ਭਾਰਤ ਵਿਚ ਕੋਰੋਨਾ ਵਾਇਰਸ ਦੀ ਰਫਤਾਰ ਵਿਚ ਕਾਫੀ ਗਿਰਾਵਟ ਆ ਰਹੀ ਹੈ, ਉਥੇ ਹੀ ਇਨਫੈਕਸ਼ਨ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵਧ ਰਹੀ ਹੈ।
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ 1,216 ਨਵੇਂ ਕੇਸਾਂ ਦੇ ਆਉਣ ਦੇ ਨਾਲ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 4,46,58,365 ਹੋ ਗਈ ਹੈ, ਜਦੋਂ ਕਿ ਸਰਗਰਮ ਮਰੀਜ਼ਾਂ ਦੀ ਗਿਣਤੀ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 15,705 ਉਤੇ ਆ ਗਈ ਹੈ। ਦੱਸ ਦਈਏ ਕਿ ਮਹੀਨਿਆਂ ਬਾਅਦ ਐਕਟਿਵ ਕੇਸ ਘੱਟ ਕੇ 16 ਹਜ਼ਾਰ ਰਹਿ ਗਏ ਹਨ।
ਸ਼ੁੱਕਰਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ 18 ਹੋਰ ਮਰੀਜ਼ਾਂ ਦੀ ਮੌਤ ਨਾਲ ਭਾਰਤ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,30,479 ਹੋ ਗਈ ਹੈ।
ਤਾਜ਼ਾ ਅੰਕੜਿਆਂ ਦੇ ਅਨੁਸਾਰ ਭਾਰਤ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 16,098 ਤੋਂ ਘਟ ਕੇ 15,705 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.04 ਪ੍ਰਤੀਸ਼ਤ ਹੈ।
ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 393 ਦੀ ਕਮੀ ਆਈ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਵਧ ਕੇ 98.78 ਫੀਸਦੀ ਹੋ ਗਈ ਹੈ। ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੁੱਲ 4,41,12,181 ਮਰੀਜ਼ ਸੰਕਰਮਣ ਮੁਕਤ ਹੋ ਚੁੱਕੇ ਹਨ, ਜਦੋਂ ਕਿ ਕੋਵਿਡ -19 ਤੋਂ ਮੌਤ ਦਰ 1.19 ਪ੍ਰਤੀਸ਼ਤ ਹੈ।
ਇਸ ਦੇ ਨਾਲ ਹੀ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 219.69 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corona, Corona vaccine, Coronavirus, Coronavirus Testing