ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿਚ ਕੋਵਿਡ -19 ਸੰਕਰਮਣ ਦੇ 2,401 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 2,373 ਮਰੀਜ਼ ਠੀਕ ਹੋ ਗਏ ਹਨ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ ਐਕਟਿਵ ਕੇਸ 26,625 ਹਨ।
ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸ ਕੁੱਲ ਮਾਮਲਿਆਂ ਦਾ ਸਿਰਫ਼ 0.06% ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2,373 ਮਰੀਜ਼ਾਂ ਦੇ ਠੀਕ ਹੋਣ ਕਾਰਨ ਹੁਣ ਤੱਕ 44073308 ਲੋਕ ਕੋਰੋਨਾ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ।
ਸਿਹਤ ਮੰਤਰਾਲੇ ਦੁਆਰਾ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਕੋਵਿਡ -19 ਕਾਰਨ ਮਰਨ ਵਾਲਿਆਂ ਦੀ ਗਿਣਤੀ 5,28,895 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ 21 ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ਵਿੱਚ ਕੇਰਲ ਵਿੱਚ 16 ਮੌਤਾਂ ਹੋਈਆਂ ਹਨ।
ਰੋਜ਼ਾਨਾ ਸਕਾਰਾਤਮਕਤਾ ਦਰ 1.04 ਪ੍ਰਤੀਸ਼ਤ ਦਰਜ ਕੀਤੀ ਗਈ ਸੀ। ਸਿਹਤ ਮੰਤਰਾਲੇ ਦੇ ਅਨੁਸਾਰ ਹਫਤਾਵਾਰੀ ਸਕਾਰਾਤਮਕਤਾ ਦਰ 1.05 ਪ੍ਰਤੀਸ਼ਤ ਦਰਜ ਕੀਤੀ ਗਈ ਸੀ।
ਦੇਸ਼ ਵਿਚ ਹੁਣ ਤੱਕ ਕੋਰੋਨਾ ਨਾਲ 528895 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੋ ਸੰਕਰਮਿਤ ਲੋਕਾਂ ਦਾ 1.19% ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਵੈਕਸੀਨ ਦੀ ਕੁੱਲ ਗਿਣਤੀ 2,19,32,18,638 ਹੋ ਗਈ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ ਕੁੱਲ 2,31,622 ਟੈਸਟ ਕੀਤੇ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ccoronavirus, Corona vaccine, Corona Warriors, Coronavirus