PM ਮੋਦੀ ਦੇ ਹੁਕਮ- ਵੈਕਸੀਨ ਲਈ ਕਤਾਰ ਵਿਚ ਨਾ ਲੱਗਣ ਨੇਤਾ, ਆਪਣੀ ਵਾਰੀ ਦਾ ਕਰਨ ਇੰਤਜ਼ਾਰ

- news18-Punjabi
- Last Updated: January 11, 2021, 7:26 PM IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਸੋਮਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੋਵਿਡ -19 ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ 16 ਜਨਵਰੀ ਤੋਂ ਦੇਸ਼ ਭਰ ਵਿੱਚ ਟੀਕਾਕਰਨ ਮੁਹਿੰਮ ਦੀ ਤਿਆਰੀ ਦੀ ਸਮੀਖਿਆ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਬਣੇ ਕੋਵਿਡ-19 ਦੇ ਦੋ ਟੀਕੇ, ਜਿਨ੍ਹਾਂ ਨੂੰ ਪਹਿਲਾਂ ਹੀ ਲੋੜੀਂਦੀ ਪ੍ਰਵਾਨਗੀ ਮਿਲ ਚੁੱਕੀ ਹੈ, ਕੀਮਤ ਪੱਖੋਂ ਦੁਨੀਆਂ ਵਿੱਚ ਉਪਲਬਧ ਹੋਰਨਾਂ ਵੈਕਸੀਨਾਂ ਦੇ ਮੁਕਾਬਲੇ ਵੱਧ ਸਸਤੇ ਤੇ ਕਿਫਾਇਤੀ ਹਨ। ਮੋਦੀ ਨੇ ਕਿਹਾ ਕਿ ਭਾਰਤ ਵਿਚ ਅਗਲੇ ਕੁਝ ਮਹੀਨਿਆਂ ਵਿਚ 30 ਕਰੋੜ ਲੋਕਾਂ ਨੂੰ ਵੈਕਸੀਨ ਦਿੱਤੀ ਜਾਵੇਗੀ ਅਤੇ ਟੀਕਾਕਰਨ ਲਈ ਰਾਜਾਂ ਨਾਲ ਸਲਾਹ ਕਰਨ ਤੋਂ ਬਾਅਦ ਪਹਿਲ ਵੀ ਤੈਅ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਕੋਰੋਨਾ ਯੋਧਿਆਂ ਦਾ ਟੀਕਾਕਰਣ ਕੀਤਾ ਜਾਵੇਗਾ ਅਤੇ ਫਿਰ ਫਰੰਟਲਾਇਨ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕੋਰੋਨਾ ਟੀਕਾ ਲਗਵਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨੂੰ ਇਹ ਯਕੀਨਣ ਬਣਾਉਣ ਦੀ ਅਪੀਲ ਕੀਤੀ ਕਿ ਉਹ ਇਹ ਸੁਨਿਸ਼ਚਿਤ ਕਰਨ ਕਿ ਸਿਆਸਤਦਾਨ ਕਤਾਰ ਵਿੱਚ ਨਾ ਲੱਗਣ, ਜਦੋਂ ਉਨ੍ਹਾਂ ਦੀ ਵਾਰੀ ਆਵੇਗੀ ਤਾਂ ਉਹ ਵੈਕਸੀਨ ਲੈਣ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਕਿਆਂ ਨੂੰ ਦੇਸ਼ ਦੀਆਂ ਲੋੜਾਂ ਮੁਤਾਬਕ ਤਿਆਰ ਕੀਤਾ ਗਿਆ ਹੈ। ਇਥੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੋਵਿਡ-19 ਹਾਲਾਤ ਤੇ (16 ਜਨਵਰੀ ਤੋਂ ਸ਼ੁਰੂ ਹੋ ਰਹੇ) ਟੀਕਾਕਰਨ ਪ੍ਰੋਗਰਾਮ ਬਾਰੇ ਚਰਚਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਡੀਜੀਸੀਏ ਵੱਲੋਂ ਪ੍ਰਵਾਨਿਤ ਦੋ ਟੀਕਿਆਂ ਤੋਂ ਇਲਾਵਾ ਚਾਰ ਹੋਰਨਾਂ ਵੈਕਸੀਨਾਂ ’ਤੇ ਕੰਮ ਚੱਲ ਰਿਹਾ ਹੈ।
ਸ੍ਰੀ ਮੋਦੀ ਨੇ ਕਿਹਾ, ‘ਸਾਡੇ ਮਾਹਿਰਾਂ ਨੇ ਦੇਸ਼ ਵਾਸੀਆਂ ਨੂੰ ਅਸਰਦਾਰ ਵੈਕਸੀਨ ਦੇਣ ਲਈ ਹਰ ਸੰਭਵ ਸਾਵਧਾਨੀ ਵਰਤੀ ਹੈ।’ ਉਨ੍ਹਾਂ ਕਿਹਾ ਕਿ ਭਾਰਤ ਕੋਵਿਡ-19 ਖ਼ਿਲਾਫ਼ ਲੜਾਈ ਵਿੱਚ ਫੈਸਲਾਕੁਨ ਗੇੜ ’ਚ ਦਾਖ਼ਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਦਾ ਸਭ ਤੋਂ ਵੱਡਾ ਟੀਕਾਕਰਨ ਪ੍ਰੋਗਰਾਮ 16 ਜਨਵਰੀ ਤੋਂ ਸ਼ੁਰੂ ਹੋਵੇਗਾ।’
ਉਨ੍ਹਾਂ ਕਿਹਾ ਕਿ ਪਹਿਲੀ ਗੇੜ ’ਚ ਤਿੰਨ ਕਰੋੜ ਕਰੋਨਾ ਯੋਧਿਆਂ ਤੇ ਮੂਹਰਲੀ ਕਤਾਰ ਦੇ ਕਾਮਿਆਂ ਨੂੰ ਟੀਕੇ ਲਾਏ ਜਾਣਗੇ। ਭਾਰਤ ’ਚ ਨਿਰਮਤ ਜਿਨ੍ਹਾਂ ਦੋ ਕਰੋਨਾ ਵੈਕਸੀਨਾਂ ਨੂੰ ਹੰਗਾਮੀ ਹਾਲਾਤ ’ਚ ਵਰਤੋਂ ਲਈ ਪ੍ਰਵਾਨਗੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਸੀਰਮ ਇੰਸਟੀਚਿਊਟ ਵੱਲੋਂ ਤਿਆਰ ਆਕਸਫੋਰਡ ਵੈਕਸੀਨ ਕੋਵੀਸ਼ੀਲਡ ਤੇ ਭਾਰਤ ਬਾਇਓਟੈੱਕ ਦੀ ‘ਕੋਵੈਕਸੀਨ’ ਸ਼ਾਮਲ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਬਣੇ ਕੋਵਿਡ-19 ਦੇ ਦੋ ਟੀਕੇ, ਜਿਨ੍ਹਾਂ ਨੂੰ ਪਹਿਲਾਂ ਹੀ ਲੋੜੀਂਦੀ ਪ੍ਰਵਾਨਗੀ ਮਿਲ ਚੁੱਕੀ ਹੈ, ਕੀਮਤ ਪੱਖੋਂ ਦੁਨੀਆਂ ਵਿੱਚ ਉਪਲਬਧ ਹੋਰਨਾਂ ਵੈਕਸੀਨਾਂ ਦੇ ਮੁਕਾਬਲੇ ਵੱਧ ਸਸਤੇ ਤੇ ਕਿਫਾਇਤੀ ਹਨ। ਮੋਦੀ ਨੇ ਕਿਹਾ ਕਿ ਭਾਰਤ ਵਿਚ ਅਗਲੇ ਕੁਝ ਮਹੀਨਿਆਂ ਵਿਚ 30 ਕਰੋੜ ਲੋਕਾਂ ਨੂੰ ਵੈਕਸੀਨ ਦਿੱਤੀ ਜਾਵੇਗੀ ਅਤੇ ਟੀਕਾਕਰਨ ਲਈ ਰਾਜਾਂ ਨਾਲ ਸਲਾਹ ਕਰਨ ਤੋਂ ਬਾਅਦ ਪਹਿਲ ਵੀ ਤੈਅ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਕੋਰੋਨਾ ਯੋਧਿਆਂ ਦਾ ਟੀਕਾਕਰਣ ਕੀਤਾ ਜਾਵੇਗਾ ਅਤੇ ਫਿਰ ਫਰੰਟਲਾਇਨ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕੋਰੋਨਾ ਟੀਕਾ ਲਗਵਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨੂੰ ਇਹ ਯਕੀਨਣ ਬਣਾਉਣ ਦੀ ਅਪੀਲ ਕੀਤੀ ਕਿ ਉਹ ਇਹ ਸੁਨਿਸ਼ਚਿਤ ਕਰਨ ਕਿ ਸਿਆਸਤਦਾਨ ਕਤਾਰ ਵਿੱਚ ਨਾ ਲੱਗਣ, ਜਦੋਂ ਉਨ੍ਹਾਂ ਦੀ ਵਾਰੀ ਆਵੇਗੀ ਤਾਂ ਉਹ ਵੈਕਸੀਨ ਲੈਣ।