• Home
 • »
 • News
 • »
 • national
 • »
 • COVID POSITIVE PATIENTS DEAD AS FIRE BREAKS OUT AT ICU IN AHMEDNAGAR HOSPITAL AP

ਮਹਾਰਾਸ਼ਟਰ ਦੇ ਹਸਪਤਾਲ ਦੇ ਆਈਸੀਯੂ ‘ਚ ਲੱਗੀ ਅੱਗ, 10 ਕੋਰੋਨਾ ਪੌਜ਼ਟਿਵ ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ ਦੇ ਅਹਿਮਦਨਗਰ ਦੇ ਸਰਕਾਰੀ ਹਸਪਤਾਲ ਦੇ ਆਈਸੀਯੂ ਵਿੱਚ ਅੱਗ ਲੱਗਣ ਨਾਲ 10 ਕੋਵਿਡ ਪੌਜ਼ਟਿਵ ਮਰੀਜ਼ਾਂ ਦੀ ਮੌਤ ਹੋ ਗਈ। ਢਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਸਮੇਂ ਆਈਸੀਯੂ ਵਾਰਡ ਵਿੱਚ ਕੁੱਲ 20 ਮਰੀਜ਼ ਇਲਾਜ ਅਧੀਨ ਸਨ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਨਰਸਾਂ, ਵਾਰਡ ਬੁਆਏ ਅਤੇ ਡਾਕਟਰਾਂ ਦੀ ਮਦਦ ਨਾਲ ਮਰੀਜ਼ਾਂ ਨੂੰ ਹਸਪਤਾਲ ਵਿੱਚ ਸ਼ਿਫਟ ਕੀਤਾ ਜਾਣ ਲੱਗਾ

ਮਹਾਰਾਸ਼ਟਰ ਦੇ ਹਸਪਤਾਲ ਦੇ ਆਈਸੀਯੂ ‘ਚ ਲੱਗੀ ਅੱਗ, 10 ਕੋਰੋਨਾ ਪੌਜ਼ਟਿਵ ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ ਦੇ ਹਸਪਤਾਲ ਦੇ ਆਈਸੀਯੂ ‘ਚ ਲੱਗੀ ਅੱਗ, 10 ਕੋਰੋਨਾ ਪੌਜ਼ਟਿਵ ਮਰੀਜ਼ਾਂ ਦੀ ਮੌਤ

 • Share this:
  ਮਹਾਰਾਸ਼ਟਰ ਦੇ ਅਹਿਮਦਨਗਰ ਦੇ ਸਰਕਾਰੀ ਹਸਪਤਾਲ ਦੇ ਆਈਸੀਯੂ ਵਿੱਚ ਅੱਗ ਲੱਗਣ ਨਾਲ 10 ਕੋਵਿਡ ਪੌਜ਼ਟਿਵ ਮਰੀਜ਼ਾਂ ਦੀ ਮੌਤ ਹੋ ਗਈ। ਜ਼ਿਲ੍ਹਾ ਕਲੈਕਟਰ ਰਾਜੇਂਦਰ ਭੋਸਲੇ ਨੇ ਦੱਸਿਆ ਕਿ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਕੁੱਲ 10 ਲੋਕਾਂ ਦੀ ਮੌਤ ਹੋ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਸਮੇਂ ਆਈਸੀਯੂ ਵਾਰਡ ਵਿੱਚ ਕੁੱਲ 20 ਮਰੀਜ਼ ਇਲਾਜ ਅਧੀਨ ਸਨ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਨਰਸਾਂ, ਵਾਰਡ ਬੁਆਏ ਅਤੇ ਡਾਕਟਰਾਂ ਦੀ ਮਦਦ ਨਾਲ ਮਰੀਜ਼ਾਂ ਨੂੰ ਹਸਪਤਾਲ ਵਿੱਚ ਸ਼ਿਫਟ ਕੀਤਾ ਜਾਣ ਲੱਗਾ।

  ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਘਟਨਾ ਨਾਲ ਸਬੰਧਤ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਅਜਿਹੀ ਹੀ ਇੱਕ ਵੀਡੀਓ ਵਿੱਚ ਹਸਪਤਾਲ ਦੀਆਂ ਹੇਠਲੀਆਂ ਮੰਜ਼ਿਲਾਂ ਤੋਂ ਧੂੰਆਂ ਉੱਠਦਾ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਇਕ ਹੋਰ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਅੱਗ ਬੁਝਾਉਣ ਤੋਂ ਬਾਅਦ ਕੁਝ ਲੋਕ ਹੌਲੀ-ਹੌਲੀ ਵਾਰਡ 'ਚ ਦਾਖਲ ਹੋ ਰਹੇ ਹਨ। ਉਥੇ ਹੀ ਵਾਰਡ ਦੀਆਂ ਕੰਧਾਂ ਅਤੇ ਛੱਤਾਂ ਧੂੰਏਂ ਨਾਲ ਕਾਲੀਆਂ ਹੋ ਗਈਆਂ ਹਨ। ਇਸ ਤੋਂ ਇਲਾਵਾ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਡਾਕਟਰ ਅੱਗ ਅਤੇ ਧੂੰਏਂ ਕਾਰਨ ਬੇਹੋਸ਼ ਹੋਏ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।  ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਕਿਹਾ ਕਿ ਇਹ ਆਈਸੀਯੂ ਹਾਲ ਹੀ ਵਿੱਚ ਕੋਰੋਨਵਾਇਰਸ ਦੇ ਮਰੀਜ਼ਾਂ ਦੇ ਇਲਾਜ ਦੇ ਉਦੇਸ਼ ਲਈ ਬਣਾਇਆ ਗਿਆ ਸੀ ਅਤੇ ਅੱਗ ਦੀ ਇਹ ਘਟਨਾ ਇੱਕ 'ਬਹੁਤ ਗੰਭੀਰ ਮਾਮਲਾ' ਹੈ। ਇਸ ਦੇ ਨਾਲ ਹੀ ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਅਧਿਕਾਰਤ ਜਾਂਚ ਕਰਵਾਈ ਜਾਵੇਗੀ।

  ਘਟਨਾ 'ਤੇ ਸੋਗ ਜ਼ਾਹਰ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ,''ਮਹਾਰਾਸ਼ਟਰ ਦੇ ਅਹਿਮਦਨਗਰ ਦੇ ਸਿਵਲ ਹਸਪਤਾਲ 'ਚ ਅੱਗ ਲੱਗਣ ਕਾਰਨ ਵਾਪਰੇ ਦਿਲ ਦਹਿਲਾਉਣ ਵਾਲੇ ਹਾਦਸੇ ਤੋਂ ਬੇਹੱਦ ਦੁਖੀ ਹਾਂ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ ਅਤੇ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।  ਕਾਬਿਲੇਗ਼ੌਰ ਹੈ ਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਹਾਲੇ ਤੱਕ ਕੋਈ ਖ਼ੁਲਾਸਾ ਨਹੀਂ ਹੋ ਸਕਿਆ ਹੈ। ਹਸਪਤਾਲ ਦੇ ਆਈਸੀਯੂ ‘ਚ ਘਟਨਾ ਦੇ ਸਮੇਂ 20 ਕੋਵਿਡ ਪੌਜ਼ਿਟਵ ਮਰੀਜ਼ ਸਨ, ਜਿਨ੍ਹਾਂ ਚੋਂ 10 ਦੀ ਮੌਤ ਹੋ ਗਈ ਅਤੇ ਬਾਕੀ ਜ਼ੇਰੇ ਇਲਾਜ ਹਨ।
  Published by:Amelia Punjabi
  First published: