ਕ੍ਰਿਕਟਰ ਤੋਂ ਸਿਆਸਤਦਾਨ ਬਣੇ ਹਰਭਜਨ ਸਿੰਘ (Harbhajan Singh) ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਵੱਲੋਂ ਕੱਢੇ ਰੋਡ ਸ਼ੋਅ ਵਿਚ ਹਿੱਸਾ ਲਿਆ। ਇਸ ਰੋਡ ਸ਼ੋਅ ਦੌਰਾਨ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਇਕ ਖੁੱਲ੍ਹੀ ਗੱਡੀ ਵਿਚ ਸਵਾਰ ਸਨ।
ਰਾਜ ਸਭਾ ਦੇ ਸੰਸਦ ਮੈਂਬਰ ਹਰਭਜਨ ਨੇ ਕਿਹਾ, ‘ਮੈਨੂੰ ਕ੍ਰਿਕਟਰ ਹੁੰਦੇ ਹੋਏ ਜੋ ਪਿਆਰ ਲੋਕਾਂ ਤੋਂ ਮਿਲਿਆ ਹੈ ਤੇ ਮੈਂ ਇਹੀ ਪਿਆਰ ਗੁਜਰਾਤ ਵਾਸੀਆਂ ਤੋਂ ਵੀ ਚਾਹੁੰਦਾ ਹਾਂ।’ ਗੁਜਰਾਤ ਵਿਧਾਨ ਸਭਾ ਦੀਆਂ ਦੂਜੇ ਗੇੜ ਦੀਆਂ ਵੋਟਾਂ ਲਈ ਪ੍ਰਚਾਰ ਕਰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਹ ਆਪਣੇ ਸੂਬੇ ਵਿਚ ਮੁਫਤ ਬਿਜਲੀ ਚਾਹੁੰਦੇ ਹਨ ਤਾਂ ਉਹ ਨਤੀਜੇ ਵਾਲਾ ਦਿਨ 8 ਦਸੰਬਰ ਯਾਦ ਰੱਖਣ।
ਉਨ੍ਹਾਂ ਨੇ ਕਿਹਾ ਕਿ ਇਹ ਨਤੀਜੇ ਅਜਿਹੇ ਹੋਣੇ ਚਾਹੀਦੇ ਹਨ ਕਿ ਹਰੇਕ ਵਿਚ ਉਤਸ਼ਾਹ ਭਰਨ। ਇਹ ਵੀ ਦੱਸਣਾ ਬਣਦਾ ਹੈ ਕਿ ‘ਆਪ’ ਵੱਲੋਂ ਗੁਜਰਾਤ ਵਿਚ 182 ਵਿਚੋਂ 181 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਉਹ ਗੁਜਰਾਤ ਵਿੱਚ ਵੀ ਉਸੇ ਪਿਆਰ ਦੀ ਉਮੀਦ ਕਰ ਰਹੇ ਸਨ ਜੋ ਉਨ੍ਹਾਂ ਨੂੰ ਇੱਕ ਕ੍ਰਿਕਟਰ ਵਜੋਂ ਮਿਲਿਆ ਸੀ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਉਹ ਮੁਫ਼ਤ ਬਿਜਲੀ ਚਾਹੁੰਦੇ ਹਨ ਤਾਂ 8 ਦਸੰਬਰ ਦੇ ਚੋਣ ਨਤੀਜੇ ਨੂੰ ਯਾਦ ਰੱਖਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arvind Kejriwal, Bhagwant Mann, Gujarat, Gujarat Elections 2022, Harbhajan Singh