Home /News /national /

ਦੇਸ਼ 'ਚ ਕੋਰੋਨਾ ਦੇ ਮਾਮਲਿਆਂ ਨੇ ਤੋੜਿਆ ਛੇ ਮਹੀਨਿਆਂ ਦਾ ਰਿਕਾਰਡ, ਦਿੱਲੀ ਦੇ ਸਿਹਤ ਮੰਤਰੀ ਨੇ ਬੁਲਾਈ ਅਹਿਮ ਮੀਟਿੰਗ

ਦੇਸ਼ 'ਚ ਕੋਰੋਨਾ ਦੇ ਮਾਮਲਿਆਂ ਨੇ ਤੋੜਿਆ ਛੇ ਮਹੀਨਿਆਂ ਦਾ ਰਿਕਾਰਡ, ਦਿੱਲੀ ਦੇ ਸਿਹਤ ਮੰਤਰੀ ਨੇ ਬੁਲਾਈ ਅਹਿਮ ਮੀਟਿੰਗ

ਦੇਸ਼ 'ਚ ਕੋਰੋਨਾ ਦੇ ਮਾਮਲਿਆਂ ਨੇ ਤੋੜਿਆ ਛੇ ਮਹੀਨਿਆਂ ਦਾ ਰਿਕਾਰਡ... (ਫਾਇਲ ਫੋਟੋ)

ਦੇਸ਼ 'ਚ ਕੋਰੋਨਾ ਦੇ ਮਾਮਲਿਆਂ ਨੇ ਤੋੜਿਆ ਛੇ ਮਹੀਨਿਆਂ ਦਾ ਰਿਕਾਰਡ... (ਫਾਇਲ ਫੋਟੋ)

ਇਸ ਤੋਂ ਪਹਿਲਾਂ ਪਿਛਲੇ ਸਾਲ 2 ਅਕਤੂਬਰ ਨੂੰ ਰੋਜ਼ਾਨਾ 3,375 ਮਾਮਲੇ ਸਾਹਮਣੇ ਆਏ ਸਨ। ਹੁਣ ਦੇਸ਼ ਵਿਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4,47,12,692 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਹੁਣ 13,509 ਹੋ ਗਈ ਹੈ। ਦੱਸ ਦਈਏ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਮਹਾਰਾਸ਼ਟਰ ਵਿਚ 3, ਦਿੱਲੀ ਵਿੱਚ 2 ਅਤੇ ਹਿਮਾਚਲ ਪ੍ਰਦੇਸ਼ ਵਿੱਚ 1 ਮਰੀਜ਼ ਦੀ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਹੋਈ ਹੈ।

ਹੋਰ ਪੜ੍ਹੋ ...
  • Share this:

ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ (Covid-19 Cases) ਦੀ ਵਧਦੀ ਗਿਣਤੀ ਨੇ ਪਿਛਲੇ ਛੇ ਮਹੀਨਿਆਂ ਦਾ ਰਿਕਾਰਡ ਤੋੜ ਦਿੱਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ 3,016 ਨਵੇਂ ਮਾਮਲੇ ਸਾਹਮਣੇ ਆਏ ਹਨ।

ਇਸ ਤੋਂ ਪਹਿਲਾਂ ਪਿਛਲੇ ਸਾਲ 2 ਅਕਤੂਬਰ ਨੂੰ ਰੋਜ਼ਾਨਾ 3,375 ਮਾਮਲੇ ਸਾਹਮਣੇ ਆਏ ਸਨ। ਹੁਣ ਦੇਸ਼ ਵਿਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4,47,12,692 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਹੁਣ 13,509 ਹੋ ਗਈ ਹੈ। ਦੱਸ ਦਈਏ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਮਹਾਰਾਸ਼ਟਰ ਵਿਚ 3, ਦਿੱਲੀ ਵਿੱਚ 2 ਅਤੇ ਹਿਮਾਚਲ ਪ੍ਰਦੇਸ਼ ਵਿੱਚ 1 ਮਰੀਜ਼ ਦੀ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਹੋਈ ਹੈ।

ਅਜਿਹੇ 'ਚ ਦਿੱਲੀ ਸਰਕਾਰ ਵੀਰਵਾਰ ਨੂੰ ਕੋਵਿਡ-19 ਨੂੰ ਲੈ ਕੇ ਸਮੀਖਿਆ ਬੈਠਕ ਕਰਨ ਜਾ ਰਹੀ ਹੈ। ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ, ਸਰਕਾਰੀ ਹਸਪਤਾਲਾਂ ਦੇ ਮੈਡੀਕਲ ਡਾਇਰੈਕਟਰ ਅਤੇ ਹੋਰ ਕਈ ਲੋਕ ਸ਼ਾਮਲ ਹੋਣਗੇ।

ਦੱਸ ਦਈਏ ਕਿ ਬੁੱਧਵਾਰ ਨੂੰ ਦਿੱਲੀ ਵਿਚ ਕੋਰੋਨਾ ਦੇ 300 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਦਿੱਲੀ ਵਿਚ ਕੋਰੋਨਾ ਸੰਕਰਮਣ ਦੀ ਦਰ 13.89 ਫੀਸਦੀ ਹੋ ਗਈ ਹੈ। ਸਿਹਤ ਵਿਭਾਗ ਨੇ ਦੱਸਿਆ ਕਿ ਦਿੱਲੀ ਵਿਚ ਵੀ 2 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ।

ਅਧਿਕਾਰਤ ਜਾਣਕਾਰੀ ਦੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ 2160 ਟੈਸਟ ਕੀਤੇ ਗਏ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੋਰੋਨਾ ਦੇ 214 ਮਾਮਲੇ ਸਾਹਮਣੇ ਆਏ ਸਨ, ਜਦਕਿ ਸੋਮਵਾਰ ਨੂੰ 115 ਅਤੇ ਐਤਵਾਰ ਨੂੰ 153 ਮਾਮਲੇ ਸਾਹਮਣੇ ਆਏ ਸਨ।

ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 3-4 ਦਿਨਾਂ ਵਿੱਚ ਨਵੇਂ ਕੇਸਾਂ ਦੀ ਗਿਣਤੀ ਦੁੱਗਣੀ ਹੋ ਗਈ ਹੈ। ਇਸ ਗੱਲ ਦੀ ਸੰਭਾਵਨਾ ਹੈ ਕਿ ਬਹੁਤ ਸਾਰੇ ਲੋਕ ਬਿਨਾਂ ਟੈਸਟ ਕੀਤੇ ਇਨਫੈਕਸ਼ਨ ਦੇ ਲੱਛਣਾਂ ਦੇ ਆਧਾਰ 'ਤੇ ਦਵਾਈਆਂ ਲੈ ਰਹੇ ਹਨ।

Published by:Gurwinder Singh
First published:

Tags: Ccoronavirus, China coronavirus, Corona vaccine, Corona Warriors, Coronavirus, Coronavirus Testing