Home /News /national /

ਹੁਣ ਕਰੋਨਾ ਦੀ ਚੌਥੀ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ, ਨਵੇਂ ਰੂਪ ਸਾਹਮਣੇ ਆਉਂਦੇ ਰਹਿਣਗੇ: ਮਾਹਰ

ਹੁਣ ਕਰੋਨਾ ਦੀ ਚੌਥੀ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ, ਨਵੇਂ ਰੂਪ ਸਾਹਮਣੇ ਆਉਂਦੇ ਰਹਿਣਗੇ: ਮਾਹਰ

ਹੁਣ ਕਰੋਨਾ ਦੀ ਚੌਥੀ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ, ਨਵੇਂ ਰੂਪ ਸਾਹਮਣੇ ਆਉਂਦੇ ਰਹਿਣਗੇ: ਮਾਹਰ (ਫੋਟੋ ਕੈ. ਸੋਸ਼ਲ ਮੀਡੀਆ)

ਹੁਣ ਕਰੋਨਾ ਦੀ ਚੌਥੀ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ, ਨਵੇਂ ਰੂਪ ਸਾਹਮਣੇ ਆਉਂਦੇ ਰਹਿਣਗੇ: ਮਾਹਰ (ਫੋਟੋ ਕੈ. ਸੋਸ਼ਲ ਮੀਡੀਆ)

  • Share this:
    ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 4518 ਨਵੇਂ ਮਾਮਲੇ ਦਰਜ ਕੀਤੇ ਗਏ ਅਤੇ 9 ਸੰਕਰਮਿਤ ਲੋਕਾਂ ਦੀ ਮੌਤ ਹੋ ਗਈ।

    ਇਸ ਤੋਂ ਇੱਕ ਦਿਨ ਪਹਿਲਾਂ 4270 ਨਵੇਂ ਮਾਮਲੇ ਸਾਹਮਣੇ ਆਏ ਸਨ। ਮਾਮਲਿਆਂ ਦੇ ਵਧਣ ਕਾਰਨ ਇਹ ਡਰ ਪੈਦਾ ਹੋ ਗਿਆ ਹੈ ਕਿ ਕੀ ਇਹ ਕੋਰੋਨਾ ਦੀ ਚੌਥੀ ਲਹਿਰ ਦਾ ਸੰਕੇਤ ਹੈ। ਇਸ ਬਾਰੇ ਟਾਟਾ ਇੰਸਟੀਚਿਊਟ ਦੇ ਡਾਕਟਰ ਰਾਕੇਸ਼ ਮਿਸ਼ਰਾ ਨੇ ਅਹਿਮ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੌਥੀ ਲਹਿਰ ਦੀ ਸੰਭਾਵਨਾ ਬਹੁਤ ਘੱਟ ਹੈ, ਮੈਨੂੰ ਨਹੀਂ ਲੱਗਦਾ ਕਿ ਭਾਰਤ ਵਿੱਚ ਕੋਰੋਨਾ ਦੀ ਅਗਲੀ ਲਹਿਰ ਅਜੇ ਆਉਣ ਵਾਲੀ ਹੈ।

    ਟਾਟਾ ਇੰਸਟੀਚਿਊਟ ਫਾਰ ਜੈਨੇਟਿਕਸ ਐਂਡ ਸੁਸਾਇਟੀ ਦੇ ਡਾਕਟਰ ਰਾਕੇਸ਼ ਮਿਸ਼ਰਾ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਕੋਰੋਨਾ ਵਾਇਰਸ ਦੇ ਨਵੇਂ ਰੂਪ ਸਾਹਮਣੇ ਆਉਂਦੇ ਰਹਿਣਗੇ ਪਰ ਜੇਕਰ ਸਾਵਧਾਨੀ ਵਰਤੀ ਜਾਵੇ ਤਾਂ ਇਹ ਜ਼ਿਆਦਾ ਚਿੰਤਾ ਦੀ ਗੱਲ ਨਹੀਂ ਹੈ।

    ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਆਪਣੇ ਆਪ ਨੂੰ ਸਥਿਤੀ ਅਨੁਸਾਰ ਢਾਲਦਾ ਹੋਇਆ ਨਵੇਂ ਰੂਪ ਵਿੱਚ ਸਾਹਮਣੇ ਆਉਂਦਾ ਰਹੇਗਾ, ਪਰ ਜੇਕਰ ਅਸੀਂ ਹਰ ਤਰ੍ਹਾਂ ਦੀਆਂ ਸਾਵਧਾਨੀਆਂ ਵਰਤਦੇ ਰਹਾਂਗੇ, ਤਦ ਤੱਕ ਇਸ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਕੋਰੋਨਾ ਨਾਲ ਇਸ ਜੰਗ ਵਿੱਚ ਮਾਸਕ ਇੱਕ ਅਹਿਮ ਹਥਿਆਰ ਹਨ। ਮੈਨੂੰ ਨਹੀਂ ਲੱਗਦਾ ਕਿ ਭਾਰਤ ਨੂੰ ਕੋਰੋਨਾ ਦੀ ਚੌਥੀ ਲਹਿਰ ਦੇਖਣ ਨੂੰ ਮਿਲੇਗੀ ਕਿਉਂਕਿ ਇਸ ਦੀ ਸੰਭਾਵਨਾ ਬਹੁਤ ਘੱਟ ਜਾਪਦੀ ਹੈ।

    ਡਾ: ਰਾਕੇਸ਼ ਨੇ ਕਿਹਾ ਕਿ ਅੰਕੜਿਆਂ 'ਚ ਕੋਰੋਨਾ ਦੇ ਜਿੰਨੇ ਮਾਮਲੇ ਸਾਹਮਣੇ ਆ ਰਹੇ ਹਨ, ਅਸਲੀਅਤ ਉਸ ਤੋਂ ਵੱਖਰੀ ਹੋ ਸਕਦੀ ਹੈ। ਇਹ ਇਸ ਤੋਂ ਬਹੁਤ ਜ਼ਿਆਦਾ ਹੋ ਸਕਦੇ ਹਨ, ਪਰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ। ਸਾਵਧਾਨੀ ਵਰਤ ਕੇ ਕਰੋਨਾ ਤੋਂ ਬਚਿਆ ਜਾ ਸਕਦਾ ਹੈ। ਅਸੀਂ ਲੋਕਾਂ ਨੂੰ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ, ਮਾਸਕ ਪਹਿਨਣ ਅਤੇ ਸਾਫ਼-ਸਫ਼ਾਈ ਦਾ ਧਿਆਨ ਰੱਖਣ ਦੀ ਅਪੀਲ ਕਰਦੇ ਹਾਂ।
    Published by:Gurwinder Singh
    First published:

    Tags: Corona, Corona vaccine, Coronavirus

    ਅਗਲੀ ਖਬਰ