COVID-19 in India: 24 ਘੰਟਿਆਂ ਵਿਚ ਕੋਰੋਨਾ ਦੇ 14,256 ਮਰੀਜ, 152 ਲੋਕਾਂ ਦੀ ਮੌਤ

COVID-19 in India: 24 ਘੰਟਿਆਂ ਵਿਚ ਕੋਰੋਨਾ ਦੇ 14,256 ਮਰੀਜ, 152 ਲੋਕਾਂ ਦੀ ਮੌਤ (file photo)
- news18-Punjabi
- Last Updated: January 23, 2021, 11:31 AM IST
Coronavirus Cases in India: ਦੇਸ਼ ਵਿਚ ਕੋਰੋਨਾ ਟੀਕਾਕਰਨ ਦੀ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਮੁਲਕ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਕੋਰੋਨਾ ਵਾਇਰਸ ਦੇ ਨਵੇਂ ਕੇਸ ਸਾਹਮਣੇ ਆਉਣ ਦੇ ਬਾਅਦ ਦੇਸ਼ ਵਿਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਇਕ ਕਰੋੜ 6 ਲੱਖ 39 ਹਜ਼ਾਰ 684 ਹੋ ਗਈ ਹੈ।
ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੈਰੋਨਾ ਵਾਇਰਸ ਦੀ ਲਾਗ ਦੇ 14,256 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 152 ਲੋਕਾਂ ਦੀ ਮੌਤ ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ 1 ਕਰੋੜ 3 ਲੱਖ 838 ਲੋਕਾਂ ਦੀ ਰਿਕਵਰੀ ਹੋ ਚੁੱਕੀ ਹੈ, ਜਦੋਂਕਿ ਇਸ ਸਮੇਂ 1 ਲੱਖ 85 ਹਜ਼ਾਰ 662 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ ਵਿੱਚ ਹੋਈਆਂ ਮੌਤਾਂ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 1 ਲੱਖ 53 ਹਜ਼ਾਰ 184 ਹੋ ਗਈ ਹੈ। ਆਈਸੀਐਮਆਰ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 8,37,095 ਕੋਰੋਨਾ ਜਾਂਚ ਹੋ ਚੁੱਕੀ ਹੈ।