ਚੰਡੀਗੜ੍ਹ: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੇ ਇੱਕ ਵਾਰ ਫਿਰ ਪੰਜਾਬ ਵਿੱਚ ਰਾਜਨੀਤਿਕ ਉਥਲ-ਪੁਥਲ ਨੂੰ ਤਾੜਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਪੱਖੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Pakistan PM Imran Khan) ਅਤੇ ਜਾਵੇਦ ਬਾਜਵਾ (ਪਾਕਿ ਫ਼ੌਜ ਮੁਖੀ) ਦੇ ਦੋਸਤ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਪੰਜਾਬ ਦੀ ਸੱਤਾ ਵਿੱਚ ਲਿਆਉਣ ਲਈ ਕਾਂਗਰਸ ਦੀ ਡੂੰਘੀ ਰਾਸ਼ਟਰ ਵਿਰੋਧੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਤਾਂ ਜੋ ਭਵਿੱਖ ਵਿੱਚ ਪੰਜਾਬ ਅਤੇ ਪਾਕਿਸਤਾਨ ਇਕੱਠੇ ਚੱਲ ਸਕਣ।
ਇਸ ਨਾਲ ਹੀ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੰਬੰਧ ਵਿੱਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਵਾਦੀ ਕੈਪਟਨ, ਪਾਕਿਸਤਾਨ ਅਤੇ ਨਵਜੋਤ ਸਿੰਘ ਸਿੱਧੂ ਦੇ ਰਾਹ ਵਿੱਚ ਰੁਕਾਵਟ ਸਨ, ਇਸ ਲਈ ਉਨ੍ਹਾਂ ਨੂੰ ਸਿਆਸੀ ਤੌਰ ’ਤੇ ਮਾਰਿਆ ਗਿਆ।
ਅਨਿਲ ਵਿਜ ਨੇ ਵੱਡੀ ਸਲਾਹ ਦਿੱਤੀ
ਹਰਿਆਣਾ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਸਾਰੀਆਂ ਰਾਸ਼ਟਰਵਾਦੀ ਤਾਕਤਾਂ ਨੂੰ ਪੰਜਾਬ ਵਿੱਚ ਇਕੱਠੇ ਹੋਣਾ ਚਾਹੀਦਾ ਹੈ, ਤਾਂ ਜੋ ਕਾਂਗਰਸ ਦੀਆਂ ਗਲਤ ਯੋਜਨਾਵਾਂ ਨੂੰ ਨਾਕਾਮ ਕੀਤਾ ਜਾ ਸਕੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸਿੱਧੂ ਨੂੰ ਪਾਕਿਸਤਾਨ ਤੋਂ ਮਦਦ ਮਿਲ ਰਹੀ ਹੈ ਅਤੇ ਉਹ ਅਜਿਹੇ ਖਤਰਨਾਕ ਆਦਮੀ ਤੋਂ ਦੇਸ਼ ਨੂੰ ਬਚਾਉਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ।
ਕੈਪਟਨ ਅਮਰਿੰਦਰ ਸਿੰਘ ਦੇ ਸਮਰਥਨ ਦੀ ਗੱਲ ਕੀਤੀ
ਇਸਤੋਂ ਇਲਾਵਾ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਦਾ ਸਮਰਥਨ ਵੀ ਕੀਤਾ ਹੈ। ਦਰਅਸਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਕੋਲ ਤਜਰਬੇ ਦੀ ਘਾਟ ਹੈ। ਇਸ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਕੈਪਟਨ ਨੂੰ ਉਨ੍ਹਾਂ ਨੇ ਦੁਖੀ ਕੀਤਾ ਹੈ, ਜੇਕਰ ਉਹ ਇਹ ਕਹਿ ਰਹੇ ਹਨ ਤਾਂ ਉਨ੍ਹਾਂ ਦੀ ਗੱਲ ਨੂੰ ਗਲਤ ਨਹੀਂ ਕਿਹਾ ਜਾ ਸਕਦਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anil vij, BJP, Congress, Haryana, Indian National Congress, Navjot Sidhu, Navjot singh sidhu, Punjab BJP, Punjab Congress, Punjab politics