
(ਫਾਇਲ ਫੋਟੋ)
ਸੰਯੁਕਤ ਕਿਸਾਨ ਮੋਰਚਾ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ਸਰਕਾਰ ਤੋਂ ਇੱਕ ਸੋਧਿਆ ਖਰੜਾ ਪ੍ਰਸਤਾਵ ਪ੍ਰਾਪਤ ਹੋਇਆ ਹੈ ਅਤੇ ਪ੍ਰਸਤਾਵ ਨੂੰ ਸਵੀਕਾਰ ਕਰਦੇ ਹੋਏ SKM ਦੇ ਅੰਦਰ ਇੱਕ ਸਹਿਮਤੀ ਬਣ ਗਈ ਹੈ।
ਹੁਣ ਸਰਕਾਰ ਦੇ ਲੈਟਰਹੈੱਡ 'ਤੇ ਦਸਤਖਤ ਕੀਤੇ ਰਸਮੀ ਪੱਤਰ ਦੀ ਉਡੀਕ ਹੈ। SKM ਭਲਕੇ ਦੁਪਹਿਰ 12 ਵਜੇ ਸਿੰਘੂ ਮੋਰਚੇ 'ਤੇ ਮੁੜ ਮੀਟਿੰਗ ਕਰੇਗੀ ਅਤੇ ਉਸ ਤੋਂ ਬਾਅਦ ਮੋਰਚੇ ਨੂੰ ਵਾਪਸ ਲੈਣ ਬਾਰੇ ਰਸਮੀ ਫੈਸਲਾ ਲਵੇਗੀ।
ਕੇਂਦਰ ਸਰਕਾਰ ਵੱਲੋਂਂ ਭੇਜਿਆ ਪ੍ਰਸਤਾਵ ਪਾਸ ਕਰ ਦਿੱਤਾ ਗਿਆ ਹੈ। ਸਰਕਾਰ ਨੇ ਪ੍ਰਸਤਾਵ ’ਚ ਦੱਸਿਆ ਕਿ ਸਾਰੇ ਕੇਸ ਰੱਦ ਹੋਣਗੇ ਤੇ ਮਸ਼ੀਨਰੀ ਵੀ ਵਾਪਸ ਕੀਤੀ ਜਾਵੇਗੀ। ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਵੀ ਮਿਲੇਗਾ। ਅੰਦੋਲਨ ਮੁਲਤਵੀ ਕਰਨ ਨੂੰ ਲੈ ਕੇ ਆਮ ਰਾਏ ਬਣ ਗਈ ਹੈ। ਭਲਕੇ ਫ਼ਿਰ ਬੈਠਕ ਹੋਵੇਗੀ, ਜਿਸ ਵਿਚ ਰਸਮੀ ਐਲਾਨ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਬਾਕੀ ਮੰਗਾਂ 'ਤੇ ਸਰਕਾਰ ਨਾਲ ਗੱਲਬਾਤ ਕਰਨ ਲਈ ਬਣਾਈ ਪੰਜ ਮੈਂਬਰੀ ਕਮੇਟੀ ਨੇ ਕਿਹਾ ਸੀ ਕਿ ਕਿਸਾਨ ਯੂਨੀਅਨ ਪ੍ਰਸਤਾਵ ਨੂੰ ਲੈ ਕੇ ਆਸ਼ਾਵਾਦੀ ਹੈ ਅਤੇ ਇਸ 'ਤੇ ਅੱਗੇ ਵਧ ਰਹੀ ਹੈ।
ਇੱਥੇ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਯੁੱਧਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਤੋਂ ਮਿਲੀ ਨਵੀਂ ਤਜਵੀਜ਼ ’ਤੇ ਵਿਚਾਰ ਕੀਤਾ ਹੈ।
ਮੋਰਚੇ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਉਸ ਨੇ ਅੰਦੋਲਨ ਨੂੰ ਖਤਮ ਕਰਨ ਦੀ ਬੇਨਤੀ ਕਰਨ ਵਾਲੇ ਸਰਕਾਰ ਦੇ ਪ੍ਰਸਤਾਵ ਦਾ ਜਵਾਬ ਦਿੱਤਾ ਹੈ, ਜਿਸ ਵਿਚ ਕੁਝ ਨੁਕਤਿਆਂ 'ਤੇ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਸ ਵਿੱਚ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈਣ ਦੀ ਸ਼ਰਤ ’ਤੇ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਅੱਜ ਸੰਯੁਕਤ ਕਿਸਾਨ ਮੋਰਚਾ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ਸਰਕਾਰ ਤੋਂ ਇੱਕ ਸੋਧਿਆ ਖਰੜਾ ਪ੍ਰਸਤਾਵ ਪ੍ਰਾਪਤ ਹੋਇਆ ਹੈ ਅਤੇ ਪ੍ਰਸਤਾਵ ਨੂੰ ਸਵੀਕਾਰ ਕਰਦੇ ਹੋਏ SKM ਦੇ ਅੰਦਰ ਇੱਕ ਸਹਿਮਤੀ ਬਣ ਗਈ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।