ਦਿੱਲੀ ਤੋਂ ਬਾਅਦ ਇਸ ਵਾਰ ਹਰਿਆਣਾ 'ਚ ਪਟਾਕਿਆਂ 'ਤੇ ਪੂਰਨ ਪਾਬੰਦੀ ਹੋਵੇਗੀ। ਲੋਕ ਸਿਰਫ਼ ਗ੍ਰੀਨ ਪਟਾਕੇ ਹੀ ਚਲਾ ਸਕਣਗੇ।
ਪ੍ਰਦੂਸ਼ਣ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸਰਕਾਰ ਵਧਦੇ ਪ੍ਰਦੂਸ਼ਣ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਇਸ ਲਈ ਫੈਸਲਾ ਲਿਆ ਗਿਆ ਹੈ ਕਿ ਇਸ ਵਾਰ ਹਰਿਆਣਾ 'ਚ ਪਟਾਕਿਆਂ 'ਤੇ ਪੂਰਨ ਪਾਬੰਦੀ ਹੋਵੇਗੀ। ਲੋਕ ਸਿਰਫ਼ ਗ੍ਰੀਨ ਪਟਾਕੇ ਹੀ ਚਲਾ ਸਕਣਗੇ।
ਉਨ੍ਹਾਂ ਲੋਕਾਂ ਨੂੰ ਵੀ ਇਸ ਮੁਹਿੰਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਅੱਗੇ ਆਉਣ ਤੇ ਇਸ ਮਹਿੰਮ ਦਾ ਹਿੱਸਾ ਬਣਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।