ਦੇਸ਼ ਵਿਚ ਕੋਰੋਨਾ ਵਾਇਰਸ ਦੇ ਅੱਜ 1994 ਨਵੇਂ ਮਾਮਲੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 4,46,42,742 ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 23,432 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿਚ ਇਨਫੈਕਸ਼ਨ ਕਾਰਨ 4 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 5,28,961 ਹੋ ਗਈ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਕੁੱਲ ਸੰਕਰਮਿਤਾਂ ਦੇ ਮੁਕਾਬਲੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 0.05 ਫੀਸਦੀ ਹੈ, ਜਦੋਂ ਕਿ ਸੰਕਰਮਣ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.76 ਫੀਸਦੀ ਹੈ।
ਪਿਛਲੇ 24 ਘੰਟਿਆਂ ਵਿਚ 611 ਲੋਕਾਂ ਦੇ ਠੀਕ ਹੋਣ ਦੀ ਸੂਚਨਾ ਮਿਲੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਰੋਜ਼ਾਨਾ ਸੰਕਰਮਣ ਦਰ 1.24 ਪ੍ਰਤੀਸ਼ਤ ਦਰਜ ਕੀਤੀ ਗਈ, ਜਦੋਂ ਕਿ ਹਫਤਾਵਾਰੀ ਲਾਗ ਦਰ 0.99 ਪ੍ਰਤੀਸ਼ਤ ਹੈ। ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,40,90,349 ਹੋ ਗਈ ਹੈ, ਜਦੋਂ ਕਿ ਮੌਤ ਦਰ 1.18 ਪ੍ਰਤੀਸ਼ਤ ਦਰਜ ਕੀਤੀ ਗਈ ਹੈ।
ਦੇਸ਼ ਵਿਆਪੀ ਕੋਵਿਡ-19 ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿੱਚ ਹੁਣ ਤੱਕ ਵੈਕਸੀਨ ਦੀਆਂ 219.55 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਦੱਸ ਦਈਏ ਕਿ 7 ਅਗਸਤ 2020 ਨੂੰ ਦੇਸ਼ ਵਿਚ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਅਤੇ 5 ਸਤੰਬਰ 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ।
ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ccoronavirus, Corona, Corona vaccine, Coronavirus