ਦੇਸ਼ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 15528 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਕੇਸਾਂ ਦੇ ਨਾਲ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 1 ਲੱਖ 43 ਹਜ਼ਾਰ 654 ਹੋ ਗਈ ਹੈ।
ਦੇਸ਼ 'ਚ ਹੁਣ ਤੱਕ 4 ਕਰੋੜ 31 ਲੱਖ 13 ਹਜ਼ਾਰ 623 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ 16113 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ 25 ਕਰੋਨਾ ਸੰਕਰਮਿਤਾਂ ਦੀ ਮੌਤ ਹੋ ਗਈ ਹੈ।
ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 5 ਲੱਖ 25 ਹਜ਼ਾਰ 785 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਇਸ ਸਮੇਂ ਰਿਕਵਰੀ ਦਰ 98.74 ਫੀਸਦੀ ਹੈ। ਇਸ ਦੇ ਨਾਲ ਹੀ ਰੋਜ਼ਾਨਾ ਸਕਾਰਾਤਮਕਤਾ ਦਰ 3.32 ਫੀਸਦੀ ਹੈ। ਜਦਕਿ ਹਫਤਾਵਾਰੀ ਸਕਾਰਾਤਮਕਤਾ ਦਰ 4.57 ਫੀਸਦੀ ਹੈ।
ਦੇਸ਼ ਵਿੱਚ ਹੁਣ ਤੱਕ 87.01 ਕਰੋੜ ਲੋਕਾਂ ਦੀ ਕੋਰੋਨਾ ਜਾਂਚ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 4,68,350 ਨਮੂਨਿਆਂ ਦੀ ਜਾਂਚ ਕੀਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ccoronavirus, Coronavirus Testing