
Covid 19 India: 24 ਘੰਟਿਆਂ 'ਚ ਕੋਰੋਨਾ ਨਾਲ 2,796 ਮੌਤਾਂ, 8,895 ਨਵੇਂ ਮਾਮਲੇ (ਫਾਇਲ ਫੋਟੋ)
ਭਾਰਤ ਵਿਚ ਕੋਰੋਨਾ ਵਾਇਰਸ (Coronavirus In India) ਦੇ ਰੋਜ਼ਾਨਾ ਮਾਮਲਿਆਂ ਵਿਚ ਗਿਰਾਵਟ ਦਾ ਸਿਲਸਿਲਾ ਜਾਰੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (Mohfw) ਦੇ ਅਨੁਸਾਰ ਸ਼ਨੀਵਾਰ ਨੂੰ ਪਿਛਲੇ 24 ਘੰਟਿਆਂ ਵਿੱਚ 8 ਹਜ਼ਾਰ 895 ਮਾਮਲੇ ਸਾਹਮਣੇ ਆਏ ਹਨ ਅਤੇ 2 ਹਜ਼ਾਰ 796 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਸਮੇਂ ਦੌਰਾਨ, 6 ਹਜ਼ਾਰ 918 ਲੋਕ ਕੋਵਿਡ ਤੋਂ ਠੀਕ ਵੀ ਹੋਏ ਹਨ। ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਇਸ ਸਮੇਂ 99 ਹਜ਼ਾਰ 155 ਕੇਸ ਸਰਗਰਮ ਹਨ ਜਦੋਂ ਕਿ 3 ਕਰੋੜ 40 ਲੱਖ 60 ਹਜ਼ਾਰ 774 ਲੋਕਾਂ ਨੂੰ ਹਸਪਤਾਲੋਂ ਛੁੱਟੀ ਦਿੱਤੀ ਜਾ ਚੁੱਕੀ ਹੈ।
ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 4 ਲੱਖ 73 ਹਜ਼ਾਰ 326 ਹੋ ਗਈ ਹੈ। ਮੰਤਰਾਲੇ ਦੇ ਅਨੁਸਾਰ, ਨਵੇਂ ਕੇਸ ਪਾਏ ਜਾਣ ਤੋਂ ਬਾਅਦ ਸਰਗਰਮ ਮਾਮਲਿਆਂ ਵਿੱਚ 819 ਕੇਸਾਂ ਦੀ ਕਮੀ ਦਰਜ ਕੀਤੀ ਗਈ ਹੈ।
ਇਸ ਦੇ ਨਾਲ ਹੀ ਸ਼ਨੀਵਾਰ ਨੂੰ ਦੇਸ਼ ਵਿੱਚ ਇੱਕ ਦਿਨ ਵਿੱਚ ਕੋਵਿਡ -19 ਦੇ ਇੱਕ ਕਰੋੜ ਤੋਂ ਵੱਧ ਟੀਕੇ ਲਗਾਏ ਗਏ, ਜਿਸ ਕਾਰਨ ਹੁਣ ਤੱਕ ਵੈਕਸੀਨ ਦੀਆਂ 127.5 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਭਾਰਤ ਵਿੱਚ ਹੁਣ ਤੱਕ ਓਮੀਕਰੋਨ ਦੇ ਚਾਰ ਮਾਮਲੇ ਸਾਹਮਣੇ ਆਏ ਹਨ, ਜੋ ਕਿ ਕੋਰੋਨਾ ਵਾਇਰਸ ਦਾ ਇੱਕ ਨਵਾਂ ਰੂਪ ਹੈ।
ਦੱਖਣੀ ਅਫ਼ਰੀਕਾ ਵਿੱਚ ਨਵੇਂ ਰੂਪ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਟੀਕਾਕਰਨ ਦੀ ਰਫ਼ਤਾਰ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਤੇਜ਼ ਹੋ ਗਈ ਹੈ। ਇਸ ਵੇਰੀਐਂਟ ਨੂੰ WHO ਨੇ 'ਚਿੰਤਾਜਨਕ' ਕਰਾਰ ਦਿੱਤਾ ਹੈ। ਸ਼ਨੀਵਾਰ ਨੂੰ ਦੇਸ਼ 'ਚ 1 ਕਰੋੜ 4 ਲੱਖ 18 ਹਜ਼ਾਰ 707 ਖੁਰਾਕਾਂ ਦਿੱਤੀਆਂ ਗਈਆਂ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।