ਰਾਜਸਥਾਨ ਦੇ ਸੀਕਰ ਜ਼ਿਲ੍ਹਾ ਹੈੱਡਕੁਆਰਟਰ ਉਤੇ ਦਿਨ-ਦਿਹਾੜੇ ਗੈਂਗਸਟਰ ਰਾਜੂ ਠੇਠ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਜੂ ਦੇ ਨਾਲ ਉਸ ਦੇ ਇੱਕ ਰਿਸ਼ਤੇਦਾਰ ਨੂੰ ਵੀ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ।
ਰਾਜੂ ਦੇ ਕਤਲ ਦੀ ਘਟਨਾ ਤੋਂ ਬਾਅਦ ਪੂਰੇ ਸੀਕਰ ਜ਼ਿਲ੍ਹੇ ਵਿੱਚ ਹੜਕੰਪ ਮੱਚ ਗਿਆ ਸੀ। ਇਸ ਦੇ ਨਾਲ ਹੀ ਰਾਜਧਾਨੀ ਜੈਪੁਰ ਸਮੇਤ ਸੂਬੇ ਭਰ 'ਚ ਪੁਲਿਸ ਅਲਰਟ ਮੋਡ 'ਤੇ ਆ ਗਈ ਹੈ। ਰਾਜੂ ਦੇ ਕਤਲ ਤੋਂ ਬਾਅਦ ਸੀਕਰ ਦੇ ਕਲਿਆਣ ਹਸਪਤਾਲ 'ਚ ਭਾਰੀ ਭੀੜ ਇਕੱਠੀ ਹੋ ਗਈ ਹੈ।
ਸ਼ਹਿਰ ਵਿੱਚ ਤਣਾਅ ਬਣਿਆ ਹੋਇਆ ਹੈ। ਉੱਥੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਲਾਰੈਂਸ ਗਰੁੱਪ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ਉਤੇ ਇਸ ਸਬੰਧੀ ਪੋਸਟ ਪਾਈ ਗਈ ਹੈ। ਜਾਣਕਾਰੀ ਮੁਤਾਬਕ ਇਹ ਗੈਂਗ ਵਾਰ ਸਵੇਰੇ ਕਰੀਬ 10 ਵਜੇ ਸੀਕਰ ਦੇ ਪਿਪਰਾਲੀ ਰੋਡ ਉਤੇ ਹੋਈ। ਗੈਂਗਸਟਰ ਰਾਜੂ ਠੇਹਟ ਖਿਲਾਫ ਕਤਲ ਅਤੇ ਨਾਜਾਇਜ਼ ਵਸੂਲੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ।
ਅੱਜ ਸਵੇਰੇ ਰਾਜੂ ਅਤੇ ਉਸ ਦੇ ਇੱਕ ਰਿਸ਼ਤੇਦਾਰ 'ਤੇ ਉਸ ਦੇ ਵਿਰੋਧੀ ਗਿਰੋਹ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਗੈਂਗ ਵਾਰ 'ਚ 50 ਤੋਂ 60 ਰਾਊਂਡ ਫਾਇਰਿੰਗ ਕੀਤੀ ਗਈ। ਜਿਸ 'ਚ ਰਾਜੂ ਅਤੇ ਉਸ ਦੇ ਰਿਸ਼ਤੇਦਾਰ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gangster, Lawrence Bishnoi, Sidhu moosewala news update