Home /News /national /

ਕਰੋਨਾ ਤੋਂ ਰਾਹਤ! ਪਿਛਲੇ 24 ਘੰਟਿਆਂ 'ਚ 5 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਆਏ

ਕਰੋਨਾ ਤੋਂ ਰਾਹਤ! ਪਿਛਲੇ 24 ਘੰਟਿਆਂ 'ਚ 5 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਆਏ

(ਫਾਇਲ ਫੋਟੋ)

(ਫਾਇਲ ਫੋਟੋ)

ਦੇਸ਼ 'ਚ ਕੋਰੋਨਾ ਦੇ ਨਵੇਂ ਮਾਮਲੇ 5 ਹਜ਼ਾਰ ਦੇ ਅੰਕੜੇ 'ਤੇ ਆ ਗਏ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ ਦੇ 4912 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਐਕਟਿਵ ਕੇਸਾਂ ਦੀ ਗਿਣਤੀ ਵਿੱਚ ਵੀ 845 ਕੇਸਾਂ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਇਸ ਸਮੇਂ ਦੇਸ਼ ਵਿੱਚ 44,436 ਐਕਟਿਵ ਮਰੀਜ਼ ਹਨ।

ਹੋਰ ਪੜ੍ਹੋ ...
  • Share this:

    ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਅਤੇ ਰਾਹਤ ਦੀ ਗੱਲ ਇਹ ਹੈ ਕਿ ਨਵੇਂ ਕੇਸਾਂ ਨਾਲੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਦਰਜ ਕੀਤੀ ਗਈ ਹੈ।

    ਦੇਸ਼ 'ਚ ਕੋਰੋਨਾ ਦੇ ਨਵੇਂ ਮਾਮਲੇ 5 ਹਜ਼ਾਰ ਦੇ ਅੰਕੜੇ 'ਤੇ ਆ ਗਏ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ ਦੇ 4912 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਐਕਟਿਵ ਕੇਸਾਂ ਦੀ ਗਿਣਤੀ ਵਿੱਚ ਵੀ 845 ਕੇਸਾਂ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਇਸ ਸਮੇਂ ਦੇਸ਼ ਵਿੱਚ 44,436 ਐਕਟਿਵ ਮਰੀਜ਼ ਹਨ।

    ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 4,912 ਨਵੇਂ ਕਰੋਨਾ ਕੇਸ ਮਿਲੇ ਹਨ। ਜਿਸ ਨਾਲ ਕੋਵਿਡ ਕੇਸਾਂ ਦੀ ਕੁੱਲ ਗਿਣਤੀ 4,45,63,337 ਹੋ ਗਈ ਹੈ। ਇਸ ਦੇ ਨਾਲ ਹੀ ਅੱਜ 38 ਲੋਕਾਂ ਦੀ ਮੌਤ ਹੋ ਗਈ ਹੈ। ਕੋਰੋਨਾ ਦੀ ਰਿਕਵਰੀ ਰੇਟ 98.71 ਫੀਸਦੀ ਹੈ।

    ਸ਼ੁੱਕਰਵਾਰ ਨੂੰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 5,383 ਨਵੇਂ ਮਾਮਲੇ ਸਾਹਮਣੇ ਆਏ ਸ਼ਨ, ਜਿਸ ਨਾਲ ਦੇਸ਼ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 4,45,58,425 ਹੋ ਗਈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 46,342 ਤੋਂ ਘੱਟ ਕੇ 45,281 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਦੱਸਿਆ ਗਿਆ ਸੀ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 20 ਲੋਕਾਂ ਦੀ ਮੌਤ ਹੋਈ ਸੀ।

    Published by:Gurwinder Singh
    First published:

    Tags: Ccoronavirus, Corona, Corona vaccine, Coronavirus