ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਵਿਡ -19 ਦੇ 20,408 ਨਵੇਂ ਕੇਸ ਸਾਹਮਣੇ ਆਏ ਹਨ ਅਤੇ 54 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।
ਦੇਸ਼ ਵਿੱਚ ਕੋਰੋਨਾ ਦੇ 1,43,384 ਐਕਟਿਵ ਕੇਸ ਹਨ। ਜਦੋਂ ਕਿ ਰੋਜ਼ਾਨਾ ਸਕਾਰਾਤਮਕਤਾ ਦਰ 5.05% ਹੈ ਅਤੇ ਹਫਤਾਵਾਰੀ ਸਕਾਰਾਤਮਕਤਾ ਦਰ 4.92% ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤੱਕ ਕੋਰੋਨਾ ਦੇ ਕੁੱਲ 87.48 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ ਜਦਕਿ ਪਿਛਲੇ 24 ਘੰਟਿਆਂ 'ਚ 4,04,399 ਟੈਸਟ ਕੀਤੇ ਗਏ ਹਨ। ਭਾਰਤ ਦਾ ਐਕਟਿਵ ਕੇਸਲੋਡ ਵਰਤਮਾਨ ਵਿੱਚ 1,43,384 ਹੈ।
COVID-19 | India reports 20,408 fresh cases, 20,958 recoveries, and 54 deaths in the last 24 hours.
Active cases 1,43,384
Daily positivity rate 5.05% pic.twitter.com/LxRDE69Kmx
— ANI (@ANI) July 30, 2022
ਐਕਟਿਵ ਕੇਸ ਵਰਤਮਾਨ ਵਿੱਚ 0.33% ਹਨ। ਜਦੋਂ ਕਿ ਇਸ ਵੇਲੇ ਰਿਕਵਰੀ ਰੇਟ 98.48% ਹੈ। ਪਿਛਲੇ 24 ਘੰਟਿਆਂ ਵਿੱਚ 20,958 ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਨਾਲ, ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,33,30,442 ਹੋ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ccoronavirus, Corona vaccine