COVID-19 in India: ਭਾਰਤ ਵਿਚ ਮੁੜ ਰਫਤਾਰ ਫੜਦਾ ਨਜ਼ਰ ਆ ਰਿਹਾ ਹੈ ਕੋਰੋਨਾ

News18 Punjabi | News18 Punjab
Updated: November 21, 2020, 10:57 AM IST
share image
COVID-19 in India: ਭਾਰਤ ਵਿਚ ਮੁੜ ਰਫਤਾਰ ਫੜਦਾ ਨਜ਼ਰ ਆ ਰਿਹਾ ਹੈ ਕੋਰੋਨਾ
COVID-19 in India: ਭਾਰਤ ਵਿਚ ਮੁੜ ਰਫਤਾਰ ਫੜਦਾ ਨਜ਼ਰ ਆ ਰਿਹਾ ਹੈ ਕੋਰੋਨਾ

  • Share this:
  • Facebook share img
  • Twitter share img
  • Linkedin share img
Coronavirus Cases in India: ਦੇਸ਼ ਵਿਚ ਕੋਰੋਨਾਵਾਇਰਸ ਸੰਕਰਮਣ ਦੇ ਕੇਸਾਂ ਨੇ ਇਕ ਵਾਰ ਫਿਰ ਰਫਤਾਰ ਫੜ ਲਈ ਹੈ। ਕਈ ਰਾਜਾਂ ਵਿਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਤੋਂ ਬਾਅਦ ਰਾਤ ​​ਦਾ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

ਕੋਰੋਨਾ ਦੇ ਵਧ ਰਹੇ ਕੇਸਾਂ ਦਾ ਅੰਦਾਜਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਹੁਣ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 91 ਲੱਖ ਦੇ ਅੰਕੜੇ ਨੂੰ ਛੂਹਣ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਦੇਸ਼ ਵਿਚ ਕੋਰੋਨਾ ਦੇ 46,232 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 564 ਲੋਕਾਂ ਦੀ ਮੌਤ ਹੋ ਗਈ ਹੈ।

ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਨਵੇਂ ਕੇਸਾਂ ਦੀ ਆਮਦ ਤੋਂ ਬਾਅਦ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 90 ਲੱਖ 50 ਹਜ਼ਾਰ 597 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ 84,78,124 ਵਿਅਕਤੀ ਠੀਕ ਹੋ ਚੁੱਕੇ ਹਨ, ਜਦੋਂਕਿ ਦੇਸ਼ ਵਿੱਚ ਇਸ ਸਮੇਂ 4 ਲੱਖ 39 ਹਜ਼ਾਰ 747 ਸਰਗਰਮ ਕੇਸ ਹਨ। ਪਿਛਲੇ 24 ਘੰਟਿਆਂ ਵਿੱਚ ਹੋਈਆਂ ਮੌਤਾਂ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 1 ਲੱਖ 32 ਹਜ਼ਾਰ 726 ਹੋ ਗਈ ਹੈ। ਆਈਸੀਐਮਆਰ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 10,66,022 ਕੋਰੋਨਾ ਜਾਂਚ ਦੇਸ਼ ਵਿੱਚ ਕੀਤੀ ਗਈ ਹੈ।
Published by: Gurwinder Singh
First published: November 21, 2020, 10:57 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading