ਕਰਨਾਟਕ ਸਰਕਾਰ (Karnataka government) ਨੇ ਦੁਨੀਆਂ ਭਰ ਵਿਚ ਜਾਰੀ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ 6 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ 7 ਦਿਨਾਂ ਲਈ ਹੋਮ ਕੁਆਰੰਟੀਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।
ਇਨ੍ਹਾਂ ਦੇਸ਼ਾਂ ਵਿੱਚ ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਸ਼ਾਮਲ ਹਨ। TOI ਦੀ ਇਕ ਰਿਪੋਰਟ ਦੇ ਅਨੁਸਾਰ ਰਾਜ ਦੇ ਸੰਸ਼ੋਧਿਤ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਇਹਨਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਏਅਰਪੋਰਟ ਛੱਡਣ ਤੋਂ ਪਹਿਲਾਂ ਨੈਗੇਟਿਵ RT-PCR ਰਿਪੋਰਟ ਦਿਖਾਉਣੀ ਲਾਜ਼ਮੀ ਹੋਵੇਗੀ।
ਇਸ ਤੋਂ ਬਾਅਦ ਹੀ ਯਾਤਰੀਆਂ ਨੂੰ ਹਵਾਈ ਅੱਡੇ ਤੋਂ ਬਾਹਰ ਜਾਣ ਦਿੱਤਾ ਜਾਵੇਗਾ।
ਦਿਸ਼ਾ-ਨਿਰਦੇਸ਼ਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਜੇਕਰ ਇਨ੍ਹਾਂ ਦੇਸ਼ਾਂ ਦੇ ਕਿਸੇ ਵੀ ਅੰਤਰਰਾਸ਼ਟਰੀ ਯਾਤਰੀ ਵਿੱਚ ਕੋਵਿਡ-19 ਦੇ ਲੱਛਣ ਪਾਏ ਜਾਂਦੇ ਹਨ, ਤਾਂ ਉਨ੍ਹਾਂ ਨੂੰ ਤੁਰੰਤ ਅਲੱਗ ਕਰਕੇ ਹਸਪਤਾਲ ਵਿੱਚ ਭਰਤੀ ਕੀਤਾ ਜਾਵੇਗਾ ਅਤੇ ਵਿਸ਼ੇਸ਼ ਮੈਡੀਕਲ ਸਹੂਲਤਾਂ ਦਿੱਤੀਆਂ ਜਾਣਗੀਆਂ।
ਦਿਸ਼ਾ-ਨਿਰਦੇਸ਼ਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਲੱਛਣ ਪਾਏ ਜਾਣ ਅਤੇ ਅਲੱਗ ਹੋਣ ਤੋਂ ਬਾਅਦ ਉਨ੍ਹਾਂ ਨੂੰ ਸੱਤ ਦਿਨਾਂ ਲਈ ਨਿਗਰਾਨੀ ਵਿੱਚ ਰੱਖਿਆ ਜਾਵੇਗਾ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਉੱਚ ਜੋਖਮ ਵਾਲੇ ਦੇਸ਼ਾਂ ਦੇ ਯਾਤਰੀਆਂ ਲਈ ਪਹਿਲਾਂ ਹੀ RT-PCR ਟੈਸਟ ਲਾਜ਼ਮੀ ਕਰ ਦਿੱਤਾ ਸੀ। ਇਸ ਤਹਿਤ ਕਰਨਾਟਕ ਵਿੱਚ ਵੀ ਇਹ ਫੈਸਲਾ ਲਾਗੂ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਕਰਨਾਟਕ ਦੇ ਸਿਹਤ ਮੰਤਰੀ ਕੇ ਸੁਧਾਕਰ ਨੇ ਦੱਸਿਆ ਕਿ ਬੰਗਲੁਰੂ ਅਤੇ ਮੇਂਗਲੁਰੂ ਅੰਤਰਰਾਸ਼ਟਰੀ ਹਵਾਈ ਅੱਡਿਆਂ 'ਤੇ ਵਿਦੇਸ਼ੀ ਯਾਤਰੀਆਂ ਦਾ 2 ਫੀਸਦੀ ਰੈਂਡਮ ਟੈਸਟ ਜਾਰੀ ਰਹੇਗਾ। ਇਸ ਦੇ ਨਾਲ ਹੀ ਕਰਨਾਟਕ ਵਿੱਚ ਮਾਸਕ ਨੂੰ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ccoronavirus, China coronavirus, Corona, Corona vaccine, Coronavirus, Coronavirus Testing