ਨਵੀਂ ਦਿੱਲੀ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ (Sonia Gandhi) ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਈ ਹੈ। ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ। ਸੁਰਜੇਵਾਲਾ ਮੁਤਾਬਕ ਉਨ੍ਹਾਂ ਨੂੰ ਹਲਕਾ ਬੁਖਾਰ ਹੈ। ਇਸ ਦੇ ਨਾਲ ਹੀ ਉਨ੍ਹਾਂ 'ਚ ਕੋਰੋਨਾ ਦੇ ਕੁਝ ਹੋਰ ਲੱਛਣ ਦਿਖਾਈ ਦੇ ਰਹੇ ਹਨ। ਸੋਨੀਆ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ। ਉਸ ਦਾ ਇਲਾਜ ਡਾਕਟਰਾਂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ।
ਕਈ ਹੋਰ ਕਾਂਗਰਸੀ ਆਗੂ ਵੀ ਇਨਫੈਕਸ਼ਨ ਦੀ ਲਪੇਟ ਵਿਚ ਆ ਗਏ ਹਨ। ਸੁਰਜੇਵਾਲਾ ਮੁਤਾਬਕ ਇਹ ਉਹ ਆਗੂ ਤੇ ਵਰਕਰ ਹਨ, ਜਿਨ੍ਹਾਂ ਨੂੰ ਸੋਨੀਆ ਗਾਂਧੀ ਨੇ ਪਿਛਲੇ ਦਿਨੀਂ ਮਿਲੇ ਸਨ। ਦੱਸ ਦੇਈਏ ਕਿ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਪਹਿਲਾਂ ਹੀ ਕੋਵਿਡ ਪਾਜ਼ੀਟਿਵ ਹਨ।
ਵਰਚੁਅਲ ਪੇਸ਼ੀ ਦੀ ਮੰਗ!
ਦੱਸ ਦੇਈਏ ਕਿ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਸੋਨੀਆ ਗਾਂਧੀ ਅਤੇ ਪਾਰਟੀ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 8 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਾ ਹੈ। ਪਰ ਸੂਤਰਾਂ ਅਨੁਸਾਰ ਸੋਨੀਆ ਦੇ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਉਸ ਦੇ ਵਕੀਲ ਵਰਚੁਅਲ ਪੇਸ਼ੀ ਦੀ ਮੰਗ ਕਰ ਸਕਦੇ ਹਨ।
ਕਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ
ਇਸ ਸਮੇਂ ਪੂਰੇ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਕਰੀਬ ਇੱਕ ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 3,712 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 4,31,64,544 ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵੀ 19 ਹਜ਼ਾਰ ਨੂੰ ਪਾਰ ਕਰ ਗਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।