
Covid-19: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2527 ਨਵੇਂ ਮਾਮਲੇ, 33 ਮੌਤਾਂ (ਫਾਇਲ ਫੋਟੋ-PTI)
ਭਾਰਤ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਸ਼ਨੀਵਾਰ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ 'ਚ 2527 ਨਵੇਂ ਮਾਮਲੇ ਦਰਜ ਕੀਤੇ ਗਏ ਹਨ।
ਇਸ ਕਾਰਨ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 15,079 ਹੋ ਗਈ ਹੈ। ਇਹ ਲਗਾਤਾਰ ਚੌਥਾ ਦਿਨ ਹੈ, ਜਦੋਂ ਕੋਰੋਨਾ ਦੇ 2 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਸਕਾਰਾਤਮਕਤਾ ਦਰ 0.56 ਪ੍ਰਤੀਸ਼ਤ ਬਣੀ ਹੋਈ ਹੈ।
ਪਿਛਲੇ 24 ਘੰਟਿਆਂ ਦੌਰਾਨ 33 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਸਿਹਤ ਮੰਤਰਾਲੇ ਦੁਆਰਾ ਦੱਸਿਆ ਗਿਆ ਹੈ ਕਿ ਦੇਸ਼ ਵਿੱਚ 2527 ਨਵੇਂ ਕੇਸ ਆਏ ਹਨ ਜਦ ਕਿ ਠੀਕ ਹੋਣ ਕਾਰਨ 1656 ਲੋਕਾਂ ਨੂੰ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਹੈ।
ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 4,30,54,952 ਹੋ ਗਈ ਹੈ। ਇਨ੍ਹਾਂ ਵਿੱਚੋਂ 4,25,17,724 ਲੋਕ ਠੀਕ ਹੋ ਚੁੱਕੇ ਹਨ। ਇਸ ਤਰ੍ਹਾਂ ਸਿਰਫ 0.03 ਫੀਸਦੀ ਐਕਟਿਵ ਕੇਸ ਹਨ। 98.75 ਫੀਸਦੀ ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।
ਇੱਕ ਦਿਨ ਪਹਿਲਾਂ, ਦਿੱਲੀ ਵਿੱਚ 1024 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਸਨ, ਜੋ ਕਿ 10 ਫਰਵਰੀ ਤੋਂ ਬਾਅਦ ਸਭ ਤੋਂ ਵੱਧ ਹੈ। ਸਕਾਰਾਤਮਕਤਾ ਦਰ ਦੇ ਮਾਮਲੇ ਵਿੱਚ ਵੀ ਦਿੱਲੀ ਸਭ ਤੋਂ ਅੱਗੇ ਹੈ। ਇੱਥੇ ਹਰ 100 ਵਿੱਚੋਂ 4.64 ਲੋਕ ਕੋਰੋਨਾ ਸੰਕਰਮਿਤ ਹੋ ਰਹੇ ਹਨ। ਮਾਮਲਿਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਰਾਜਧਾਨੀ ਦਿੱਲੀ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦਿੱਲੀ ਵਿੱਚ ਦੇਸ਼ ਵਿੱਚ ਸਭ ਤੋਂ ਵੱਧ 3253 ਐਕਟਿਵ ਕੇਸ ਹਨ। ਇਸ ਤੋਂ ਬਾਅਦ ਕੇਰਲ (2613), ਕਰਨਾਟਕ (1637), ਹਰਿਆਣਾ (1632) ਅਤੇ ਯੂਪੀ (1044) ਦਾ ਨੰਬਰ ਆਉਂਦਾ ਹੈ। ਹਾਲਾਂਕਿ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਦਿੱਲੀ ਵਿੱਚ ਹੀ ਸਭ ਤੋਂ ਵੱਧ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।