Home /News /national /

ਰਾਸ਼ਟਰਪਤੀ ਚੋਣ: ਮਮਤਾ ਦੀ ਪਹਿਲਕਦਮੀ 'ਤੇ ਕਾਂਗਰਸ ਨੇ ਕਿਹਾ, ਆਪਸੀ ਮਤਭੇਦਾਂ ਤੋਂ ਉਪਰ ਉੱਠਣ ਦਾ ਸਮਾਂ ਹੈ...

ਰਾਸ਼ਟਰਪਤੀ ਚੋਣ: ਮਮਤਾ ਦੀ ਪਹਿਲਕਦਮੀ 'ਤੇ ਕਾਂਗਰਸ ਨੇ ਕਿਹਾ, ਆਪਸੀ ਮਤਭੇਦਾਂ ਤੋਂ ਉਪਰ ਉੱਠਣ ਦਾ ਸਮਾਂ ਹੈ...

(ਫਾਇਲ ਫੋਟੋ)

(ਫਾਇਲ ਫੋਟੋ)

  • Share this:

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਰਾਸ਼ਟਰਪਤੀ ਚੋਣ ਦੇ ਸੰਦਰਭ 'ਚ ਵਿਰੋਧੀ ਨੇਤਾਵਾਂ ਦੀ ਬੈਠਕ ਬੁਲਾਉਣ ਦੀ ਪਹਿਲਕਦਮੀ ਤੋਂ ਬਾਅਦ ਕਾਂਗਰਸ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਅਜਿਹੇ ਵਿਅਕਤੀ ਨੂੰ ਰਾਸ਼ਟਰਪਤੀ ਚੁਣਿਆ ਜਾਵੇ, ਜੋ ਸੰਵਿਧਾਨ ਅਤੇ ਦੇਸ਼ ਦੀਆਂ ਸੰਸਥਾਵਾਂ ਦੀ ਰੱਖਿਆ ਕਰੇ।

ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਵਿਰੋਧੀ ਨੇਤਾਵਾਂ ਨੂੰ ਪੱਤਰ ਲਿਖ ਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਉੱਤਰਾਧਿਕਾਰੀ ਲਈ 18 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਲਈ ਇੱਕ ਸਾਂਝੀ ਰਣਨੀਤੀ ਤਿਆਰ ਕਰਨ ਲਈ ਰਾਸ਼ਟਰੀ ਰਾਜਧਾਨੀ ਵਿੱਚ 15 ਜੂਨ ਨੂੰ ਪ੍ਰਸਤਾਵਿਤ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਕ ਬਿਆਨ 'ਚ ਕਿਹਾ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਐੱਨਸੀਪੀ ਮੁਖੀ ਸ਼ਰਦ ਪਵਾਰ, ਟੀਐੱਮਸੀ ਮੁਖੀ ਮਮਤਾ ਬੈਨਰਜੀ ਅਤੇ ਵਿਰੋਧੀ ਪਾਰਟੀਆਂ ਦੇ ਕਈ ਹੋਰ ਨੇਤਾਵਾਂ ਨਾਲ ਗੱਲ ਕੀਤੀ ਹੈ।

ਉਨ੍ਹਾਂ ਕਿਹਾ, “ਕਾਂਗਰਸ ਦਾ ਵਿਚਾਰ ਹੈ ਕਿ ਦੇਸ਼ ਨੂੰ ਰਾਸ਼ਟਰਪਤੀ ਦੇ ਰੂਪ ਵਿੱਚ ਇੱਕ ਅਜਿਹੇ ਵਿਅਕਤੀ ਦੀ ਜ਼ਰੂਰਤ ਹੈ ਜੋ ਸੰਵਿਧਾਨ ਅਤੇ ਸਾਡੀਆਂ ਸੰਸਥਾਵਾਂ ਦੀ ਰੱਖਿਆ ਕਰ ਸਕੇ, ਜਿਨ੍ਹਾਂ ਉੱਤੇ ਸੱਤਾਧਾਰੀ ਪਾਰਟੀ ਹਮਲੇ ਕਰ ਰਹੀ ਹੈ। ਇਹ ਸਮੇਂ ਦੀ ਲੋੜ ਹੈ। ਕਾਂਗਰਸ ਨੇ ਕੋਈ ਨਾਮ ਸੁਝਾਇਆ ਨਹੀਂ ਹੈ, ਪਰ ਇਹ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਅਜਿਹੇ ਵਿਅਕਤੀ ਨੂੰ ਰਾਸ਼ਟਰਪਤੀ ਚੁਣੀਏ ਜੋ ਟੁੱਟੇ ਸਮਾਜਿਕ ਤਾਣੇ-ਬਾਣੇ ਨੂੰ ਠੀਕ ਕਰ ਸਕੇ ਅਤੇ ਸੰਵਿਧਾਨ ਦੀ ਰੱਖਿਆ ਕਰ ਸਕੇ।"

ਦੱਸ ਦਈਏ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਸ਼ਟਰਪਤੀ ਦੀ ਚੋਣ ਲਈ ਸਾਂਝੀ ਰਣਨੀਤੀ ਬਣਾਉਣ ਵਾਸਤੇ 15 ਜੂਨ ਨੂੰ ਦਿੱਲੀ ’ਚ ਮੀਟਿੰਗ ਸੱਦੀ ਹੈ ਅਤੇ ਉਸ ’ਚ ਹਾਜ਼ਰੀ ਲਈ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਪਧਤਰ ਲਿਖ ਕੇ ਸੱਦੇ ਭੇਜੇ ਗਏ ਹਨ।

ਤ੍ਰਿਣਮੂਲ ਕਾਂਗਰਸ ਨੇ ਕਿਹਾ ਕਿ ਪਾਰਟੀ ਚੇਅਰਪਰਸਨ ਮਮਤਾ ਬੈਨਰਜੀ ਨੇ ਸਾਰੀਆਂ ਅਗਾਂਹਵਧੂ ਵਿਰੋਧੀ ਤਾਕਤਾਂ ਨੂੰ ਰਾਸ਼ਟਰਪਤੀ ਚੋਣ ਲਈ ਭਵਿੱਖ ਦੀ ਰਣਨੀਤੀ ਤੈਅ ਕਰਨ ਵਾਸਤੇ 15 ਜੂਨ ਨੂੰ ਦੁਪਹਿਰ ਬਾਅਦ 3 ਵਜੇ ਬੈਠਕ ਦਾ ਸੱਦਾ ਦਿੱਤਾ ਹੈ।

ਪਾਰਟੀ ਵੱਲੋਂ ਜਾਰੀ ਬਿਆਨ ਮੁਤਾਬਕ ਮਮਤਾ ਨੇ ਵਿਰੋਧੀ ਧਿਰ ਦੇ ਮੁੱਖ ਮੰਤਰੀਆਂ ਅਤੇ ਆਗੂਆਂ ਕੋਲ ਪਹੁੰਚ ਕਰਦਿਆਂ ਸਾਂਝੀ ਮੀਟਿੰਗ ’ਚ ਸ਼ਮੂਲੀਅਤ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਵੰਡਪਾਊ ਤਾਕਤਾਂ ਖ਼ਿਲਾਫ਼ ਮਜ਼ਬੂਤ ਤੇ ਅਸਰਦਾਰ ਵਿਰੋਧੀ ਧਿਰ ਖੜ੍ਹੀ ਕਰਨ ਲਈ ਮਮਤਾ ਨੇ ਪਹਿਲ ਕੀਤੀ ਹੈ।

Published by:Gurwinder Singh
First published:

Tags: Indian National Congress, Mamta, Rahul Gandhi, Sonia Gandhi