ਸੂਰਤ ਦੀ ਅਦਾਲਤ ਵੱਲੋਂ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਸੀ ।ਜਿਸ ਤੋਂ ਬਾਅਦ ਰਾਹੁਲ ਗਾਂਧੀ 8 ਸਾਲ ਲਈ ਲੋਕ ਸਭਾ ਚੋਣਾਂ ਲੜਨ ਲਈ ਅਯੋਗ ਹੋ ਗਏ ਸਨ । ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਹੋਣ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਦਿੱਲੀ ਵਿਖੇ ਮਹਾਤਮਾ ਗਾਂਧੀ ਦੀ ਸਮਾਧੀ ਰਾਜਘਾਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸ ਪਾਰਟੀ ਦੇ ਵੱਡੇ ਆਗੂਆਂ ਨੇ ਇਕੱਠ ਨੂੰ ਸੰਬੋਧਨ ਕੀਤਾ । ਪ੍ਰਿਯੰਕਾ ਗਾਂਧੀ ਵਾਡਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੇਂਦਰ ਸਰਕਾਰ ਹੰਕਾਰ ਚੁੱਕੀ ਹੈ ਤਾਂ ਹੀ ਅਜਿਹੇ ਕੰਮ ਕੀਤੇ ਜਾ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਹਜ਼ਾਰਾਂ ਕਿਲੋਮੀਟਰ ਦੇਸ਼ ਨੂੰ ਜੋੜਨ ਲਈ ਯਾਤਰਾ ਕਰਨ ਵਾਲਾ ਵਿਅਕਤੀ ਦੇਸ਼ ਦਾ ਅਪਮਾਨ ਨਹੀਂ ਕਰ ਸਕਦਾ।
ਦੂਜੇ ਪਾਸੇ ਭਾਜਪਾ ਆਗੂ ਰਵੀਸ਼ੰਕਰ ਪ੍ਰਸਾਦ ਨੇ ਰਾਹੁਲ ਗਾਂਧੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਰਾਹੁਲ ਗਾਂਧੀ ਦੇ ਖਿਲਾਫ ਅਪਮਾਨ ਦੇ 60 ਮਾਮਲੇ ਚੱਲ ਰਹੇ ਹਨ । ਜੇ ਰਾਹੁਲ ਗਾਂਧੀ ਅਜਿਹੀਆਂ ਗੱਲਾਂ ਜਾਣ-ਬੁੱਝ ਕੇ ਕਰਦੇ ਹਨ ਤਾਂ ਭਾਜਪਾ ਦਾ ਮੰਨਣਾ ਹੈ ਕਿ ਰਾਹੁਲ ਗਾਂਧੀ ਨੇ ਪਿਛੜੇ ਵਰਗਾਂ ਦਾ ਅਪਮਾਨ ਕੀਤਾ ਹੈ । ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਭਾਜਪਾ ਰਾਹੁਲ ਗਾਂਧੀ ਦੇ ਖਿਲਾਫ ਦੇਸ਼ ਭਰ ਵਿੱਚ ਅੰਦੋਲਨ ਕਰੇਗੀ। ਇਸ ਦੇ ਨਾਲ ਹੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਮੋਦੀ ਦੀ ਸਭ ਤੋਂ ਵੱਡੀ ਗਿਣਤੀ ਪਿਛੜੇ ਸਮਾਜ ਤੋਂ ਆਉਂਦੀ ਹੈ । ਆਲੋਚਨਾ ਦਾ ਅਧਿਕਾਰ ,ਗਾਲ੍ਹਾ ਕੱਢਣ ਦਾ ਅਦਿਕਾਰ ਰਾਹੁਲ ਗਾਂਧੀ ਨੂੰ ਨਹੀਂ ਹੈ । ਜੇ ਰਾਹੁਲ ਗਾਂਧੀ ਨੂੰ ਗਲਤ ਗੱਲ ਕਹਿਣ ਦਾ ਅਧਿਕਾਰ ਹੈ ਤਾਂ ਪਿੱਛੜੇ ਵਰਗਾਂ ਨੂੰ ਵੀ ਕੋਰਟ ਜਾਣ ਦਾ ਅਧਿਕਾਰ ਹੈ । ਕੋਰਟ ਨੇ ਮੁਆਫੀ ਮੰਗਣ ਦਾ ਮੌਕਾ ਦਿੱਤਾ ਤਾਂ ਉਨ੍ਹਾਂ ਨੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Congress Protest, Narendra modi, Priyanka Gandhi, Punjab congess, Rahul Gandhi, Ravi shankar parshad, Satyagraha