Home /News /national /

ਕੋਰੋਨਾ ਦੇ ਨਵੇਂ ਮਾਮਲਿਆਂ ਨੇ ਫੜੀ ਫਿਰ ਰਫਤਾਰ!, ਪਿਛਲੇ 24 ਘੰਟਿਆਂ 'ਚ ਆਏ ਇੰਨੇ ਕੇਸ

ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 5379 ਨਵੇਂ ਮਾਮਲੇ ਸਾਹਮਣੇ ਆਏ ਹਨ। ਜੇਕਰ ਕੱਲ੍ਹ ਨਾਲ ਤੁਲਨਾ ਕੀਤੀ ਜਾਵੇ ਤਾਂ ਅੱਜ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਮੰਗਲਵਾਰ ਨੂੰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 4417 ਨਵੇਂ ਮਾਮਲੇ ਸਾਹਮਣੇ ਆਏ ਹਨ।

  • Share this:

    ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 7094 ਕੋਰੋਨਾ ਮਰੀਜ਼ ਠੀਕ ਵੀ ਹੋਏ ਹਨ। ਹੁਣ ਦੇਸ਼ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਕੇਸ 50,594 ਹੋ ਗਏ ਹਨ। ਇਸ ਦੇ ਨਾਲ ਹੀ ਰੋਜ਼ਾਨਾ ਸਕਾਰਾਤਮਕ ਦਰ 1.67 ਫੀਸਦੀ 'ਤੇ ਆ ਗਈ ਹੈ। ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ 2.14 ਅਰਬ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

    ਸੋਮਵਾਰ ਨੂੰ ਕੋਰੋਨਾ ਦੇ 5910 ਨਵੇਂ ਮਾਮਲੇ ਸਾਹਮਣੇ ਆਏ ਸਨ। ਦੇਸ਼ 'ਚ ਹੁਣ ਤੱਕ ਕੋਰੋਨਾ ਕਾਰਨ 528057 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 23 ਲੋਕਾਂ ਦੀ ਮੌਤ ਹੋ ਗਈ ਹੈ। ਸਰਗਰਮ ਕੇਸ ਹੁਣ ਕੁੱਲ ਸੰਕਰਮਿਤ ਮਾਮਲਿਆਂ ਦਾ ਸਿਰਫ 0.12 ਪ੍ਰਤੀਸ਼ਤ ਹਨ। ਰਾਸ਼ਟਰੀ ਕੋਵਿਡ ਰਿਕਵਰੀ ਰੇਟ 98.69 ਪ੍ਰਤੀਸ਼ਤ ਹੈ।

    Published by:Gurwinder Singh
    First published:

    Tags: Ccoronavirus, China coronavirus, Corona vaccine