ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਰੋਡ ਰੇਜ਼ ਮਾਮਲੇ 'ਚ 1 ਸਾਲ ਦੀ ਸਜ਼ਾ ਨਾਲ ਕਾਂਗਰਸ (Congress) ਪਾਰਟੀ 'ਤੇ ਵਿਰੋਧੀ ਪਾਰਟੀਆਂ ਲਗਾਤਾਰ ਹਮਲਾ ਕਰ ਰਹੀਆਂ ਹਨ। ਸ਼ੁੱਕਰਵਾਰ ਭਾਜਪਾ (BJP) ਆਗੂ ਅਤੇ ਪਹਿਲਵਾਨ ਬਬੀਤਾ ਫੋਗਾਟ (Babita Phogat) ਨੇ ਵੀ ਟਵੀਟ ਕਰਕੇ ਕਾਂਗਰਸ 'ਤੇ ਤੰਜ ਕੱਸਿਆ ਹੈ।
ਬਬੀਤਾ ਨੇ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਚਿੰਤਨ ਸ਼ਿਵਿਰ ਦੌਰਾਨ ਭਾਰਤ ਜੋੜਾ ਯਾਤਰਾ ਕੱਢਣ ਦੇ ਲਏ ਫੈਸਲੇ 'ਤੇ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਹੋਣ ਨਾਲ ਜੋੜ ਕੇ ਤੰਜ ਕੱਸਿਆ ਹੈ।
ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਹੋ ਗਈ ਹੈ ਅਤੇ ਕਾਂਗਰਸ ਨੂੰ ਇਹ ਵੇਖਦੇ ਹੋਏ ਭਾਰਤ ਜੋੜੋ ਯਾਤਰਾ ਕੱਢਣ ਦੀ ਥਾਂ 'ਕਾਂਗਰਸ ਨਾ ਛੱਡੋ' ਮੁਹਿੰਮ ਸ਼ੁਰੂ ਕਰਨ ਦੀ ਜ਼ਰੂਰਤ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, Congress, Indian National Congress, Navjot singh sidhu