ਅਜਿਹੀਆਂ ਅਟਕਲਾਂ ਚੱਲ ਰਹੀਆਂ ਸਨ ਕਿ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਪਰਤ ਸਕਦੇ ਹਨ। ਪਰ ਸੂਤਰਾਂ ਅਨੁਸਾਰ ਉਨ੍ਹਾਂ ਦਾ ਝੁਕਾਅ ਤ੍ਰਿਣਮੂਲ ਕਾਂਗਰਸ ਵੱਲ ਵਧੇਰੇ ਹੈ, ਜਿਸ ਨੇ ਹਾਲ ਹੀ ਵਿਚ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਬੁਰੀ ਤਰ੍ਹਾਂ ਹਰਾਇਆ ਸੀ। ਮਮਤਾ ਬੈਨਰਜੀ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿਚ ਮੋਦੀ ਦੇ ਟਾਕਰੇ ਵਜੋਂ ਸਭ ਤੋਂ ਮਜ਼ਬੂਤ ਵਿਰੋਧੀ ਆਗੂ ਮੰਨਿਆ ਜਾ ਰਿਹਾ ਹੈ।

ਜਦੋਂ ਸਿਨਹਾ ਨੂੰ ਇਸ ਸਬੰਧ ਵਿੱਚ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ, ਪਰ ਕਿਹਾ ਕਿ ‘ਰਾਜਨੀਤੀ ਸੰਭਾਵਨਾਵਾਂ ਦੀ ਪੜਚੋਲ ਕਰਨ ਦੀ ਕਲਾ ਹੈ’।
ਕੋਲਕਾਤਾ ਵਿੱਚ ਤ੍ਰਿਣਮੂਲ ਨੇਤਾਵਾਂ ਦੇ ਇੱਕ ਸਮੂਹ ਦਾ ਕਹਿਣਾ ਹੈ ਕਿ ਉਹ ਇਸ ਸਬੰਧ ਵਿੱਚ ਸਿਨਹਾ ਨਾਲ ਗੱਲਬਾਤ ਕਰ ਰਹੇ ਹਨ ਅਤੇ ਗੱਲਬਾਤ ਸਹੀ ਦਿਸ਼ਾ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਤਰੂਘਨ ਸਿਨਹਾ ਦੇ ਬੈਨਰਜੀ ਨਾਲ ਸੰਬੰਧ ਹਮੇਸ਼ਾ ਬਿਹਤਰ ਰਹੇ ਹਨ।

ਪਟਨਾ ਸਾਹਿਬ ਲੋਕ ਸਭਾ ਸੀਟ ਤੋਂ ਦੋ ਵਾਰ ਭਾਜਪਾ ਦੇ ਸੰਸਦ ਮੈਂਬਰ ਰਹੇ ਸਿਨਹਾ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ ਅਤੇ ਇਸੇ ਹਲਕੇ ਤੋਂ ਸਾਲ 2019 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ ਪਰ ਸਾਬਕਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਤੋਂ ਉਹ ਹਾਰ ਗਏ ਸਨ।
Published by: Gurwinder Singh
First published: July 12, 2021, 2:41 PM IST
ਹੋਰ ਪੜ੍ਹੋ
ਅਗਲੀ ਖ਼ਬਰ